More

    ਅਟਾਰੀ ਵਿਧਾਨ ਸਭਾ ਹਲਕੇ ਦੇ ਸਕੂਲਾਂ ਵਿੱਚ ਕਰਵਾਏ ਗਏ ਵੋਟਰ ਜਾਗਰੂਕਤਾ ਮਹਿੰਦੀ ਮੁਕਾਬਲੇ

    ਅੰਮ੍ਰਿਤਸਰ, 19 ਅਪ੍ਰੈਲ (ਬੁਲੰਦ ਆਵਾਜ ਬਿਊਰੋ):-ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਅਟਾਰੀ ਵਿਧਾਨ ਸਭਾ ਹਲਕੇ ਦੇ ਸਮੂਹ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਵੋਟਰ ਜਾਗਰੂਕਤਾ ਮਹਿੰਦੀ ਮੁਕਾਬਲੇ ਕਰਵਾਏ ਗਏ। ਸਕੂਲਾਂ ਵਿੱਚ ਸਥਾਪਿਤ ਕੀਤੇ ਗਏ ਇਲੈਕਟ੍ਰੋਲ ਲਿਟਰੇਸੀ ਕਲੱਬਾਂ ਵਲੋਂ ਕਰਵਾਏ ਗਏ ਇਹਨਾਂ ਮੁਕਾਬਲਿਆਂ ਦਾ ਮੁੱਖ ਮਕੱਸਦ ਵਿਦਿਆਰਥੀਆਂ ਰਾਹੀਂ ਵੋਟ ਸੁਨੇਹਾ ਸਮਾਜ ਦੇ ਅਲੱਗ-ਅਲੱਗ ਵਰਗਾਂ ਤੱਕ ਪਹੁੰਚਾਣਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਅਟਾਰੀ ਵਿਧਾਨ ਸਭਾ ਹਲਕੇ ਦੇ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ.-2 ਸ਼੍ਰੀ ਲਾਲ ਵਿਸ਼ਵਾਸ਼ ਬੈਂਸ ਨੇ ਦੱਸਿਆ ਕਿ ਵਿਦਿਆਰਥੀ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਇਹਨਾਂ ਨੂੰ ਚੋਣ ਸਰਗਰਮੀਆਂ ਦਾ ਹਿੱਸਾ ਬਣਾ ਕੇ ਭਵਿੱਖ ਦੇ ਵੋਟਰਾਂ ਨੂੰ ਤਿਆਰ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਅਟਾਰੀ ਵਿਧਾਨ ਸਭਾ ਹਲਕੇ ਦੇ ਸਕੂਲਾਂ ਵਿੱਚ ਕਰਵਾਏ ਗਏ ਮਹਿੰਦੀ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਦਾ ਭਰਪੂਰ ਜੋਸ਼ ਦੇਖਣ ਨੂੰ ਮਿਲਿਆ ਅਤੇ ਉਹਨਾਂ ਵਲੋਂ ਹੱਥਾਂ ਤੇ ਬੇਹਤਰੀਨ ਸਲੋਗਨ ਲਿਖੇ ਗਏ। ਉਹਨਾਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਸਵੀਪ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਅਜਿਹੀਆਂ ਗਤੀਵਿਧੀਆਂ ਭੱਵਿਖ ਵਿੱਚ ਵੀ ਜਾਰੀ ਰਹਿਣਗੀਆਂ। ਉਹਨਾਂ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਵਲੋਂ ਵੋਟਰਾਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਪ੍ਰਬੰਧ ਪੂਰੇ ਕੀਤੇ ਜਾ ਰਹੇ ਹਨ। ਇਸ ਮੌਕੇ ਚੋਣ ਕਾਨੰੂੰਗੋ ਹਰਜੀਤ ਕੌਰ, ਵਿਧਾਨ ਸਭਾ ਹਲਕਾ ਅਟਾਰੀ ਦੇ ਸਵੀਪ ਨੋਡਲ ਅਫ਼ਸਰ ਕਰਮਜੀਤ ਸਿੰਘ, ਪਿ੍ਰੰਸੀਪਲ ਅਮਰੀਕ ਸਿੰਘ, ਪਿ੍ਰੰਸੀਪਲ ਅਵਤਾਰ ਸਿੰਘ, ਪਿ੍ਰੰਸੀਪਲ ਮੋਨੀਕਾ ਵੀ ਹਾਜ਼ਰ ਸਨ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img