More

    ਅਮਰੀਕਾ ਦੇ ਸਕੂਲ ਚ ਹੋਈ ਗੋਲੀਬਾਰੀ ਦੌਰਾਨ 3 ਬੱਚਿਆਂ ਸਣੇ 6 ਦੀ ਮੌਤ

    ਵਾਸ਼ਿੰਗਟਨ, 28 ਮਾਰਚ (ਬੁਲੰਦ ਅਵਾਜ਼ ਬਿਊਰੋ) – ਅਮਰੀਕਾ ਵਿਚ ਇਕ ਵਾਰ ਫਿਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਸੋਮਵਾਰ ਨੂੰ ਇਕ ਮਹਿਲਾ ਹਮਲਾਵਰ ਨੇ ਨੈਸ਼ਵਿਲ ਦੇ ਇਕ ਐਲੀਮੈਂਟਰੀ ਸਕੂਲ ਵਿਚ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦਿੱਤਾ। ਨੈਸ਼ਵਿਲ ਪੁਲਿਸ ਵੱਲੋਂ ਕਿਹਾ ਗਿਆ ਹੈ ਕਿ 28 ਸਾਲਾ ਮਹਿਲਾ ਸ਼ੂਟਰ ਨੂੰ ਮਾਰ ਦਿੱਤਾ ਗਿਆ ਹੈ। ਹਾਲਾਂਕਿ ਪੁਲਿਸ ਵੱਲੋਂ ਇਸ ਘਟਨਾ ਦੇ ਪਿੱਛੇ ਦੇ ਕਾਰਨਾਂ ਦਾ ਅਜੇ ਤੱਕ ਖੁਲਾਸਾ ਨਹੀਂ ਕੀਤਾ ਗਿਆ ਹੈ। ਅਧਿਕਾਰੀਆਂ ਅਤੇ ਮੀਡੀਆ ਰਿਪੋਰਟਾਂ ਮੁਤਾਬਕ ਇਸ ਘਟਨਾ ‘ਚ ਤਿੰਨ ਬੱਚਿਆਂ ਸਮੇਤ 6 ਦੀ ਮੌਤ ਹੋ ਗਈ ਹੈ। ਜਿਸ ਸਕੂਲ ਵਿਚ ਇਹ ਘਟਨਾ ਵਾਪਰੀ ਉਹ ਪ੍ਰੀ ਸਕੂਲ ਸੀ। ਇਸ ਵਿਚ ਪੜ੍ਹ ਰਹੇ ਸਾਰੇ ਬੱਚੇ 12 ਸਾਲ ਤੋਂ ਘੱਟ ਉਮਰ ਦੇ ਸਨ। ਅਧਿਕਾਰੀਆਂ ਨੇ ਦੱਸਿਆ ਕਿ ਸਵੇਰੇ ਕਰੀਬ 10 ਵਜੇ ਪਹਿਲੀ ਐਮਰਜੈਂਸੀ ਕਾਲ ਆਈ। 15 ਮਿੰਟ ਦੇ ਅੰਦਰ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਸੁਰੱਖਿਆ ਬਲਾਂ ਨੇ ਗੋਲੀਬਾਰੀ ਕਰਨ ਵਾਲੀ ਮਹਿਲਾ ਨੂੰ ਮਾਰ ਦਿੱਤਾ। ਅਧਿਕਾਰੀ ਨੇ ਦੱਸਿਆ ਕਿ ਇਸ ਘਟਨਾ ਪਿੱਛੇ ਔਰਤ ਦਾ ਮਕਸਦ ਕੀ ਸੀ, ਇਸ ਦੀ ਜਾਂਚ ਕੀਤੀ ਜਾ ਰਹੀ ਹੈ।ਦੱਸ ਦੇਈਏ ਕਿ ਅਮਰੀਕਾ ਵਿਚ ਅਕਸਰ ਗੋਲੀਬਾਰੀ ਦੀਆਂ ਘਟਨਾਵਾਂ ਹੁੰਦੀਆਂ ਰਹਿੰਦੀਆਂ ਹਨ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img