More

    ਅਮਿਤਾਭ ਬੱਚਨ ਦੁਆਰਾ 2011 ’ਚ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਭੇਜਿਆ ਗਿਆ ਪੱਤਰ ਹੋਇਆ ਜਨਤਕ

    ਅੰਮ੍ਰਿਤਸਰ , 20 ਮਈ (ਰਛਪਾਲ ਸਿੰਘ)  -ਸੁਪਰ ਸਟਾਰ ਅਮਿਤਾਭ ਬੱਚਨ ਵੱਲੋਂ ਸਾਲ 2011 ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਭੇਜਿਆ ਗਿਆ ਪੱਤਰ ਸਾਹਮਣੇ ਆਇਆ ਹੈ, ਜਿਸ ਵਿਚ ਅਮਿਤਾਭ ਬੱਚਨ ਵੱਲੋਂ ਉਨ੍ਹਾਂ ’ਤੇ ਲੱਗੇ ਸਿੱਖ ਕਤਲੇਆਮ ਲਈ ਭੀੜ ਨੂੰ ਉਕਸਾਉਣ ਵਾਲੇ ਦੋਸ਼ਾਂ ’ਤੇ ਆਪਣਾ ਸਪੱਸ਼ਟੀਕਰਨ ਦਿੱਤਾ ਹੈ।

    ਭਾਵੁਕ ਮਨ ਨਾਲ ਕਿਹਾ ” ਮੈਂ ਸਿੱਖ ਕੋਮ ਨੂੰ ਠੇਸ ਪਹੁੰਚਾਉਣ ਬਾਰੇ ਕਦੇ ਸੁਪਨੇ ਚ ਵੀ ਨਹੀਂ ਸੋਚ ਸਕਦਾ ” ਅਮਿਤਾਭ ਬੱਚਨ

    ਇਹ ਪੱਤਰ ਉਨ੍ਹਾਂ ਨੇ ਮੁੰਬਈ ਨਿਵਾਸੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਿੰਦਰ ਸਿੰਘ ਬਾਵਾ ਜ਼ਰੀਏ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਭੇਜਿਆ ਸੀ। ਪੱਤਰ ਵਿਚ ਉਨ੍ਹਾਂ ਨੇ ਸਾਫ ਕਿਹਾ ਸੀ ਕਿ ਉਹ ਸਿੱਖ ਕੌਮ ਨੂੰ ਠੇਸ ਪਹੁੰਚਾਉਣ ਬਾਰੇ ਸੁਫਨੇ ਵਿਚ ਵੀ ਨਹੀਂ ਸੋਚ ਸਕਦਾ। 1984 ਵਿਚ ਸਿੱਖ ਕਤਲੇਆਮ ਦੌਰਾਨ ਲਗਾਏ ਗਏ ਹਿੰਸਾ ਭੜਕਾਉਣ ਦੇ ਦੋਸ਼ ਬਿਲਕੁਲ ਗਲਤ ਹਨ। ਇਹ ਪੱਤਰ ਉਸ ਸਮੇਂ ਸਾਹਮਣੇ ਆਇਆ ਹੈ, ਜਦੋਂ ਅਮਿਤਾਭ ਬੱਚਨ ਵੱਲੋਂ ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਨੂੰ 12 ਕਰੋੜ ਰੁਪਏ ਦਾਨ ਵਿਚ ਦਿੱਤੇ ਗਏ ਹਨ। ਮਨਜੀਤ ਸਿੰਘ ਜੀ ਕੇ ਦੁਆਰਾ ਇਸ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਮਨਜਿੰਦਰ ਸਿੰਘ ਸਿਰਸਾ ਖ਼ਿਲਾਫ਼ ਪੱਤਰ ਵੀ ਦਿੱਤਾ ਗਿਆ ਸੀ। ਜਿਸ ਵਿਚ ਉਨ੍ਹਾਂ ਨੇ ਕਿਹਾ ਸੀ ਕਿ ਉਨ੍ਹਾਂ ਨੇ ਇਹ ਦਾਨ ਸਿੱਖ ਰਿਵਾਇਤਾਂ ਖ਼ਿਲਾਫ਼ ਲਿਆ ਹੈ ਕਿਉਂਕਿ ਅਮਿਤਾਭ ਬੱਚਨ ਸਿੱਖ ਵਿਰੋਧੀ ਹਨ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img