More

    ਅੰਮ੍ਰਿਤਸਰ ਵਿੱਚ ਮੋਦੀ ਸਰਕਾਰ ਦੇ ਪੁੱਤਲੇ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ


    ਅੰਮ੍ਰਿਤਸਰ, 26 ਮਈ (ਰਛਪਾਲ ਸਿੰਘ)  -ਖੇਤੀ ਕਾਨੂੰਨ ਖ਼ਿਲਾਫ਼ ਚੱਲ ਰਹੇ ਕਿਸਾਨ ਸੰਘਰਸ਼ ਦੌਰਾਨ ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਕਾਲਾ ਦਿਵਸ ਮਨਾਉਣ ਦੇ ਦਿੱਤੇ ਗਏ ਸੱਦੇ ਤਹਿਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਜ਼ਿਲ੍ਹੇ ਵਿਚ ਤਿੱਨ ਸੌ ਤੋਂ ਵੱਧ ਥਾਵਾਂ ਉੱਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਵਿਖਾਵੇ ਕੀਤੇ ਹਨ ਅਤੇ ਪੁਤਲੇ ਸਾੜੇ। ਕਿਸਾਨਾਂ ਵੱਲੋਂ ਪਿੰਡਾਂ ਕਸਬਿਆਂ ਅਤੇ ਸ਼ਹਿਰਾਂ ਵਿਚ ਰੋਸ ਮਾਰਚ ਕਰਦੇ ਹੋਏ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ।

    ਕਿਸਾਨ ਕਾਰਕੁਨਾਂ ਨੇ ਇਸ ਮੌਕੇ ਕੇਂਦਰ ਸਰਕਾਰ ਦੇ ਪੁਤਲੇ ਵੀ ਸਾੜੇ। ਸ਼ਹਿਰ ਵਿੱਚ ਵੱਲਾ ਬਾਈਪਾਸ ਨੇੜੇ ਜਥੇਬੰਦੀ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਵਿਖਾਵਾ ਕੀਤਾ ਗਿਆ। ਜਥੇਬੰਦੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਅਤੇ ਗੁਰਬਚਨ ਸਿੰਘ ਚੱਬਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਤਿੱਨ ਸੌ ਤੋਂ ਵੱਧ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਵੱਖ ਵੱਖ ਥਾਵਾਂ ’ਤੇ ਰੋਸ ਵਿਖਾਵੇ ਕੀਤੇ ਹਨ। ਪਿੰਡਾਂ ਵਿੱਚ ਕਿਸਾਨਾਂ ਵੱਲੋਂ ਆਪਣੇ ਘਰਾਂ ’ਤੇ ਕਾਲੇ ਝੰਡੇ ਲਾਏ ਗਏ ਹਨ। ਵਾਹਨਾਂ ’ਤੇ ਵੀ ਕਾਲੇ ਝੰਡੇ ਬੰਨ੍ਹੇ ਗਏ। ਉਨ੍ਹਾਂ ਆਖਿਆ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਵਿੱਚ ਚੱਲ ਰਹੇ ਸੰਘਰਸ਼ ਨੂੰ ਛੇ ਮਹੀਨੇ ਹੋ ਚੁੱਕੇ ਹਨ, ਪਰ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਰੱਦ ਕਰਨ ਲਈ ਹੁਣ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਦੋਸ਼ ਲਾਇਆ ਕਿ ਖੇਤੀ ਕਾਨੂੰਨਾਂ ਦੀ ਆੜ ਵਿੱਚ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਲਾਹਾ ਦੇਣਾ ਚਾਹੁੰਦੀ ਹੈ। ਇਸ ਲਈ ਜਦੋਂ ਤਕ ਇਹ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਕਿਸਾਨ ਸੰਘਰਸ਼ ਜਾਰੀ ਰਹੇਗਾ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img