22 ਸਤੰਬਰ ਨੂੰ ਵਿਧਾਨਸਭਾ ਹਲਕਾ ਦੱਖਣੀ ਵਿਖੇ ਲੱਗੇਗਾ ਕੈਂਪ
ਅੰਮ੍ਰਿਤਸਰ, 16 ਸਤੰਬਰ (ਬੁਲੰਦ ਆਵਾਜ਼):-ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਵਿੱਚ ਲੋਕਾਂ ਦੇ ਪੈਸੇ ਅਤੇ ਸਮੇਂ ਦੀ ਬੱਚਤ ਹੋ ਰਹੀ ਹੈ ਅਤੇ ਵੱਖ ਵੱਖ ਸੇਵਾਵਾਂ ਹਾਸਲ ਕਰਨ ਲਈ ਲੋਕਾਂ ਨੂੰ ਹੁਣ ਵੱਖ ਵੱਖ ਦਫਤਰਾਂ ਦੇ ਚੱਕਰ ਨਹੀਂ ਮਾਰਨੇ ਪੈਣਗੇ। ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 18 ਸਤੰਬਰ 2024 ਨੂੰ ਅਗਲਾ ਕੈਂਪ ਵਿਧਾਨ ਸਭਾ ਹਲਕਾ ਦੱਖਣੀ ਦੇ ਅੰਦਰ ਟੈਕੀ ਵਾਲੀ ਪਾਰਕ ਅੰਦਰੂਨ ਨਾਮਧਾਰੀ ਕੰਡੇ ਵਾਲਾ ਬਾਜ਼ਾਰ ਤਰਨਤਾਰਨ ਰੋਡ ਬਾਅਦ ਦੁਪਿਹਰ 12 ਵਜੇ ਤੋ 3 ਵਜੇ ਤੱਕ ਸੁਵਿਧਾ ਕੈਪ ਲਗਾ ਕੇ ਲੋਕਾਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਦਿੱਤਾ ਜਾਵੇਗਾ ਅਤੇ ਉਨਾਂਹ ਦੀਆਂ ਸ਼ਕਾਇਤਾਂ ਵੀ ਸੁਣੀਆਂ ਜਾਣਗੀਆਂ। ਉਨਾਂ ਦੱਸਿਆ ਕਿ ਕੈਂਪਾਂ ਵਿੱਚ ਜੋ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਉਨ੍ਹਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ‘ਚ ਨਾਂ ਦੀ ਤਬਦੀਲੀ, ਸਿਹਤ ਵਿਭਾਗ ਨਾਲ ਸਬੰਧਤ ਸਕੀਮਾਂ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ, ਐੱਨ.ਆਰ. ਆਈ.ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ‘ਚ ਤਬਦੀਲੀ ਆਦਿ ਸੇਵਾਵਾਂ ਸ਼ਾਮਿਲ ਹਨ।