ਅੰਮ੍ਰਿਤਸਰ, 7 ਜੁਲਾਈ (ਜਤਿੰਦਰ ਸਿੰਘ ਬੇਦੀ, ਸਰਵਨ ਸਿੰਘ ਰੰਧਾਵਾ) – ਅੱਜ ਹਲਕਾ ਰਾਜਾਸਾਂਸੀ ਦੇ ਪਿੰਡ ਲੋਪੋਕੇ ਵਿੱਖੇ ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਇਕ ਭਰਵੀਂ ਮੀਟਿੰਗ ਹਲਕੇ ਦੇ ਸੀਨੀਅਰ ਆਗੂ ਰਛਪਾਲ ਸਿੰਘ ਸਰਕਾਰੀਆ ਦੀ ਅਗਵਾਈ ਹੇਠ ਸੁਖਦੇਵ ਸਿੰਘ ਗਿੱਲ ਦੇ ਗ੍ਰਹਿ ਵਿੱਖੇ ਹੋਈ। ਜਿਸ ਵਿਚ ਨੈਸ਼ਨਲ ਕੌਂਸਲ ਮੈਂਬਰ ਹਰਿੰਦਰ ਸਿੰਘ ਉਚੇਚੇ ਤੌਰ ‘ਤੇ ਸ਼ਾਮਿਲ ਹੋਏ। ਇਸ ਮੋਕੇ ਸੰਬੋਧਨ ਕਰਦਿਆਂ ਰਛਪਾਲ ਸਰਕਾਰੀਆ ਨੇ ਕਿਹਾ ਕਿ ਹਲਕਾ ਰਾਜਾਸਾਂਸੀ ਦੀਆਂ ਬਹੁਤ ਸਾਰੀਆਂ ਸਮੱਸਿਆਵਾਂ ਹਨ, ਜਿੰਨ੍ਹਾਂ ਵੱਲ ਇੰਨ੍ਹਾਂ ਰਿਵਾਇਤੀ ਪਾਰਟੀਆਂ ਨੇ ਕਦੇ ਵੀ ਧਿਆਨ ਨਹੀਂ ਦਿੱਤਾ, ਪਰ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਹਲਕਾ ਰਾਜਾਸਾਂਸੀ ਦੀ ਨੁਹਾਰ ਬਦਲਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਦਿੱਲੀ ਦੀ ਤਰਜ਼ ‘ਤੇ ਹਲਕਾ ਰਾਜਾਸਾਂਸੀ ਦੇ ਲੋਕਾਂ ਨੂੰ ਹਰ ਸੁੱਖ-ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ ਅਤੇ ਕਿਸੇ ਵਰਗ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਉਨ੍ਹਾਂ ਅਖੀਰ ਵਿਚ ਹਲਕਾ ਰਾਜਾਸਾਂਸੀ ਦੀ ਸੂਝਵਾਨ ਜਨਤਾ ਨੂੰ ਅਪੀਲ ਕੀਤੀ ਕਿ ਉਹ ਇੰਨ੍ਹਾਂ ਰਿਵਾਇਤੀ ਪਾਰਟੀ ਦਾ ਖਹਿੜਾ ਛੱਡ ਕੇ ਆਮ ਆਦਮੀ ਪਾਰਟੀ ਦਾ ਸਾਥ ਦੇਣ ਲਈ ਅੱਗੇ ਆਉਣ ਤਾਂ ਜੋ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਦੇ ਨਾਲ-ਨਾਲ ਇਕ ਨਵੇਂ ਪੰਜਾਬ ਦੀ ਸਿਰਜਣਾ ਕੀਤੀ ਜਾ ਸਕੇ। ਇਸ ਮੋਕੇ ਰਾਜਵਿੰਦਰ ਸਿੰਘ, ਹਰਪ੍ਰੀਤ ਸਿੰਘ ਛੀਨਾ, ਰਣਜੀਤ ਸਿੰਘ ਛੀਨਾ, ਮਨਪ੍ਰੀਤ ਸਿੰਘ, ਗਗਨਦੀਪ ਸਿੰਘ, ਜੋਬਨ ਸਿੰਘ, ਭਗਵੰਤ ਸਿੰਘ, ਅਮਨਪ੍ਰੀਤ ਸਿੰਘ, ਜੋਸੰਜੀਤ ਸਿੰਘ, ਅਮਨ ਛੀਨਾ, ਜੁਝਾਰ ਸਿੰਘ, ਹਸਰਪਾਲ ਸਿੰਘ, ਅਮਰੀਕ ਸਿੰਘ, ਗੁਰਪਾਲ ਸਿੰਘ, ਦਿਲਜੀਤ ਸਿੰਘ, ਹਰਿੰਦਰ ਸਿੰਘ, ਪ੍ਰਿੰਸੀਪਾਲ ਸਿੰਘ, ਵਿਸ਼ਵਦੀਪ ਸਿੰਘ, ਬਿਕਰਾਨ ਸਿੰਘ, ਸੁਖਪ੍ਰੀਤ ਸਿੰਘ, ਵਿਸ਼ਲਦੀਪ ਸਿੰਘ, ਬਲਜਿੰਦਰ ਸਿੰਘ, ਅਰਸ਼ਪ੍ਰੀਤ ਸਿੰਘਜ਼ ਅਕਾਸ਼ਦੀਪ ਸਿੰਘ, ਜੋਸ਼ਨਪ੍ਰੀਤ ਸਿੰਘ, ਜਸ਼ਨਪ੍ਰੀਤ ਸਿੰਘ, ਯੁਵਰਾਜ ਸਿੰਘ ਬਲਵਿੰਦਰ ਸਿੰਘ, ਅਨਮੋਲਦੀਪ ਸਿੰਘ, ਹੁਸਨਪ੍ਰੀਤ ਸਿੰਘ, ਰੋਹਨ ਅਰੋੜਾ, ਦਿਲਬਰ, ਕਾਰਨਦੀਪ ਸਿੰਘ, ਸਤਨਾਮ ਸਿੰਘ, ਨੀਰਜ ਸਿੰਘ, ਦੀਪਕ ਸ਼ਰਮਾ, ਰਾਵਦੀਪ ਸਿੰਘ, ਅਮਰ ਮਾਹਲ, ਰਮਨ ਗੁਮਟਾਲਾ ਆਦਿ ਹਾਜ਼ਰ ਸਨ।