More

    ਇਜ਼ਰਾਈਲ ਨੇ ਈਰਾਨ ‘ਤੇ ਕੀਤਾ ਮਿਜ਼ਾਈਲਾਂ ਨਾਲ ਹ.ਮਲਾ

    ਜ਼ਰਾਈਲ ਨਿਊਜ਼,19 ਅਪ੍ਰੈਲ (ਬੁਲੰਦ ਆਵਾਜ ਬਿਊਰੋ):-ਇਜ਼ਰਾਈਲ ਨੇ ਈਰਾਨ ਦੇ ਹਮਲੇ ਦਾ ਬਦਲਾ ਲੈ ਲਿਆ ਹੈ। ਇਜ਼ਰਾਈਲ ਨੇ ਅੱਜ ਭਾਵ ਸ਼ੁੱਕਰਵਾਰ (19 ਅਪ੍ਰੈਲ) ਨੂੰ ਈਰਾਨ ਦੇ ਕਈ ਸ਼ਹਿਰਾਂ ‘ਤੇ ਮਿਜ਼ਾਈਲ ਅਤੇ ਡਰੋਨ ਹਮਲੇ ਕੀਤੇ ਹਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਜ਼ਰਾਈਲ ਨੇ ਈਰਾਨ ਦੇ ਪਰਮਾਣੂ ਪਲਾਂਟ ‘ਤੇ ਵੀ ਮਿਜ਼ਾਈਲਾਂ ਦਾਗੀਆਂ ਹਨ। ਈਰਾਨ ਦੇ ਸਰਕਾਰੀ ਮੀਡੀਆ ਆਈਆਰਆਈਬੀ ਨੇ ਭਰੋਸੇਯੋਗ ਸੂਤਰਾਂ ਦੇ ਹਵਾਲੇ ਨਾਲ ਕਿਹਾ ਕਿ ਦੇਸ਼ ਦੇ ਕਈ ਹਿੱਸਿਆਂ ਵਿਚ ਧਮਾਕਿਆਂ ਦੀ ਆਵਾਜ਼ ਸੁਣੀ ਗਈ। ਈਰਾਨ ਦੀ ਇਕ ਨਿਊਜ਼ ਏਜੰਸੀ ਮੁਤਾਬਕ ਸ਼ੁੱਕਰਵਾਰ ਸਵੇਰੇ ਈਰਾਨ ਦੇ ਉੱਤਰ-ਪੱਛਮੀ ਸ਼ਹਿਰ ਇਸਫਹਾਨ ‘ਚ ਧਮਾਕੇ ਦੀ ਆਵਾਜ਼ ਸੁਣਾਈ ਦਿਤੀ। ਹਾਲਾਂਕਿ, ਈਰਾਨ ਨੇ ਵੀ ਇਜ਼ਰਾਈਲ ਦੇ ਹਮਲੇ ਦਾ ਜਵਾਬ ਦਿੱਤਾ ਹੈ ਅਤੇ ਕਈ ਸੂਬਿਆਂ ਵਿੱਚ ਐਂਟੀ-ਡਿਫੈਂਸ ਬੈਟਰੀ ਮਿਜ਼ਾਈਲਾਂ ਦਾਗੀਆਂ ਹਨ। ਈਰਾਨ ਦਾ ਦਾਅਵਾ ਹੈ ਕਿ ਉਸ ਨੇ ਇਜ਼ਰਾਈਲੀ ਮਿਜ਼ਾਈਲਾਂ ਨੂੰ ਨਾਕਾਮ ਕਰ ਦਿੱਤਾ ਹੈ। ਈਰਾਨ ਦੀ ਨਿਊਜ਼ ਏਜੰਸੀ ਮੁਤਾਬਕ ਈਰਾਨੀ ਹਵਾਈ ਰੱਖਿਆ ਨੂੰ ਅਸਮਾਨ ‘ਚ ਸਰਗਰਮ ਕਰ ਦਿੱਤਾ ਗਿਆ ਹੈ। ਇਸਫਹਾਨ ਦੇ ਪੂਰਬ ਵੱਲ ਅਤੇ ਇਸਫਹਾਨ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਤਿੰਨ ਧਮਾਕੇ ਹੋਏ। ਇਜ਼ਰਾਇਲੀ ਮੀਡੀਆ ਨੇ ਦੱਸਿਆ ਕਿ ਮਿਜ਼ਾਈਲ ਹਮਲਾ ਇਸਫਹਾਨ ਸ਼ਹਿਰ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ ਹੈ। ਸ਼ੁੱਕਰਵਾਰ ਸਵੇਰੇ ਤੇਲ ਅਵੀਵ ਸਥਿਤ ਕਿਰੀਆ ਫੌਜੀ ਹੈੱਡਕੁਆਰਟਰ ‘ਚ ਕਈ ਸੀਨੀਅਰ ਅਧਿਕਾਰੀ ਮੌਜੂਦ ਸਨ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img