More

    ਉੱਤਰ ਪ੍ਰਦੇਸ਼ ਦੇ ਹਾਥਰਸ ‘ਚ ਧਾਰਮਿਕ ਸਮਾਗਮ ਦੌਰਾਨ ਭਾਜੜ ਮੱਚਣ ਨਾਲ 27 ਲੋਕਾਂ ਦੀ ਹੋਈ ਮੌ.ਤ

    ਉੱਤਰ ਪ੍ਰਦੇਸ਼, 02 ਜੁਲਾਈ (ਬੁਲੰਦ ਆਵਾਜ਼ ਬਿਊਰੋ):-ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ ਦੇ ਸਿਕੰਦਰਾਊ ਇਲਾਕੇ ’ਚ ਮੰਗਲਵਾਰ ਨੂੰ ਇਕ ਸਤਿਸੰਗ ਦੌਰਾਨ ਭਾਜੜ ਮਚਣ ਨਾਲ ਘੱਟੋ-ਘੱਟ 27 ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਇਹ ਜਾਣਕਾਰੀ ਦਿਤੀ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਘਟਨਾ ’ਤੇ ਦੁੱਖ ਜ਼ਾਹਰ ਕੀਤਾ ਹੈ ਅਤੇ ਅਧਿਕਾਰੀਆਂ ਨੂੰ ਰਾਹਤ ਕਾਰਜਾਂ ’ਚ ਤੇਜ਼ੀ ਲਿਆਉਣ ਦੇ ਹੁਕਮ ਦਿਤੇ ਹਨ। ਸਿਕੰਦਰਰਾਓ ਥਾਣੇ ਦੇ ਇੰਚਾਰਜ ਆਸ਼ੀਸ਼ ਕੁਮਾਰ ਨੇ ਦਸਿਆ ਕਿ ਇਸ ਥਾਣਾ ਖੇਤਰ ਦੇ ਫੁਲਰਾਏ ਪਿੰਡ ’ਚ ਭੋਲੇ ਬਾਬਾ ਦੇ ਸਤਿਸੰਗ ਦੌਰਾਨ ਭਾਜੜ ਮਚ ਗਈ, ਜਿਸ ’ਚ ਕਈ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਇਸ ਦੌਰਾਨ ਗੁਆਂਢੀ ਏਟਾ ਜ਼ਿਲ੍ਹੇ ਦੇ ਮੁੱਖ ਮੈਡੀਕਲ ਅਧਿਕਾਰੀ ਉਮੇਸ਼ ਚੰਦਰ ਤ੍ਰਿਪਾਠੀ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਰਾਜੇਸ਼ ਕੁਮਾਰ ਸਿੰਘ ਨੇ ਪੱਤਰਕਾਰਾਂ ਨੂੰ ਦਸਿਆ ਕਿ ਭਾਜੜ ’ਚ ਮਾਰੇ ਗਏ 27 ਲੋਕਾਂ ਦੀਆਂ ਲਾਸ਼ਾਂ ਨੂੰ ਏਟਾ ਦੇ ਪੋਸਟਮਾਰਟਮ ਹਾਊਸ ਭੇਜ ਦਿਤਾ ਗਿਆ ਹੈ।ਮੁੱਖ ਮੰਤਰੀ ਨੇ ਹਾਥਰਸ ਜ਼ਿਲ੍ਹੇ ’ਚ ਹੋਏ ਹਾਦਸੇ ਦਾ ਨੋਟਿਸ ਲਿਆ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਵਾਰਾਂ ਨਾਲ ਹਮਦਰਦੀ ਜ਼ਾਹਰ ਕੀਤੀ ਹੈ। ਸੂਬਾ ਸਰਕਾਰ ਦੇ ਇਕ ਬੁਲਾਰੇ ਨੇ ਦਸਿਆ ਕਿ ਮੁੱਖ ਮੰਤਰੀ ਨੇ ਜ਼ਖਮੀਆਂ ਨੂੰ ਤੁਰਤ ਹਸਪਤਾਲ ਪਹੁੰਚਾਇਆ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਉਨ੍ਹਾਂ ਦਾ ਢੁਕਵਾਂ ਇਲਾਜ ਮੁਹੱਈਆ ਕਰਵਾਉਣ ਦੇ ਹੁਕਮ ਦਿਤੇ। ਉਨ੍ਹਾਂ ਨੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਵੀ ਕੀਤੀ।ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਮੌਕੇ ’ਤੇ ਪਹੁੰਚ ਕੇ ਰਾਹਤ ਕਾਰਜਾਂ ’ਚ ਤੇਜ਼ੀ ਲਿਆਉਣ ਦੇ ਹੁਕਮ ਦਿਤੇ। ਉੱਤਰ ਪ੍ਰਦੇਸ਼ ਦੇ ਹਾਥਰਸ ‘ਚ ਮੰਗਲਵਾਰ ਨੂੰ ਇਕ ਧਾਰਮਿਕ ਇਕੱਠ ‘ਚ ਭਾਜੜ ਮਚ ਗਈ, ਜਿਸ ‘ਚ 27 ਲੋਕਾਂ ਦੀ ਮੌਤ ਹੋ ਗਈ। ਏਟਾ ਦੇ SSP ਰਾਜੇਸ਼ ਕੁਮਾਰ ਸਿੰਘ ਨੇ ਕਿਹਾ, “ਹਾਥਰਸ ਜ਼ਿਲ੍ਹੇ ਦੇ ਮੁਗਲਗੜ੍ਹੀ ਪਿੰਡ ਵਿੱਚ ਇੱਕ ਧਾਰਮਿਕ ਸਮਾਗਮ ਚੱਲ ਰਿਹਾ ਸੀ ਜਦੋਂ ਭਾਜੜ ਮਚ ਗਈ। ਏਟਾ ਹਸਪਤਾਲ ‘ਚ ਹੁਣ ਤਕ 27 ਲਾਸ਼ਾਂ ਮਿਲੀਆਂ ਹਨ, ਜਿਨ੍ਹਾਂ ‘ਚ 23 ਔਰਤਾਂ, 3 ਬੱਚੇ ਅਤੇ 1 ਮਰਦ ਸ਼ਾਮਲ ਹੈ। ਜ਼ਖਮੀ ਹਸਪਤਾਲ ਨਹੀਂ ਪਹੁੰਚੇ ਹਨ। ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਇਨ੍ਹਾਂ 27 ਲਾਸ਼ਾਂ ਦੀ ਪਛਾਣ ਕੀਤੀ ਜਾ ਰਹੀ ਹੈ।’’

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img