ਏ ਓ ਵੇਰਕਾ ਨੇ ਮਾਨਯੋਗ ਡੀ ਸੀ ਸਾਹਿਬ ਦੇ ਹੁਕਮਾਂ ਤੇ ਪਰਾਲੀ ਦੀਆਂ ਗੱਠਾਂ ਬਨਵਾਈਆਂ

ਏ ਓ ਵੇਰਕਾ ਨੇ ਮਾਨਯੋਗ ਡੀ ਸੀ ਸਾਹਿਬ ਦੇ ਹੁਕਮਾਂ ਤੇ ਪਰਾਲੀ ਦੀਆਂ ਗੱਠਾਂ ਬਨਵਾਈਆਂ

ਚੇਤਨਪੁਰਾ/ਅੰਮ੍ਰਿਤਸਰ, 18 ਸਤੰਬਰ (ਪੱਤਰ ਪ੍ਰੇਰਕ):-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਾਨਯੋਗ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਮਤੀ ਸਾਕਸ਼ੀ ਸਾਹਨੀ ਜੀ ਦੇ ਨਿਰਦੇਸ਼ਾਂ ਤਹਿਤ ਅਤੇ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਡਾ ਤੇਜਿੰਦਰ ਸਿੰਘ ਜੀ ਦੀ ਅਗਵਾਈ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੇ ਸੰਦੇਸ਼ ਨਾਲ ਪਰਾਲੀ ਦੀਆਂ ਗੱਠਾਂ ਬਨਵਾਈਆਂ ਗਈਆ ।ਇਸ ਸਬੰਧੀ ਬਲਾਕ ਖੇਤੀਬਾੜੀ ਅਫ਼ਸਰ ਡਾ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨ ਕੈਂਪ ਲਗਾ ਕੇ ਮੌਬਾਇਲ ਵੈਨ ਚਲਾ ਕੇ ਪ੍ਰੇਰਤ ਕੀਤਾ ਜਾ ਰਿਹਾ ਹੈ। ਜੇਕਰ ਕੋਈ ਵੀ ਕਿਸਾਨ ਅੱਗ ਲਗਾਉਂਦਾ ਹੈ ਤਾਂ ਉਸ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਅਗਾਂਹ ਵਧੂ ਕਿਸਾਨ ਮਾਹਬੀਰ ਸਿੰਘ ਦੇ ਖੇਤਾਂ ਦਾ ਦੌਰਾ ਕੀਤਾ ਜਿਸ ਵਲੋਂ 12 ਕਿਲੇਆਂ ਵਿਚ ਬੇਲਰ ਚਲਾ ਕੇ ਪਰਾਲੀ ਦੀਆਂ ਗੱਠਾਂ ਬਨਵਾਈਆਂ ਗਈਆ ਹਨ ਅਤੇ ਉਸ ਵੱਲੋਂ ਦੱਸਿਆ ਗਿਆ ਕਿ ਇਹ ਪਰਾਲੀ ਗੁੱਜਰ ਭਾਈਚਾਰੇ ਵੱਲੋ ਚੁੱਕੀ ਜਾਵੇਗੀ ਅਤੇ ਬਾਕੀ ਨਾਲ਼ ਜ਼ਮੀਨ ਵਿਚ ਹੀ ਵਾਹ ਦਿੱਤੀ ਜਾਵੇਗੀ।ਇਸ ਮੌਕੇ ਏ ਈ ਓ ਮਨਦੀਪ ਸਿੰਘ ਅਤੇ ਹੋਰ ਅਗਾਂਹਵਧੂ ਕਿਸਾਨ ਤੇ ਅਧਿਕਾਰੀ ਹਾਜ਼ਰ ਸਨ।

Bulandh-Awaaz

Website: