More

    ਕਮਿਸ਼ਨ ਦੇ ਮੈਂਬਰਾਂ ਨੇ ਕਤਲ ਕੇਸ ਦੀ ਕੀਤੀ ਜਾਂਚ

    11 ਅਗਸਤ ਤੱਕ ਪੁਲਿਸ ਨੂੰ ਜਾਂਚ ਰਿਪੋਰਟ ਪੇਸ਼ ਕਰਨ ਦੇ ਦਿੱਤੇ ਹੁਕਮ

    ਅੰਮ੍ਰਿਤਸਰ, 5 ਅਗਸਤ (ਗਗਨ) ਪਿਛਲੇ ਦਿਨੀਂ ਵੇਰਕਾ ਵਿਖੇ ਇਕ ਅਨੁਸੂਚਿਤ ਜਾਤੀ ਦੇ ਵਿਅਕਤੀ ਸ੍ਰੀ ਸਾਜਨ ਦੇ ਕਤਲ ਦੇ ਸਬੰਧ ਵਿੱਚ ਅਨੁਸੂਚਿਤ ਜਾਤੀ ਕਮਿਸ਼ਨ ਦੇ ਦੋ ਮੈਂਬਰਾਂ ਸ੍ਰੀ ਰਾਜ ਹੰਸ ਅਤੇ ਸ੍ਰੀ ਦੀਪਕ ਕੁਮਾਰ ਵੇਰਕਾ ਨੇ ਸਬੰਧਤ ਵਿਅਕਤੀ ਦੀ ਪਤਨੀ ਵੱਲੋਂ ਕਮਿਸ਼ਨ ਨੂੰ ਦਿੱਤੀ ਗਈ ਸ਼ਿਕਾਇਤ ਦੇ ਅਧਾਰ ਤੇ ਕਾਰਵਾਈ ਕਰਦੇ ਹੋਏ ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਕਮਿਸ਼ਨ ਦੇ ਮੈਂਬਰ ਸ੍ਰੀ ਹੰਸ ਨੇ ਦੱਸਿਆ ਕਿ ਕਮਿਸਨ ਦੀ ਚੇਅਰਪਰਸਨ ਮੈਡਮ ਤੇਜਿੰਦਰ ਕੌਰ ਰਿਟਾ:ਆਈ:ਏ:ਐਸ ਵੱਲੋਂ ਇਸ ਸ਼ਿਕਾਇਤ ਦਾ ਸਖਤ ਨੋਟਿਸ ਲੈਂਦੇ ਹੋਏ ਕੇਸ ਦੀ ਜਾਂਚ ਲਈ ਦੋ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ ਜਿਸ ਤਹਿਤ ਉਹ ਅੱਜ ਇਸ ਕੇਸ ਦੀ ਜਾਂਚ ਕਰਨ ਲਈ ਆਏ ਹਨ। ਕਮਿਸ਼ਨ ਵੱਲੋਂ ਇਸ ਮੌਕੇ ਵੱਖ ਵੱਖ ਅਧਿਕਾਰੀਆਂ ਦੇ ਬਿਆਨ ਵੀ ਸੁਣੇ ਗਏ। ਸ੍ਰੀ ਹੰਸ ਨੇ ਕਿਹਾ ਕਿ ਮ੍ਰਿਤਕ ਦੀ ਪਤਨੀ ਸ੍ਰੀਮਤੀ ਰੀਨਾ ਨੇ ਸ਼ਿਕਾਇਤ ਦਿੱਤੀ ਸੀ ਕਿ ਉਸ ਦੇ ਪਤੀ ਸ੍ਰੀ ਸਾਜਨ ਨੂੰ ਕੁਝ ਲੋਕਾਂ ਨੇ ਮਾਰ ਕੁਟ ਕੇ ਥਾਣੇ ਵਿੱਚ ਦੇ ਦਿੱਤਾ ਹੈ ਅਤੇ ਥਾਣੇ ਵਿੱਚ ਪੁਲਿਸ ਦੇ ਅਧਿਕਾਰੀਆਂ ਵੱਲੋਂ ਉਸ ਦੇ ਪਤੀ ਦੀ ਕੁਟਮਾਰ ਕਰਕੇ ਬਾਹਰ ਸੁੱਟ ਦਿੱਤਾ ਗਿਆ ਸੀ, ਇਸ ਸਬੰਧ ਵਿੱਚ ਕਮਿਸ਼ਨ ਨੇ ਸਬੰਧਤ ਏ:ਸੀ:ਪੀ ਨੂੰ 11 ਅਗਸਤ, 2021 ਤੱਕ ਆਪਣੀ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ ਅਤੇ ਸੰਬਧਤ ਦੋਸ਼ੀਆਂ ਖਿਲਾਫ ਪਰਚਾ ਕਰਨ ਦੀ ਵੀ ਹਦਾਇਤ ਕੀਤੀ ਹੈ।

    ਸ੍ਰੀ ਹੰਸ ਨੇ ਦੱਸਿਆ ਕਿ ਮ੍ਰਿਤਕ ਦਾ ਸਿਵਲ ਹਸਪਤਾਲ ਵਿਖੇ ਬਣਾਏ ਗਏ ਬੋਰਡ ਦੁਆਰਾ ਪੋਸਟ ਮਾਰਟਮ ਵੀ ਕੀਤਾ ਗਿਆ ਹੈ ਅਤੇ ਇਸ ਸਬੰਧੀ ਰਿਪੋਰਟ ਸਬੰਧਤ ਡਾਕਟਰਾਂ ਕੋਲੋਂ ਲਈ ਜਾਵੇਗੀ। ਸ੍ਰੀ ਹੰਸ ਨੇ ਕਿਹਾ ਕਿ ਇਸ ਮਾਮਲੇ ਵਿੱਚ ਜੋ ਵੀ ਦੋਸ਼ੀ ਪਾਇਆ ਗਿਆ ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸ੍ਰੀ ਹੰਸ ਨੇ ਕਿਹਾ ਕਿ ਕਮਿਸ਼ਨ ਦਾ ਮੁੱਖ ਕੰਮ ਅਨੁਸੂਚਿਤ ਦੇ ਲੋਕਾਂ ਦੇ ਹੱਕਾਂ ਦੀ ਰਾਖੀ ਕਰਨਾ ਹੈ ਅਤੇ ਕਮਿਸ਼ਨ ਵੱਲੋਂ ਜਿਥੇ ਕਿਤੇ ਵੀ ਅਨੁਸੂਚਿਤ ਜਾਤੀ ਦੇ ਲੋਕਾਂ ਨਾਲ ਧੱਕੇ ਦੀ ਕੋਈ ਸੂਚਨਾ ਮਿਲਦੀ ਹੈ ਤਾਂ ਕਮਿਸ਼ਨ ਦੇ ਮੈਂਬਰ ਉਥੇ ਖੁਦ ਪਹੁੰਚ ਕੇ ਇਸ ਦੀ ਜਾਂਚ ਕਰਦੇ ਹਨ। ਇਸ ਮੌਕੇ ਏ:ਸੀ:ਪੀ ਰਿਪੂ ਤਮਾਨ ਸਿੰਘ ਸੰਧੂ, ਜਿਲ੍ਹਾ ਭਲਾਈ ਅਫਸਰ ਸ੍ਰੀ ਸੁਸ਼ੀਲ ਮੰਨਣ, ਤਹਿਸੀਲਦਾਰ ਲਖਵਿੰਦਰ ਸਿੰਘ, ਸੀਨੀਅਰ ਮੈਡੀਕਲ ਅਫਸਰ ਚੰਦਰ ਮੋਹਣ, ਸਹਾਇਕ ਸਿਵਲ ਸਰਜਨ ਡਾ: ਅਮਰਜੀਤ ਸਿੰਘ, ਐਸ:ਐਚ:ਓ ਵੇਰਕਾ ਨਿਸ਼ਾਨ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜਰ ਸਨ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img