More

    ਕਰਮਜੀਤ ਸ਼ਰਮਾ ਪੈਨਸ਼ਨਰਜ਼ ਐਸੋਸੀਏਸ਼ਨ ਦੇ ਸਰਵ ਸੰਮਤੀ ਨਾਲ ਚੁਣੇ ਗਏ ਪ੍ਰਧਾਨ : ਢੋਸੀਵਾਲ

    ਸ੍ਰੀ ਮੁਕਤਸਰ ਸਾਹਿਬ, 24 ਮਾਰਚ (ਮਿੱਤਲ) – ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਨਵੇਂ ਪ੍ਰਧਾਨ ਦੀ ਚੋਣ ਕਰਨ ਲਈ ਵਿਸ਼ੇਸ਼ ਮੀਟਿੰਗ ਅੱਜ ਸਥਾਨਕ ਕੋਟਕਪੂਰਾ ਰੋਡ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਕੀਤੀ ਗਈ। ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਸੇਵਾ ਮੁਕਤ ਕਰਮਚਾਰੀ ਅਤੇ ਫੈਮਲੀ ਪੈਨਸ਼ਨਰ ਸ਼ਾਮਿਲ ਹੋਏ। ਨਵੇਂ ਪ੍ਰਧਾਨ ਦੀ ਚੋਣ ਕਰਨ ਲਈ ਸਾਰੀ ਕਾਰਵਾਈ ਚੌ. ਦੌਲਤ ਰਾਮ ਸਿੰਘ ਕਾਨੂੰਗੋ, ਬਲਦੇਵ ਸਿੰਘ ਬੇਦੀ ਸਾਬਕਾ ਡਿਪਟੀ ਡੀ.ਈ.ਓ. ਅਤੇ ਸਾਬਕਾ ਡੀ.ਐਸ.ਪੀ. ਸੁੰਦਰ ਸਿੰਘ ’ਤੇ ਅਧਾਰਿਤ ਤਿੰਨ ਮੈਂਬਰੀ ਚੋਣ ਪੈਨਲ ਕਮੇਟੀ ਵੱਲੋਂ ਕਰਵਾਈ ਗਈ। ਸਭ ਤੋਂ ਪਹਿਲਾਂ ਐਸੋਸੀਏਸ਼ਨ ਦੇ ਚੱਲ ਰਹੇ ਪ੍ਰਧਾਨ ਹਰਦੇਵ ਸਿੰਘ ਨੇ ਆਪਣਾ ਅਤੇ ਸਮੁੱਚੀ ਕਾਰਜਕਾਰਣੀ ਦਾ ਅਸਤੀਫਾ ਪੇਸ਼ ਕੀਤਾ ਜੋ ਸਰਬ ਸੰਮਤੀ ਨਾਲ ਹਾਊਸ ਵੱਲੋਂ ਪ੍ਰਵਾਨ ਕਰ ਲਿਆ ਗਿਆ। ਚੌ. ਬਲਬੀਰ ਸਿੰਘ ਨੇ ਨਵੇਂ ਪ੍ਰਧਾਨ ਲਈ ਕਰਮਜੀਤ ਸ਼ਰਮਾ ਦਾ ਨਾਂ ਪ੍ਰਪੋਜ ਕੀਤਾ ਜਦੋਂ ਕਿ ਪ੍ਰਿ. ਕਰਤਾਰ ਸਿੰਘ ਬੇਰੀ ਅਤੇ ਜਸਵੰਤ ਸਿੰਘ ਬਰਾੜ ਭਾਗਸਰ ਨੇ ਇਸਦੀ ਪ੍ਰੋੜਤਾ ਕੀਤੀ। ਸਮੁੱਚੇ ਹਾਊਸ ਵੱਲੋਂ ਹੱਥ ਖੜੇ ਕਰਕੇ ਸਰਬ ਸੰਮਤੀ ਨਾਲ ਸ੍ਰੀ ਸ਼ਰਮਾ ਨੂੰ ਪ੍ਰਧਾਨ ਚੁਣ ਲਿਆ ਗਿਆ। ਇਸਦੇ ਨਾਲ ਹੀ ਹਾਊਸ ਵੱਲੋਂ ਬਲਦੇਵ ਸਿੰਘ ਬੇਦੀ ਨੂੰ ਚੇਅਰਮੈਨ ਅਤੇ ਹਰਦੇਵ ਸਿੰਘ ਨੂੰ ਵਾਇਸ ਚੇਅਰਮੈਨ ਚੁਣਿਆ ਗਿਆ। ਅੱਜ ਦੀ ਮੀਟਿੰਗ ਦੌਰਾਨ ਪ੍ਰਧਾਨਗੀ ਮੰਡਲ ਵਿੱਚ ਚੋਣ ਪੈਨਲ ਕਮੇਟੀ ਦੇ ਮੈਂਬਰ, ਨਵੇਂ ਅਤੇ ਪੁਰਾਣੇ ਪ੍ਰਧਾਨ ਸਮੇਤ ਸਥਾਨਕ ਜਨ ਸਿਹਤ ਵਿਭਾਗ ਦੇ ਪ੍ਰਧਾਨ ਇੰਜ. ਗੁਰਬਚਨ ਸਿੰਘ, ਪੰਜਾਬ ਰੋਡਵੇਜ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਮੇਜਰ ਸਿੰਘ ਚੌਂਤਰਾ, ਸਰਪ੍ਰਸਤ ਬਖਸ਼ੀਸ਼ ਸਿੰਘ ਲਾਹੌਰੀਆ ਅਤੇ ਐਕਸਾਈਜ ਐਂਡ ਟੈਕਸਟੇਸ਼ਨ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦੇ ਸੁਰਿੰਦਰਜੀਤ ਆਦਿ ਸ਼ਾਮਿਲ ਸਨ। ਮੀਟਿੰਗ ਦੌਰਾਨ ਜਸਵੰਤ ਸਿੰਘ ਬਰਾੜ, ਸੁਖਬੰਸ ਸਿੰਘ ਚਾਹਲ, ਗੁਰਜੰਟ ਸਿੰਘ ਬੱਲਮਗੜ੍ਹ, ਹਰਭਜਨ ਸਿੰਘ, ਬਲਵੰਤ ਸਿੰਘ ਅਟਵਾਲ, ਕਰਨੈਲ ਸਿੰਘ ਬੇਦੀ, ਮੁਕੰਦ ਸਿੰਘ ਮਾਨ, ਹਰਭਜਨ ਸਿੰਘ, ਕਾਲਾ ਸਿੰਘ ਬੇਦੀ, ਬੋਹੜ ਸਿੰਘ ਥਾਂਦੇਵਾਲਾ, ਗੁਰਟੇਕ ਸਿੰਘ ਬਰਾੜ, ਹਰਬੰਸ ਸਿੰਘ ਸਿੱਧੂ, ਚੌ. ਅਮੀ ਚੰਦ ਅਤੇ ਨਛੱਤਰ ਮਧੀਰ ਆਦਿ ਸਮੇਤ ਹੋਰਨਾਂ ਨੇ ਨਵੇਂ ਚੁਣੇ ਗਏ ਪ੍ਰਧਾਨ ਸ੍ਰੀ ਸ਼ਰਮਾ ਨੂੰ ਹਾਰ ਪੁਆ ਕੇ ਉਨ੍ਹਾਂ ਨੂੰ ਵਧਾਈ ਦਿੱਤੀ। ਮੀਟਿੰਗ ਦੌਰਾਨ ਸੰਸਥਾ ਦੇ ਸੀਨੀਅਰ ਮੈਂਬਰ ਦਰਸ਼ਨ ਲਾਲ ਅਰੋੜਾ ਵੱਲੋਂ ਐਸੋਸੀਏਸ਼ਨ ਪ੍ਰਤੀ ਕੀਤੀਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਲਈ ਉਨ੍ਹਾਂ ਦੇ ਸਤਿਕਾਰ ’ਚ ਧੰਨਵਾਦ ਮਤਾ ਵੀ ਪਾਸ ਕੀਤਾ ਗਿਆ। ਅੱਜ ਦੀ ਮੀਟਿੰਗ ਦੌਰਾਨ ਸ੍ਰ. ਹਰਦੇਵ ਸਿੰਘ ਨੇ ਆਪਣੇ ਕਾਰਜਕਾਲ ਦੌਰਾਨ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਦਿੱਤੇ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਜਾਣਕਾਰੀ ਦਿੰਦੇ ਹੋਏ ਐਸੋਸੀਏਸ਼ਨ ਦੇ ਸੀਨੀਅਰ ਮੈਂਬਰ ਜਗਦੀਸ਼ ਰਾਏ ਢੋਸੀਵਾਲ ਨੇ ਦੱਸਿਆ ਹੈ ਕਿ ਪ੍ਰਧਾਨ ਚੁਣੇ ਜਾਣ ਉਪਰੰਤ ਸ੍ਰੀ ਸ਼ਰਮਾ ਨੇ ਸਮੁੱਚੇ ਹਾਊਸ ਦਾ ਉਨ੍ਹਾਂ ਪ੍ਰਤੀ ਪ੍ਰਗਟਾਏ ਵਿਸ਼ਵਾਸ ਲਈ ਧੰਨਵਾਦ ਕੀਤਾ ਅਤੇ ਭਵਿੱਖ ਵਿੱਚ ਪੂਰੀ ਤਨਦੇਹੀ ਅਤੇ ਨੇਕ ਨੀਤੀ ਨਾਲ ਆਪਣੀ ਜਿੰਮੇਵਾਰੀ ਨਿਭਾਉਣ ਦਾ ਭਰੋਸਾ ਦਿਵਾਇਆ ਹੈ। ਉਨ੍ਹਾਂ ਦੱਸਿਆ ਕਿ ਐਸੋਸੀਏਸ਼ਨ ਦੇ ਬਾਕੀ ਰਹਿੰਦੇ ਅਹੁਦੇਦਾਰ ਵੀ ਜਲਦੀ ਹੀ ਨਿਯੁਕਤ ਕਰ ਦਿੱਤੇ ਜਾਣਗੇ। ਅੱਜ ਦੀ ਚੋਣ ਮੀਟਿੰਗ ਦੌਰਾਨ ਹਜੂਰ ਸਿੰਘ, ਅਮਰਜੀਤ ਦਾਬੜਾ, ਬਲਜੀਤ ਸਿੰਘ ਮਾਨ, ਭੋਲਾ ਰਾਮ, ਜੋਗਾ ਸਿੰਘ, ਗੁਰਬਾਜ ਸਿੰਘ, ਸੁਖਦੇਵ ਸਿੰਘ ਗਿੱਲ, ਪ੍ਰਿੰ. ਇਕਬਾਲ ਸਿੰਘ, ਗੁਰਨਾਮ ਸਿੰਘ, ਇੰਦਰਪਾਲ ਸਿੰਘ, ਪ੍ਰਸ਼ੋਤਮ ਲਾਲ, ਕੁਲਵੰਤ ਸਿੰਘ ਅਤੇ ਗਿਆਨ ਚੰਦ ਆਦਿ ਸਮੇਤ ਵੱਡੀ ਗਿਣਤੀ ਵਿਚ ਹੋਰ ਸੇਵਾ ਮੁਕਤ ਕਰਮਚਾਰੀ ਮੌਜੂਦ ਸਨ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img