More

    ਕਰੋਨਾ ਮਹਾਂਮਾਰੀ ਦੇ ਖਾਤਮੇ ਲਈ ਟੀਕਾਕਰਨ ਜਰੂਰ ਕਰਵਾਓ – ਮਜੀਠਾ

    ਅੰਮ੍ਰਿਤਸਰ, 24 ਜੁਲਾਈ (ਗਗਨ) – ਵਿਸਵ ਭਰ ਵਿੱਚ ਫੈਲੀ ਕਰੋਨਾ ਦੀ ਬਹੁਤ ਹੀ ਭਿਆਨਕ ਬਿਮਾਰੀ ਦੇ ਦੇਸ ਭਰ ਵਿਚੋ ਮੁਕੰਮਲ ਖਾਤਮੇ ਲਈ ਸਾਨੂੰ ਸਾਰਿਆਂ ਨੂੰ ਬਿਨਾਂ ਕਿਸੇ ਡਰ ਭੈਅ ਦੇ ਹੋਰਨਾਂ ਲੋਕਾਂ ਨੂੰ ਵੀ ਪ੍ਰੇਰਿਤ ਕਰਕੇ ਟੀਕਾਕਰਨ ਕਰਵਾਉਣਾ ਬਹੁਤ ਹੀ ਜਰੂਰੀ ਹੈ।ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਪੰਜਾਬ ਇਰੀਗੇਸਨ ਕਲੈਰੀਕਲ ਐਸੋਸੀਏਸ਼ਨ ਦੇ ਪ੍ਰਮੁਖ ਆਗੂ ਰਾਜਮਹਿੰਦਰ ਸਿੰਘ ਮਜੀਠਾ ਅਜ ਖੁਦ ਨੇ ਰਾਧਾ ਸੁਆਮੀ ਸਤਿਸੰਗ ਸੈਂਟਰ ਮਜੀਠਾ ਵਿਖੇ ਬਣੇ ਕੋਵਿਡ-19 ਦੇ ਸੈਂਟਰ ਵਿੱਚ ਟੀਕਾਕਰਨ ਦੇ ਲੱਗੇ ਕੈਂਪ ਦੌਰਾਨ ਟੀਕਾ ਲਗਵਾਉਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਉਨ੍ਹਾਂ ਕਿਹਾ ਕਿ ਕਰੋਨਾ ਮਹਾਂਮਾਰੀ ਦੀ ਤੀਸਰੀ ਵੇਵ ਦੇ ਆਉਣ ਤੋਂ ਪਹਿਲਾਂ ਹੀ ਸਾਨੂੰ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਅਤੇ ਸਰਕਾਰ ਵੱਲੋ ਟੀਕਾਕਰਨ ਦੀ ਦਿੱਤੀ ਗਈ ਮੁਫਤ ਸਹੂਲਤ ਦਾ ਵਧ ਤੋਂ ਵਧ ਲਾਹਾ ਲੈ ਕੇ ਇਸ ਭਿਆਨਕ ਬਿਮਾਰੀ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਨੇ ਜਿੱਥੇ ਦੇਸ਼ ਭਰ ਦੇ ਸਮੂੰਹ ਲੋਕਾਂ ਨੂੰ ਵੈਕਸੀਨੇਸਨ ਕਰਵਾਉਣ ਲਈ ਅਪੀਲ ਕੀਤੀ ਹੈ,ਉੱਥੇ ਉਨ੍ਹਾਂ ਨੇ ਸਰਕਾਰੀ ਅਦਾਰਿਆਂ ਵਿੱਚ ਕੰਮ ਕਰਦੇ ਕਰਮਚਾਰੀਆਂ/ਅਧਿਕਾਰੀਆਂ ਨੂੰ ਵੀ ਤੀਸਰੀ ਵੇਵ ਤੋਂ ਬਚਣ ਲਈ ਟੀਕਾਕਰਨ ਕਰਵਾਉਣ ਤੇ ਜੋਰ ਦਿੱਤਾ ਹੈ।ਤਾਂ ਜੋ ਇਸ ਭਿਆਨਕ ਬਿਮਾਰੀ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕੇ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img