More

    ਕਾਂਗਰਸੀ ਆਗੂ ਰਣਜੀਤ ਸਿੰਘ ਰਾਣਾ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਿਲ

    ਚੰਡੀਗੜ੍ਹ, 20 ਜੁਲਾਈ (ਬੁਲੰਦ ਆਵਾਜ ਬਿਊਰੋ) – ਜਾਬ ਕਾਂਗਰਸ ਦੀ ਪ੍ਰਧਾਨਗੀ ਲਈ ਪਿਛਲੇ ਲੰਮੇ ਸਮੇਂ ਤੋਂ ਚੱਲ ਰਹੇ ਪਾਰਟੀ ਦੇ ਅੰਦਰੂਨੀ ਕਾਟੋ-ਕਲੇਸ਼ ਦੌਰਾਨ ਨਵਜੋਤ ਸਿੰਘ ਸਿੱਧੂ ਨੂੰ ਸੂਬਾ ਪ੍ਰਧਾਨ ਬਣਿਆਂ ਇਕ ਹੀ ਦਿਨ ਹੋਇਆ ਹੈ ਕਿ ਕਾਂਗਰਸ ਨੂੰ ਭੁਲੱਥ ਤੋਂ ਵੱਡਾ ਝਟਕਾ ਲੱਗਿਆ ਹੈ। ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਲਕਾ ਭੁਲੱਥ ਤੋਂ ਕਾਂਗਰਸ ਦੇ ਉਮੀਦਵਾਰ ਰਹੇ ਰਣਜੀਤ ਸਿੰਘ ਰਾਣਾ ਅਤੇ ਭੁਲੱਥ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਹਰਸਿਮਰਨ ਸਿੰਘ ਘੁੰਮਣ ਆਪਣੇ ਸਾਥੀਆਂ ਸਣੇ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ‘ਆਪ’ ਦੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਕਾਂਗਰਸੀ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕੀਤਾ।

    ਰਣਜੀਤ ਸਿੰਘ ਰਾਣਾ ਅਤੇ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੇ ਕਿਹਾ ਕਿ ਪੰਜਾਬ ਦੇ ਬਹੁ-ਗਿਣਤੀ ਲੋਕਾਂ ਵਾਂਗ ਉਹ ਵੀ ਅਰਵਿੰਦ ਕੇਜਰੀਵਾਲ ਦੀ ਸਰਕਾਰ ਵੱਲੋਂ ਦਿੱਲੀ ਵਿੱਚ ਕੀਤੇ ਕੰਮਾਂ ਤੋਂ ਪ੍ਰਭਾਵਿਤ ਹੋਏ ਹਨ ਅਤੇ ਦਿੱਲੀ ਦੀ ਤਰਜ਼ ’ਤੇ ਪੰਜਾਬ ਵਿੱਚ ਭ੍ਰਿਸ਼ਟਾਚਾਰ ਮੁਕਤ ਅਤੇ ਲੋਕ ਹਿਤੈਸ਼ੀ ਸਰਕਾਰ ਬਣਾਉਣ ਲਈ ਯਤਨਸ਼ੀਲ ਹਨ। ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਆਲੋਚਨਾ ਕਰਦਿਆਂ ਰਣਜੀਤ ਸਿੰਘ ਰਾਣਾ ਨੇ ਕਿਹਾ ਕਿ ‘ਆਪ’ ਵੱਲੋਂ ਜਿੱਤ ਪ੍ਰਾਪਤ ਕਰ ਕੇ ਵਿਧਾਇਕ ਖਹਿਰਾ ਨੇ ਲੋਕਾਂ ਦੇ ਫ਼ਤਵੇ ਨਾਲ ਧੋਖਾ ਕੀਤਾ ਹੈ। ਪੰਜਾਬ ਦੇ ਲੋਕ ਹੁਣ ਸੁਖਪਾਲ ਖਹਿਰਾ ’ਤੇ ਭਰੋਸਾ ਨਹੀਂ ਕਰਨਗੇ। ਇਸ ਮੌਕੇ ਰਾਣਾ ਦੇ ਸਮਰਥਨ ’ਚ ਪੰਚ-ਸਰਪੰਚ, ਬਲਾਕ ਸਮਿਤੀ ਤੇ ਜ਼ਿਲ੍ਹਾ ਪਰਿਸ਼ਦ ਮੈਂਬਰ ਵੀ ‘ਆਪ’ ਵਿੱਚ ਸ਼ਾਮਲ ਹੋਏ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img