More

    ਕਾਂਗਰਸ ਤੇ ਬਾਦਲ ਦਲ ਨੂੰ ਛੱਡ ਕਿਸੇ ਵੀ ਪਾਰਟੀ ਦਾ ਸਾਂਝੇ ਮੋਰਚੇ ਵਿੱਚ ਹੋਵੇਗਾ ਸਵਾਗਤ: ਢੀਂਡਸਾ

    ਸੰਗਰੂਰ, 24 ਮਈ (ਬੁਲੰਦ ਆਵਾਜ ਬਿਊਰੋ)  -ਪੰਜਾਬ ਕਾਂਗਰਸ ਦੀ ਸਰਕਾਰ ਅਤੇ ਬਾਦਲਕਿਆਂ ਤੋਂ ਇਲਾਵਾ ਪੰਜਾਬ ਦੀਆਂ ਹੋਰ ਸਾਰੀਆਂ ਪਾਰਟੀਆਂ ਇਕ ਮੰਚ ’ਤੇ ਲਿਆਉਣ ਦਾ ਯਤਨ ਕਰਾਂਗੇ, ਉਕਤ ਵਿਚਾਰਾਂ ਦਾ ਪ੍ਰਗਟਾਵਾ ਮੈਂਬਰ ਰਾਜ ਸਭਾ ਸੁਖਦੇਵ ਸਿੰਘ ਢੀਂਡਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਬਹੁਤ ਹੀ ਮਾੜੇ ਦੌਰ ’ਚੋਂ ਲੰਘ ਰਿਹਾ ਹੈ ਅਤੇ ਪੰਜਾਬ ਦੇ ਕਿਸਾਨੀ, ਮਜ਼ਦੂਰਾਂ ਅਤੇ ਮੁਲਾਜ਼ਮਾਂ ਨੂੰ ਬਚਾਉਣ ਦੀ ਲਈ ਉਹ ਤੇ ਬ੍ਰਹਮਪੁਰਾ ਪੰਜਾਬ ਦੀ ਕਾਂਗਰਸ ਪਾਰਟੀ ਦੀ ਸਰਕਾਰ ਅਤੇ ਬਾਦਲਾਂ ਦੇ ਖਿਲਾਫ਼ ਹੋਰ ਦੂਜੀਆਂ ਸਿਆਸੀ ਪਾਰਟੀਆਂ ਨੂੰ ਇਕ ਮੰਚ ’ਤੇ ਇਕੱਠਾ ਕਰਨਗੇ ਤਾਂ ਜੋ ਪੰਜਾਬ ਨੂੰ ਬਚਾਇਆ ਜਾ ਸਕੇ।

    ਉਨ੍ਹਾਂ ਸੁਖਬੀਰ ਬਾਦਲ ਵੱਲੋਂ ਨਾਨਕਿਆਣਾ ਗੁਰਦੁਆਰਾ ’ਚ ਬਣੇ ਕੋਵਿਡ ਕੇਅਰ ਸੈਂਟਰ ਸ਼ੁਰੂਆਤ ਕਰਨ ਸਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਰਾਜਨੀਤੀ ’ਚ ਧਰਮ ਨੂੰ ਹਮੇਸ਼ਾ ਉੱਪਰ ਰੱਖਿਆ ਹੈ ਪ੍ਰੰਤੂ ਸੁਖਬੀਰ ਬਾਦਲ ਨੇ ਧਰਮ ਨੂੰ ਹੇਠਾਂ ਕਰ ਦਿੱਤਾ ਅਤੇ ਰਾਜਨੀਤੀ ਨੂੰ ਉੱਪਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੋ ਐੱਸ.ਜੀ.ਪੀ.ਸੀ. ਵੱਲੋਂ ਕੋਵਿਡ ਸੈਂਟਰ ਸ਼ੁਰੂ ਕੀਤਾ ਗਿਆ ਹੈ ਉਹ ਚੰਗਾ ਕੰਮ ਹੈ ਪਰ ਇਸਦੀ ਸ਼ੁਰੂਆਤ ਐੱਸ.ਜੀ.ਪੀ.ਸੀ. ਪ੍ਰਧਾਨ ਜਾਂ ਉੁਨ੍ਹਾਂ ਦੇ ਮੈਂਬਰਾਂ ਵੱਲੋਂ ਕਰਨੀ ਚਾਹੀਦੀ ਸੀ ਨਾ ਕਿਸੇ ਸਿਆਸੀ ਲੀਡਰ ਵੱਲੋਂ। ਉਨ੍ਹਾਂ ਕਿਹਾ ਕਿ ਅਜਿਹੇ ਕਾਰਨਾਂ ਕਰਕੇ ਹੀ ਉਨ੍ਹਾਂ ਦੀ ਬਾਦਲਾਂ ਨਾਲ ਸਿਧਾਂਤਕ ਲੜਾਈ ਹੈ।

    ਇਸ ਤੋਂ ਇਲਾਵਾ ਉਨ੍ਹਾਂ ਕਿਸਾਨ ਜਥੇਬੰਦੀਆਂ ਵੱਲੋਂ ਲਿਖੀ ਪ੍ਰਧਾਨ ਮੰਤਰੀ ਨੂੰ ਚਿੱਠੀ ਬਾਰੇ ਵੀ ਕਿਹਾ ਕਿ ਸਰਕਾਰ ਨੂੰ ਪਿਛਲੇ ਕਾਫ਼ੀ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਦੇਣਾ ਚਾਹੀਦਾ ਹੈ ਤੇ ਇਨ੍ਹਾਂ ਦਾ ਹੱਲ ਕਰਨਾ ਚਾਹੀਦਾ ਹੈ ਕਿਉਂਕਿ ਦੇਸ਼ ਦਾ ਅੰਨਦਾਤਾ ਲੰਮੇ ਸਮੇਂ ਤੋਂ ਸੰਘਰਸ਼ ਦੇ ਰਾਹ ’ਤੇ ਹੈ ਜੋ ਠੀਕ ਨਹੀਂ। ਇਸ ਲਈ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆ ਮੰਗਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਕੋਵਿਡ ਪ੍ਰਬੰਧਾਂ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਤੰਜ ਕੱਸਦਿਆਂ ਕਿਹਾ ਕਿ ਸਰਕਾਰ ਨੂੰ ਕੋਰੋਨਾ ਖ਼ਿਲਾਫ਼ ਲੜਨ ਲਈ ਯਤਨ ਕਰਨੇ ਚਾਹੀਦੇ ਹਨ ਨਾ ਕਿ ਆਪਸ ’ਚ ਲੜਨ ਦੇ ਉਨ੍ਹਾਂ ਕਿਹਾ ਕਿ ਕੋਵਿਡ ਕਾਰਨ ਮਾਹੌਲ ਬਹੁਤ ਖ਼ਰਾਬ ਹੈ ਤੇ ਸਭ ਨੂੰ ਇਸਦੇ ਖ਼ਿਲਾਫ਼ ਲੜਨਾ ਚਾਹੀਦਾ ਹੈ ਤੇ ਪਹਿਲ ਸਰਕਾਰ ਨੂੰ ਕਰਨੀ ਚਾਹੀਦੀ ਹੈ ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img