More

    ਕਿਸਾਨਾਂ ਨੇ ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਪੱਕੇ ਤੌਰ ‘ਤੇ ਕੀਤਾ ਬੰਦ !

    ਪੰਜਾਬ, 01 ਜੁਲਾਈ (ਬੁਲੰਦ ਆਵਾਜ਼ ਬਿਊਰੋ):-ਨੈਸ਼ਨਲ ਹਾਈਵੇਅ ‘ਤੇ ਪਿਛਲੇ 15 ਦਿਨਾਂ ਤੋਂ ਲਾਡੋਵਾਲ ਟੋਲ ਪਲਾਜ਼ਾ ‘ਤੇ ਧਰਨਾ ਲਾ ਕੇ ਬੈਠੇ ਕਿਸਾਨਾਂ ਨੇ ਐਤਵਾਰ ਨੂੰ ਟੋਲ ਪਲਾਜ਼ਾ ਨੂੰ ਪੱਕੇ ਤੌਰ ‘ਤੇ ਤਾਲੇ ਲਗਾ ਕੇ ਬੰਦ ਕਰ ਦਿੱਤਾ ਅਤੇ ਕੈਬਿਨਾਂ ‘ਤੇ ਕਿਸਾਨਾਂ ਦੇ ਝੰਡੇ ਲਗਾ ਦਿੱਤੇ ਗਏ ਹਨ। ਭਾਰਤੀ ਕਿਸਾਨ-ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਦੱਸਿਆ ਕਿ ਧਰਨਾ ਖਤਮ ਕਰ ਦਿੱਤਾ ਗਿਆ ਹੈ। ਟੋਲ ਪਲਾਜ਼ਾ ਦੇ ਕੈਬਿਨਾਂ ਨੂੰ ਤਰਪਾਲਾਂ-ਪੱਲੀਆਂ ਨਾਲ ਬੰਦ ਕਰ ਦਿੱਤਾ ਗਿਆ ਹੈ। ਕਿਸਾਨ ਆਗੂ ਨੇ ਕਿਹਾ ਕਿ ਜੇਕਰ ਕਿਸਾਨਾਂ ਦੀ ਗੈਰ ਮੌਜੂਦਗੀ ਵਿੱਚ ਇਹ ਟੋਲ ਪਲਾਜ਼ਾ ਚਾਲੂ ਹੋ ਜਾਂਦਾ ਹੈ ਤਾਂ ਉਹ ਬਿਨਾਂ ਕਿਸੇ ਦੇਰੀ ਤੋਂ ਮੁੜ ਇਸ ਟੋਲ ਪਲਾਜ਼ਾ ’ਤੇ ਡੇਰੇ ਲਾਉਣਗੇ। ਇੱਥੇ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਟੈਕਸੀ ਯੂਨੀਅਨ ਦੇ ਆਗੂ ਪੁੱਜੇ ਹਨ, ਜਿਨ੍ਹਾਂ ਦਾ ਉਹ ਤਹਿ ਦਿਲੋਂ ਧੰਨਵਾਦ ਕਰਦੇ ਹਨ। ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਟੋਲ ਦੇ ਰੇਟ ਸਭ ਤੋਂ ਵੱਧ ਹਨ। ਆਮ ਆਦਮੀ ਤੋਂ ਲੈ ਕੇ ਵਪਾਰੀਆਂ ਤੱਕ ਹਰ ਕਿਸੇ ਨੂੰ ਭਾਰੀ ਟੈਕਸ ਦੇ ਕੇ ਇਸ ਟੋਲ ਤੋਂ ਲੰਘਣਾ ਪੈਂਦਾ ਸੀ। ਇਸ ਧਰਨੇ ਵਿੱਚ ਉਨ੍ਹਾਂ ਨੂੰ ਭਾਰਤੀ ਕਿਸਾਨ ਯੂਨੀਅਨ ਦੋਆਬਾ ਦਾ ਵੀ ਭਰਪੂਰ ਸਮਰਥਨ ਮਿਲਿਆ ਹੈ। ਕਈ ਟੈਕਸੀ ਡਰਾਈਵਰ ਵੀ ਪੂਰਾ ਸਹਿਯੋਗ ਦੇ ਰਹੇ ਹਨ। ਦਿਲਬਾਗ ਸਿੰਘ ਨੇ ਕਿਹਾ ਕਿ ਉਹ ਕਈ ਵਾਰ ਟੋਲ ਅਧਿਕਾਰੀਆਂ ਅਤੇ ਐਨਐਚਏਆਈ ਨੂੰ ਇਸ ਟੋਲ ਦੀ ਸਮਾਂ ਸੀਮਾ ਦੱਸਣ ਲਈ ਕਹਿ ਚੁੱਕੇ ਹਨ ਪਰ ਕੋਈ ਵੀ ਅਧਿਕਾਰੀ ਜਵਾਬ ਨਹੀਂ ਦੇ ਰਿਹਾ। ਇਸ ਦਾ ਸਧਾਰਨ ਕਾਰਨ ਇਹ ਹੈ ਕਿ ਇਸ ਟੋਲ ਦੀ ਮਿਆਦ ਖਤਮ ਹੋ ਗਈ ਹੈ। ਲੋਕਾਂ ਤੋਂ ਨਾਜਾਇਜ਼ ਵਸੂਲੀ ਕੀਤੀ ਜਾ ਰਹੀ ਹੈ ਅਤੇ  ਤਾਲਾ ਲਗਾ ਕੇ ਟੋਲ ਨੂੰ ਹਮੇਸ਼ਾ ਲਈ ਬੰਦ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ 15 ਦਿਨਾਂ ਤੋਂ ਕਿਸਾਨ ਟੋਲ ਪਲਾਜ਼ਾ ਦੇ ਰੇਟਾਂ ‘ਚ ਕੀਤੇ ਗਏ ਵਾਧੇ ਦੇ ਵਿਰੋਧ ‘ਚ ਧਰਨਾ ਲਾ ਕੇ ਬੈਠੇ ਸੀ। ਕਿਸਾਨ ਯੂਨੀਅਨ ਨੇ ਪੈਹਲਾ ਹੀ ਕਿਹਾ ਸੀ ਕਿ ਨੈਸ਼ਨਲ ਹਾਈਵੇਅ ਅਥਾਰਟੀ ਨੂੰ 30 ਜੂਨ ਤੱਕ ਦਾ ਅਲਟੀਮੇਟਮ ਦਿੱਤਾ ਹੋਇਆ ਸੀ ਕਿ ਜੇਕਰ ਟੋਲ ਰੇਟਾਂ ‘ਚ ਵਾਧਾ ਵਾਪਸ ਨਾ ਲਿਆ ਗਿਆ ਤਾਂ 30 ਜੂਨ ਨੂੰ ਹਮੇਸ਼ਾ ਲਈ ਟੋਲ ਪਲਾਜ਼ਾ ਨੂੰ ਤਾਲੇ ਲਾ ਕੇ ਬੰਦ ਕਰ ਦਿੱਤਾ ਜਾਵੇਗਾ। ਇਸ ਤੋਂ ਬਾਅਦ ਟੋਲ ਪਲਾਜ਼ਾ ‘ਤੇ ਕਦੇ ਟੋਲ ਵਸੂਲ ਨਹੀਂ ਕੀਤਾ ਜਾਵੇਗਾ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img