More

    ਕਿਸਾਨੀ ਸੰਘਰਸ਼ ਦੀ ਫ਼ਤਿਹਯਾਬੀ ਲਈ ਸਹਿਜ ਪਾਠਾਂ ਦੀ ਲੜੀ ਦੇ ਪਹਿਲੇ ਦੋ ਪਾਠਾਂ ਦੇ ਭੋਗ ਪਾਏ ਗਏ

    ਸੰਤ ਸਮਾਜ ਦੇ ਬੁਲਾਰੇ ਬਾਬਾ ਗੁਰਭੇਜ ਸਿੰਘ ਖੁਜਾਲਾ ਅਤੇ ਸੰਸਦ ਗੁਰਜੀਤ ਸਿੰਘ ਔਜਲਾ ਨੇ ਕਿਸਾਨੀ ਸੰਘਰਸ਼ ਦਾ ਹਿੱਸਾ ਬਣਨ ਦੀ ਲੋਕਾਂ ਨੂੰ ਕੀਤੀ ਅਪੀਲ

    ਅੰਮ੍ਰਿਤਸਰ, 15 ਜੂਨ (ਰਛਪਾਲ ਸਿੰਘ) – ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਜਾਰੀ ਕਿਸਾਨ ਸੰਘਰਸ਼ ਦੀ ਕਾਮਯਾਬੀ ਲਈ ਸਿੱਖ ਸੰਗਤਾਂ ਵੱਲੋਂ ਟੀ ਰੋਡ ’ਤੇ ਸਥਿਤ ਸ੍ਰੀ ਗੁਰੂ ਰਾਮਦਾਸ ਲੰਗਰ ਹਾਲ, ਪਿੰਡ ਵਡਾਲੀ ਡੋਗਰਾਂ ਵਿਖੇ ਆਰੰਭ ਕੀਤੀ ਗਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠਾਂ ਦੀ ਲੜੀ ਦੇ ਪਹਿਲੇ ਦੋ ਸਹਿਜ ਪਾਠਾਂ ਦੇ ਅੱਜ ਭੋਗ ਪਾਏ ਗਏ ਅਤੇ ਅਗਲੇ ਦੋ ਸਹਿਜ ਪਾਠਾਂ ਦੀ ਆਰੰਭਤਾ ਕੀਤੀ ਗਈ ਹੈ। ਇਸ ਮੌਕੇ ਗੁਰਮਤਿ ਸਿਧਾਂਤ ਪ੍ਰਚਾਰਕ ਸੰਤ ਸਮਾਜ ਦੇ ਬੁਲਾਰੇ ਸੰਤ ਬਾਬਾ ਗੁਰਭੇਜ ਸਿੰਘ ਖੁਜਾਲਾ ਸੰਪਰਦਾ ਹਰਖੋਵਾਲ ਅਤੇ ਮੈਂਬਰ ਪਾਰਲੀਮੈਂਟ ਸ: ਗੁਰਜੀਤ ਸਿੰਘ ਔਜਲਾ ਨੇ ਸ਼ਿਰਕਤ ਕਰਦਿਆਂ ਲੋਕਾਂ ਨੂੰ ਕਿਸਾਨੀ ਸੰਘਰਸ਼ ਨਲ ਜੁੜਨ ਦੀ ਅਪੀਲ ਕੀਤੀ। ਸੰਤ ਬਾਬਾ ਖੁਜਾਲਾ ਨੇ ਸੰਗਤ ਨੂੰ ਰਸਭਿੰਨਾ ਕੀਰਤਨ ਸਰਵਣ ਕਰਾਉਂਦਿਆਂ ਕਿਹਾ ਕਿ ਗੁਰੂ ਅੱਗੇ ਕੀਤੀ ਅਰਦਾਸ ਹਮੇਸ਼ਾਂ ਪ੍ਰਵਾਨ ਹੁੰਦੀ ਹੈ ਅਤੇ ਕਿਸਾਨੀ ਸੰਘਰਸ਼ ਨੂੰ ਜ਼ਰੂਰ ਕਾਮਯਾਬੀ ਮਿਲੇਗੀ। ਉਨ੍ਹਾਂ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਮੁਖੀ ਦਮਦਮੀ ਟਕਸਾਲ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਸੰਤ ਸਮਾਜ ਕਿਸਾਨੀ ਸੰਘਰਸ਼ ਨਾਲ ਹਰ ਤਰਾਂ ਖੜ੍ਹਾ ਹੈ। ਸੰਸਦ ਸ: ਗੁਰਜੀਤ ਸਿੰਘ ਔਜਲਾ ਨੇ ਮੋਦੀ ਸਰਕਾਰ ਵੱਲੋਂ ਦੇਸ਼ ਦੇ ਕਿਸਾਨਾਂ ਦੇ ਹਿਤ ਵੱਡੇ ਕਾਰਪੋਰੇਟ ਘਰਾਨਿਆਂ ਅੱਗੇ ਗਹਿਣੇ ਰੱਖਣ ਦੀ ਕਰੜੀ ਆਲੋਚਨਾ ਕੀਤੀ ਅਤੇ ਖੇਤੀ ਸੰਬੰਧੀ ਤਿੰਨੇ ਕਾਲੇ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਗਲ ਨਾ ਸੁਣ ਕੇ ਕੇਂਦਰ ਸਰਕਾਰ ਕਿਸਾਨੀ ਨਾਲ ਧੱਕਾ ਕਰ ਰਹੀ ਹੈ, ਪਰ ਕੇਂਦਰ ਸਰਕਾਰ ਨੂੰ ਕਿਸਾਨ ਪੱਖੀ ਲੋਕ ਲਹਿਰ ਅੱਗੇ ਜਲਦ ਝੁਕਣਾ ਹੀ ਪਵੇਗਾ। ਇਸ ਮੌਕੇ ਆਏ ਹੋਏ ਮਹਿਮਾਨਾਂ ਸੰਤਾਂ ਮਹਾਂਪੁਰਸ਼ਾਂ ਨੂੰ ਸੰਤ ਬਾਬਾ ਜਸਪਾਲ ਸਿੰਘ, ਭਾਈ ਇਕਬਾਲ ਸਿੰਘ ਤੁੰਗ ਅਤੇ ਪ੍ਰੋ: ਸਰਚਾਂਦ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ। ਭਾਈ ਤੁੰਗ ਅਤੇ ਪ੍ਰੋ: ਖਿਆਲਾ ਨੇ ਕਿਹਾ ਕਿ ਹੱਕ ਹਕੂਕ ਲਈ ਸੰਘਰਸ਼ ਕਰ ਰਹੇ ਕਿਸਾਨ ਮੋਰਚੇ ਨੂੰ ਮਜ਼ਬੂਤੀ ਪ੍ਰਦਾਨ ਕਰਨ ਲਈ ਗੁਰੂ ਸਾਹਿਬ ਦਾ ਓਟ ਆਸਰਾ ਲਿਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਇਲਾਕੇ ਦੀਆਂ ਸੰਗਤਾਂ, ਸਿੱਖ ਜਥੇਬੰਦੀਆਂ ਅਤੇ ਸੰਪਰਦਾਵਾਂ ਵੱਲੋਂ ਭਰਪੂਰ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਹਿਜ ਪਾਠਾਂ ਦੀ ਲੜੀ ਕਿਸਾਨੀ ਸੰਘਰਸ਼ ਦੀ ਫ਼ਤਿਹਯਾਬੀ ਤਕ ਨਿਰੰਤਰ ਚਲਾਈ ਜਾਵੇਗੀ ਅਤੇ ਕਿਸਾਨੀ ਸੰਘਰਸ਼ ਦੇ ਹੱਕ ’ਚ ਆਮ ਲੋਕਾਂ ਪਿੰਡ ਪਿੰਡ ਜਾ ਕੇ ਵੀ ਲਾਮਬੰਦ ਕੀਤਾ ਜਾਵੇਗਾ। ਇਸ ਮੌਕੇ ਸ੍ਰੀ ਗੁਰੂ ਰਾਮਦਾਸ ਲੰਗਰ ਸੇਵਾ ਸੁਸਾਇਟੀ ਵਡਾਲਾ ਡੋਗਰਾਂ ਵੱਲੋਂ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ। ਇਸ ਮੌਕੇ ਬਾਬਾ ਸਤਨਾਮ ਸਿੰਘ ਅਕਾਲੀ, ਸਰਪੰਚ ਸੁਖਰਾਜ ਸਿੰਘ ਮਾਨਾਵਾਲਾ, ਜਥੇਦਾਰ ਲਹੌਰ ਸਿੰਘ ਜੰਡ ਦਲ ਬਾਬਾ ਬਿੱਧੀ ਚੰਦ, ਪ੍ਰਧਾਨ ਸ: ਨਰਿੰਦਰ ਸਿੰਘ ਵਡਾਲੀ ਡੋਗਰਾਂ, ਸਾਬਕਾ ਸਰਪੰਚ ਬਲਬੀਰ ਸਿੰਘ, ਸਰਪੰਚ ਸੰਤੋਖ ਸਿੰਘ, ਪ੍ਰਮਜੀਤ ਸਿੰਘ, ਜਸਬੀਰ ਸਿੰਘ, ਡਾ: ਮਨਜੀਤ ਸਿੰਘ ਤਲਵੰਡੀ ਡੋਗਰਾਂ, ਸੁਰਜੀਤ ਸਿੰਘ, ਮਨਪ੍ਰੀਤ ਸਿੰਘ, ਕਸ਼ਮੀਰ ਸਿੰਘ , ਸੇਵਾ ਸਿੰਘ, ਹਰਦੀਪ ਸਿੰਘ, ਬੋਹੜ ਸਿੰਘ, ਨਿਰਮਲ ਸਿੰਘ, ਦਿਲਬਾਗ ਸਿੰਘ, ਸੰਤੋਖ ਸਿੰਘ ਵਡਾਲੀ, ਬਲਵਿੰਦਰ ਸਿੰਘ, ਬਲਬੀਰ ਸਿੰਘ ਵਡਾਲੀ ਅਤੇ ਹੋਰ ਮੁਹਤਬਰ ਮੌਜੂਦ ਸਨ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img