More

    ਕੈਨੇਡਾ ’ਚ ਭੇਤਭਰੇ ਹਾਲਾਤ ’ਚ ਪੰਜਾਬੀ ਨੌਜਵਾਨ ਦੀ ਮਿਲੀ ਲਾਸ਼

    ਮੋਗਾ ਦੇ ਪਿੰਡ ਰੌਂਤਾ ਦਾ ਵਾਸੀ ਸੀ ਹਰਕੰਵਲ ਸਿੰਘ ਉਰਫ਼ ਹਨੀ

    ਬਰੈਂਪਟਨ, 31 ਅਕਤੂਬਰ (ਬੁਲੰਦ ਆਵਾਜ ਬਿਊਰੋ) – ਹਰ ਸਾਲ ਚੰਗੇ ਭਵਿੱਖ ਲਈ ਵੱਡੀ ਗਿਣਤੀ ਪੰਜਾਬੀ ਮਾਪੇ ਲੱਖਾਂ ਰੁਪਏ ਖਰਚ ਕੇ ਆਪਣੇ ਬੱਚਿਆਂ ਨੂੰ ਸਟੱਡੀ ਜਾਂ ਵਰਕ ਵੀਜ਼ੇ ’ਤੇ ਵਿਦੇਸ਼ ਭੇਜ ਰਹੇ ਨੇ। ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਉਨ੍ਹਾਂ ਦੇ ਬੱਚੇ ਵਿਦੇਸ਼ ’ਚ ਸੈਟਲ ਹੋ ਜਾਣਗੇ ਤੇ ਉਨ੍ਹਾਂ ਦੇ ਸਿਰ ਚੜ੍ਹਿਆ ਸਾਰਾ ਕਰਜ਼ਾ ਉਤਾਰ ਕੇ ਆਪਣੀ ਵਧੀਆ ਜ਼ਿੰਦਗੀ ਜੀਣਗੇ, ਪਰ ਉਨ੍ਹਾਂ ਵਿੱਚੋਂ ਕੁਝ ਲੋਕਾਂ ਦੇ ਇਹ ਸਾਰੇ ਸੁਪਨੇ ਉਸ ਵੇਲੇ ਚਕਨਾਚੂਰ ਹੋ ਜਾਂਦੇ ਨੇ, ਜਦੋਂ ਨੂੰ ਵਿਦੇਸ਼ ਤੋਂ ਫੋਨ ਆਉਂਦਾ ਹੈ ਕਿ ਉਨ੍ਹਾਂ ਦੇ ਜਿਗਰ ਦਾ ਟੁਕੜਾ ਹੁਣ ਇਸ ਦੁਨੀਆ ਵਿੱਚ ਨਹੀਂ ਰਿਹਾ। ਤਾਜ਼ਾ ਮਾਮਲਾ ਕੈਨੇਡਾ ਦੇ ਬਰੈਂਪਟਨ ਸ਼ਹਿਰ ਤੋਂ ਸਾਹਮਣੇ ਆ ਰਿਹਾ ਹੈ, ਜਿੱਥੇ ਇੱਕ 22 ਸਾਲਾ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤ ਵਿੱਚ ਮੌਤ ਹੋ ਗਈ ਤੇ ਉਸ ਦੀ ਲਾਸ਼ ਇੱਕ ਟਰਾਲੇ ਵਿੱਚ ਬਰਾਮਦ ਹੋਈ ਐ।

    ਮੋਗਾ ਦੇ ਰੌਂਤਾ ਪਿੰਡ ਦਾ ਵਸਨੀਕ ਹਰਕੰਵਲ ਸਿੰਘ ਉਰਫ਼ ਹਨੀ ਅਜੇ ਦੋ ਹਫ਼ਤੇ ਪਹਿਲਾਂ ਰੋਜ਼ਗਾਰ ਦੀ ਭਾਲ ਵਿੱਚ ਕੈਨੇਡਾ ਗਿਆ ਸੀ। ਬਰੈਂਪਟਨ ਵਿੱਚ ਇੱਕ ਟਰਾਲੇ ਵਿੱਚੋਂ ਉਸ ਦੀ ਲਾਸ਼ ਬਰਾਮਦ ਹੋਈ ਐ। ਮ੍ਰਿ੍ਰਤਕ ਨੌਜਵਾਨ ਦੇ ਪਿਤਾ ਸਵਰਨ ਸਿੰਘ ਗਿੱਲ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਪੁੱਤਰ ਹਰਕੰਵਲ ਆਪਣੇ ਦੋਸਤਾਂ ਨਾਲ ਬਰੈਂਪਟਨ ਵਿੱਚ ਇੱਕ ਟਰਾਲੇ ਵਿੱਚ ਜਾ ਰਿਹਾ ਸੀ। ਇਸੇ ਦੌਰਾਨ ਉਸ ਦੀ ਸਿਹਤ ਖਰਾਬ ਹੋ ਗਈ ਤੇ ਉਸ ਦੇ ਦੋਸਤ ਉਸ ਨੂੰ ਇਸੇ ਹਾਲਤ ਵਿੱਚ ਛੱਡ ਕੇ ਫਰਾਰ ਹੋ ਗਏ। ਬਾਅਦ ਵਿੱਚ ਕੈਨੇਡਾ ਪੁਲਿਸ ਨੇ ਇੱਕ ਗੈਸ ਸਟੇਸ਼ਨ ’ਤੇ ਖੜ੍ਹੇ ਟਰਾਲੇ ਵਿੱਚੋਂ ਹਨੀ ਦੀ ਲਾਸ਼ ਬਰਾਮਦ ਕੀਤੀ। ਹਰਕੰਵਲ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਉਸ ਦੀ ਮੌਤ ਦੀ ਖ਼ਬਰ ਪੰਜਾਬ ਪਹੁੰਚਦੇ ਹੀ ਉਸ ਦੇ ਸਾਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਐ। ਪੁਲਿਸ ਦਾ ਕਹਿਣਾ ਹੈ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img