More

    “ਕੋਸ਼ਿਸ਼” ਪ੍ਰੋਜੈਕਟ ਦੇ ਤਹਿਤ ਸਰਕਾਰੀ ਨੌਕਰੀ ਲਈ ਲਿਖਤੀ ਪੇਪਰਾਂ ਦੀ ਤਿਆਰੀ ਲਈ ਸ਼੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ, ਤਰਨਤਾਰਨ ਵਿਖੇ ਫ੍ਰੀ-ਕੋਚਿੰਗ ਸ਼ੁਰੂ

    ਤਰਨ ਤਾਰਨ, 4 ਅਗਸਤ (ਬੁਲੰਦ ਆਵਾਜ ਬਿਊਰੋ) – ਜ਼ਿਲਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੇ ਸਹਿਯੋਗ ਨਾਲ “ਕੋਸ਼ਿਸ਼” ਪ੍ਰੋਜੈਕਟ ਦੇ ਤਹਿਤ 40 ਦਿਨਾਂ ਦੀ ਸਰਕਾਰੀ ਨੌਕਰੀ ਲਈ ਲਿਖਤੀ ਪੇਪਰਾਂ ਦੀ ਤਿਆਰੀ ਲਈ ਸ਼੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ, ਤਰਨਤਾਰਨ ਵਿਖੇ ਫ੍ਰੀ-ਕੋਚਿੰਗ ਸ਼ੁਰੂ ਕਰਵਾਈ ਗਈ। ਇਸ ਪ੍ਰੋਜੈਕਟ ਦਾ ਉਦਘਾਟਨ ਡਿਪਟੀ ਕਮਿਸ਼ਨਰ, ਤਰਨਤਾਰਨ ਸ਼੍ਰੀ ਕੁਲਵੰਤ ਸਿੰਘ, ਵੱਲੋਂ ਕੀਤਾ ਗਿਆ। ਜਿਸ ਵਿੱਚ 179 ਉਮੀਦਵਾਰਾਂ ਨੇ ਰਜਿਸਟਰੇਸ਼ਨ ਕਰਵਾਈ ਗਈ ।ਇਸ ਪ੍ਰੋਜੈਕਟ ਤਹਿਤ ਅੰਮ੍ਰਿਤਸਰ ਦੇ ਇੰਸਟੀਚਿਊਟ “ਕੈਰੀਅਰ ਲਾਂਚਰ ਇੰਡੀਆ ਲਿਮਟਿਡ” ਦੇ ਟ੍ਰੇਨਰ ਵੱਲੋਂ ਉਮੀਦਵਾਰਾਂ ਨੂੰ ਕੋਚਿੰਗ ਦਿੱਤੀ ਜਾਵੇਗੀ।

    ਇਸ ਮੌਕੇ ‘ਤੇ ਡਿਪਟੀ ਕਮਿਸ਼ਨਰ ਤਰਨਤਾਰਨ ਵੱਲੋ ਉਮੀਦਵਾਰਾਂ ਨੂੰ ਕੋਚਿੰਗ ਲੈਣ ਲਈ ਉਤਸ਼ਾਹਿਤ ਕੀਤਾ ਗਿਆ ਅਤੇ ਆਪਣੀ ਜਿੰਦਰੀ ਦੇ ਤਜਰਬੇ ਸਾਂਝੇ ਕਰਦੇ ਹੋਏ ਉਮੀਦਵਾਰਾਂ ਵਿੱਚ ਇਕ ਨਵੀਂ ਉਮੀਦ ਜਗਾਈ ਗਈ। ਉਮੀਦਵਾਰ ਇਸ ਕੋਰਸ ਨੂੰ ਲੈ ਕੇ ਕਾਫੀ ਉਤਸ਼ਾਹਿਤ ਸਨ ਅਤੇ ਇਸ ਸੁਨਹਿਰੀ ਮੌਕੇ ਦਾ ਪੂਰਾ ਲਾਭ ਲੈਣਾ ਚਾਹੁੰਦੇ ਹਨ। ਇਸ ਮੌਕੇ ‘ਤੇ ਸ਼੍ਰੀ ਜਗਵਿੰਦਰਜੀਤ ਸਿੰਘ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਸ਼੍ਰੀ ਰਜਨੀਸ਼ ਅਰੋੜਾ ਉਪ ਮੰਡਲ ਮੈਜਿਸਟਰੇਟ ਤਰਨ ਤਾਰਨ, ਸ਼੍ਰੀ ਅਮਨਪ੍ਰੀਤ ਸਿੰਘ ਅਸਿਸਟੈਂਟ ਕਮਿਸ਼ਨਰ (ਜਨਰਲ), ਸ਼੍ਰੀ ਪ੍ਰਭਜੋਤ ਸਿੰਘ, ਜ਼ਿਲਾ ਰੋਜ਼ਗਾਰ ਜੈਨਰੇਸ਼ਨ ਅਤੇ ਟ੍ਰੇਨਿੰਗ ਅਫਸਰ, ਤਰਨ ਤਾਰਨ ਅਤੇ ਸ਼੍ਰੀ ਐੱਚ. ਐੱਸ. ਭੱਲਾ ਪ੍ਰਿੰਸੀਪਲ ਸ਼੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ, ਤਰਨ ਤਾਰਨ, ਕਰੀਅਰ ਕਾਊਂਸਲਰ ਸ਼੍ਰੀਮਤੀ ਭਾਰਤੀ ਸ਼ਰਮਾ ਮੋਜੂਦ ਰਹੇ ਅਤੇ ਉਹਨਾਂ ਵੱਲੋਂ ਪੇਪਰਾਂ ਦੀ ਤਿਆਰੀ ਸਬੰਧੀ ਆਪਣੇ ਤਜਰਬੇ ਸਾਂਝੇ ਵੀ ਕੀਤੇ ਗਏ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img