More

    ਕੱਚੇ ਅਧਿਆਪਕਾਂ ਨੂੰ ਬਰਾਬਰ ਕੰਮ ਬਰਾਬਰ ਤਨਖਾਹ ਦਿੱਤੀ ਜਾਵੇ –ਪੁਆਰੀ, ਵਲਟੋਹਾ

    ਅੰਮ੍ਰਿਤਸਰ, 17 ਜੂਨ (ਗਗਨ ਅਜੀਤ ਸਿੰਘ) – ਅੱਜ ਮੋਹਾਲੀ ਸਿੱਖਿਆ ਦਫਤਰ ਵਿਖੇ ਸਖ਼ਤ ਰੋਸ ਪ੍ਰਦਰਸ਼ਨ ਕਰ ਰਹੇ ਵਲੰਟੀਅਰ ਟੀਚਰਜ਼ ਤੇ ਪਟਿਆਲੇ ਚ ਲਗਾਤਾਰ ਰੋਸ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਟੀਚਰਜ਼ ਨੂੰ ਸਖਤੀ ਨਾਲ ਦਬਾਉਣ ਦੇ ਭੁਲੇਖੇ ਵਿੱਚ ਰਹਿਣ ਦੀ ਬਜਾਏ ਹੱਕ ਦੇਵੇ ਸਰਕਾਰ ।ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਇਹ ਬਿਆਨ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ, ਜਰਨਲ ਸਕੱਤਰ ਬਲਕਾਰ ਵਲਟੋਹਾ, ਜਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਬਲਜਿੰਦਰ ਸਿੰਘ ਵਡਾਲੀ , ਜਨਰਲ ਸਕੱਤਰ ਰਕੇਸ਼ ਧਵਨ ਤੇ ਮੁਖਤਾਰ ਸਿੰਘ ਨਾਰਲੀ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਕੱਚੇ ਅਧਿਆਪਕਾਂ ਪ੍ਰਤੀ ਅੜੀਅਲ ਵਤੀਰਾ ਨਿੰਦਣਯੋਗ ਹੈ ।

    ਸਰਕਾਰ ਕੀਤੇ ਵਾਅਦੇ ਪੂਰੇ ਕਰੇ। ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਦੇ ਮੱਥੇ ਉਤੇ ਕਲੰਕ ਹੈ ਕਿ ਕੱਚੇ ਅਧਿਆਪਕਾਂ ਵੱਲੋਂ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਅੱਗੇ ਆਤਮ ਹੱਤਿਆ ਕਰਨ ਤੱਕ ਦੀ ਨੌਬਤ ਆ ਗਈ ਹੈ ।ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਇਹ ਅਧਿਆਪਕ ਪਿਛਲੇ ਲਗਭਗ 15 ਸਾਲਾਂ ਤੋਂ ਸਿੱਖਿਆ ਵਿਭਾਗ ਵਿੱਚ ਲਗਾਤਾਰ ਪੜ੍ਹਾ ਰਹੇ ਹਨ ਪਰ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਸਬੰਧੀ ਕੋਈ ਵੀ ਨੀਤੀ ਨਹੀਂ ਬਣਾਈ ਜਾ ਰਹੀ ਅਤੇ ਪੰਜਾਬ ਸਰਕਾਰ ਇੰਨ੍ਹਾਂ ਅਧਿਆਪਕਾਂ ਨਾਲ ਮੀਟਿੰਗ ਵਿੱਚ ਮਸਲੇ ਹੱਲ ਕਰਨ ਦੀ ਬਜਾਏ ਲਗਾਤਾਰ ਪਾਸਾ ਵੱਟ ਰਹੀ ਹੈ ਜਦ ਕਿ ਇਹ ਅਧਿਆਪਕ 6000 ਰੁਪਏ ਤਨਖਾਹ ਤੇ ਕੰਮ ਕਰ ਰਹੇ ਹਨ। ਆਗੂਆਂ ਵੱਲੋਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਹਰ ਤਰ੍ਹਾਂ ਦੇ ਕੱਚੇ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕੀਤਾ ਜਾਵੇ ਨਹੀਂ ਤਾਂ ਜੱਥੇਬੰਦੀਆਂ ਵੱਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ । ਇਸ ਤੋਂ ਉਪਰੰਤ ਜਥੇਬੰਦੀ ਵੱਲੋਂ ਸਿੱਖਿਆ ਸਕੱਤਰ ਦੇ ਦਫ਼ਤਰ ਮੋਹਾਲੀ ਅੱਗੇ 18 ਜੂਨ ਨੂੰ ਵੱਡੇ ਪੱਧਰ ਤੇ ਹੋ ਰਹੇ ਰੋਸ ਪ੍ਰਦਰਸ਼ਨ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ।ਇਸ ਸਮੇਂ ਹਰਦੇਵ ਸਿੰਘ ਭਕਨਾ , ਕੁਲਦੀਪ ਕੁਮਾਰ, ਗੁਰਬੀਰ ਸਿੰਘ ਵੀ ਹਾਜ਼ਰ ਸਨ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img