More

    ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਰਿਹਾ ਨਤੀਜਾ

    ਅੰਮ੍ਰਿਤਸਰ, 25 ਜੂਨ (ਗਗਨ) – ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਬੀ. ਸੀ. ਏ. ਸਮੈਸਟਰ ਪਹਿਲੇ ਦੇ ਨਤੀਜਿਆਂ ’ਚ ਪ੍ਰਾਪਤੀ ਪ੍ਰਸ਼ੰਸਾ ਭਰਪੂਰ ਰਹੀ। ਬੀ. ਸੀ. ਏ. ਸਮੈਸਟਰ ਪਹਿਲੇ ਦੇ ਇਸ ਨਤੀਜੇ ’ਚ ਲੜਕੀਆਂ ਨੇ ਫਿਰ ਤੋਂ ਮੁਹਰਲੇ ਸਥਾਨਾਂ ’ਤੇ ਆਪਣੀ ਚੜ੍ਹਤ ਨੂੰ ਕਾਇਮ ਰੱਖਿਆ। ਇਸ ਅਕਾਦਮਿਕ ਸ਼ੈਸ਼ਨ ’ਚ ਪਮਨਦੀਪ ਕੌਰ 82.5% ਨੰਬਰ ਲੈ ਕੇ ਪਹਿਲਾ, ਰਮਨਪ੍ਰੀਤ ਕੌਰ 78.75% ਨੰਬਰ ਲੈ ਕੇ ਦੂਜਾ, ਅਰਸ਼ਦੀਪ ਕੌਰ 78.25% ਨੰਬਰ ਲੈ ਕੇ ਤੀਸਰਾ ਸਥਾਨ ਪ੍ਰਪਾਤ ਕੀਤਾ।

    ਕਾਲਜ ਦੀਆਂ ਇਨ੍ਹਾਂ ਹੋਣਹਾਰ ਵਿਦਿਆਰਥਣਾਂ ਦੇ ਨਤੀਜੇ ਮੌਕੇ ਖੁਸ਼ੀ ਜਾਹਿਰ ਕਰਦੇ ਹੋਏ ਕਾਲਜ ਪਿ੍ਸੀਪਲ ਡਾ: ਐਚ.ਬੀ. ਸਿੰਘ ਨੇ ਵਿਦਿਆਰਥੀਆਂ ਦੇ ਉਜਵੱਲ ਭਵਿੱਖ ਦੀ ਕਾਮਨਾ ਕਰਦੇ ਹੋਏ ਕਿਹਾ ਕਿ ਸੰਸਥਾ ਰਾਤ ਦਿਨ ਇਹ ਯਤਨ ਕਰ ਰਹੀ ਹੈ ਕਿ ਹਰ ਵਿਦਿਆਰਥੀ ਨੂੰ ਅਜਿਹੀ ਵਿਦਿਆ ਦੇਣਾ ਹੈ, ਜਿਸ ਨਾਲ ਉਹ ਵਰਤਮਾਨ ਸਮਾਜ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਦੇ ਹੋਏ ਸਮਾਜ ’ਚ ਆਪਣੀ ਨਿਵੇਕਲੀ ਜਗ੍ਹਾ ਸਥਾਪਤ ਕਰ ਸਕਣ ਅਤੇ ਇਕ ਚੰਗੇ ਸਮਾਜ ਦੀ ਸਿਰਜਣਾ ਕਰਨ ’ਚ ਆਪਣਾ ਯੋਗਦਾਨ ਪਾ ਸਕਣ। ਉਨ੍ਹਾਂ ਕਿਹਾ ਕਿ ਕੋਵਿਡ‐19 ਦੀ ਮਹਾਂਮਾਰੀ ਦੇ ਕਾਰਨ ਆਨਲਾਈਨ ਅਤੇ ਆਫਲਾਈਨ ਕਲਾਸਾਂ ਦੇ ਚਲਦੇ ਹੋਏ ਵੀ ਅਧਿਆਪਕਾਂ ਦੀ ਮਿਹਨਤ ਅਤੇ ਪ੍ਰੇਰਨਾ ਨਾਲ 100 ਫ਼ੀਸਦੀ ਨਤੀਜਾ ਆਇਆ ਹੈ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img