More

    ਖਾਲਸਾ ਕਾਲਜ ਪਬਲਿਕ ਸਕੂਲ ਦੀ ਮਹਿਤਾਬ ਅਤੇ ਸਮਰਥ ਰੰਧਾਵਾ ਨੇ ਸੀ. ਬੀ. ਐੱਸ. ਈ. 12ਵੀਂ ਦੀ ਪ੍ਰੀਖਿਆ ’ਚ 98.4 ਅੰਕ ਨਾਲ ਪਹਿਲਾਂ ਸਥਾਨ ਕੀਤਾ ਹਾਸਲ

    ਅੰਮ੍ਰਿਤਸਰ, 31 ਜੁਲਾਈ (ਗਗਨ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਫ਼ਲਤਾ ਪੂਰਵਕ ਚੱਲ ਰਹੇ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ. ਟੀ. ਰੋਡ ਦੀ ਵਿਦਿਆਰਥਣ ਮਹਿਤਾਬ ਕੌਰ (ਕਾਮਰਸ) ਅਤੇ ਸਮਰਥ ਸਿੰਘ ਰੰਧਾਵਾ (ਹਿਊਮੈਨਟਿਸ) ਨੇ ਸੀ. ਬੀ. ਐਸ. ਈ. ਵਲੋਂ ਐਲਾਨੇ ਗਏ 12ਵੀਂ ਬੋਰਡ ਦੀ ਪ੍ਰੀਖਿਆ ’ਚ 98.4 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾਂ ਸਥਾਨ ਹਾਸਲ ਕੀਤਾ। ਜਦ ਕਿ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਦੀ ਨਾਨ‐ਮੈਡੀਕਲ ਦੀ ਵਿਦਿਆਰਥਣ ਅੰਮਿ੍ਰਤ ਕੌਰ ਨੇ 97% ਪ੍ਰਤੀਸ਼ਤ ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ। ਜਿਸ ਨਾਲ ਵਿਦਿਆਰਥੀਆਂ ਨੇ 12ਵੀਂ ਬੋਰਡ ਦੀ ਪ੍ਰੀਖਿਆ ਦੇ ਨਤੀਜਿਆਂ ’ਚ ਸ਼ਾਨਦਾਰ ਉਪਲਬੱਧੀ ਹਾਸਲ ਕਰਕੇ 100 ਫ਼ੀਸਦੀ ਰਿਜਲਟ ਦਰਜ ਕੀਤਾ। ਖਾਲਸਾ ਕਾਲਜ ਪਬਲਿਕ ਸਕੂਲ ਦੇ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਹਾ ਕਿ ਸਕੂਲ ਉਕਤ ਦੋਹਾਂ ਵਿਦਿਆਰਥੀਆਂ ਤੋਂ ਇਲਾਵਾ ਮਨਦੀਪ ਸਿੰਘ (ਹਿਊਮੈਨਟਿਸ) ਨੇ 96.6 ਅੰਕਾਂ ਨਾਲ ਦੂਜਾ, ਜਸਕਰਨ ਸਿੰਘ (ਨਾਨ‐ਮੈਡੀਕਲ) ਨੇ 96.4 ਨਾਲ ਤੀਜ਼ਾ, ਦ੍ਰਿਸ਼ਟੀ ਅਤੇ ਕਲਸ਼ਪ੍ਰੀਤ ਕੌਰ (ਕਾਮਰਸ) ਨੇ 96.2 ਅੰਕਾਂ ਨਾਲ ਦੋਹਾਂ ਨੇ ਸਾਂਝੇ ਤੌਰ ’ਤੇ ਚੌਥਾ ਸਥਾਨ ਅਤੇ ਰਿਯਾ (ਨਾਨ ਮੈਡੀਕਲ) ਨੇ 95.8 ਅੰਕਾਂ ਨਾਲ ਪੰਜਵਾਂ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਕੂਲ ਦੇ 234 ਵਿਦਿਆਰਥੀਆਂ ਨੇ ਉਕਤ ਪ੍ਰੀਖਿਆ ਦਿੱਤੀ, ਜਿਸ ’ਚ ਸਕੂਲ ਦਾ ਨਤੀਜ਼ਾ 100 ਪ੍ਰਤੀਸ਼ਤ ਰਿਹਾ ਹੈ। ਸਕੂਲ ਦੇ 40 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਤੋਂ ਵੱਧ ਅੰਕ ਹਾਸਲ ਕੀਤੇ ਹਨ।

    ਇਸੇ ਤਰ੍ਹਾਂ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੇਨਿਊ ਦਾ 12ਵੀਂ ਦਾ ਨਤੀਜਾ 100 ਪ੍ਰਤੀਸ਼ਤ ਰਿਹਾ। ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ 54 ਵਿਦਿਆਰਥੀਆਂ ਨੇ 12ਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ। ਜਿਸ ’ਚ 9 ਵਿਦਿਆਰਥੀ 90 ਪ੍ਰਤੀਸ਼ਤ ਤੋਂ ਵੱਧ, 17 ਵਿਦਿਆਰਥੀ 80% ਤੋਂ ਵੱਧ, 20 ਵਿਦਿਆਰਥੀ 70% ਤੋਂ ਵੱਧ ਅੰਕ ਲੈ ਕੇ ਪਾਸ ਹੋਏ ਹਨ। ਉਨ੍ਹਾਂ ਕਿਹਾ ਕਿ ਉਕਤ ਵਿਦਿਆਰਥਣ ਅੰਮਿ੍ਰਤ ਕੌਰ ਤੋਂ ਇਲਾਵਾ ਹੋਰਨਾਂ ’ਚ ਮੈਡੀਕਲ ਦੇ ਅਰਸ਼ਦੀਪ ਸਿੰਘ ਨੇ 96% ਅੰਕ ਹਾਸਲ ਕਰਕੇ ਦੂਸਰਾ ਸਥਾਨ, ਕਾਮਰਸ ਦੀ ਵਿਦਿਆਰਥਣ ਜਸਨੂਰ ਕੌਰ ਨੇ 95.4% ਹਾਸਲ ਕਰਕੇ ਤੀਸਰਾ ਸਥਾਨ, ਨਵਰੋਜ਼ ਕੌਰ ਸਾਇੰਸ ਦੀ ਵਿਦਿਆਰਥਣ ਅਤੇ ਕਰਮਨਪ੍ਰੀਤ ਸਿੰਘ ਆਰਟਸ ਦੇ ਵਿਦਿਆਰਥੀ ਨੇ 95% ਅੰਕ ਹਾਸਿਲ ਕਰਕੇ ਚੌਥਾ ਸਥਾਨ ਪ੍ਰਾਪਤ ਕੀਤਾ।

    ਇਸ ਮੌਕੇ ਪ੍ਰਿੰ: ਅਮਰਜੀਤ ਸਿੰਘ ਗਿੱਲ ਅਤੇ ਪ੍ਰਿੰ: ਨਿਰਮਲਜੀਤ ਕੌਰ ਨੇ ਸਾਂਝੇ ਤੌਰ ’ਤੇ ਕੌਂਸਲ ਦੇ ਆਨਰੇਰੀ ਸਕੱਤਰ ਸ. ਰਜਿੰਦਰ ਮੋਹਨ ਸਿੰਘ ਛੀਨਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੁਆਰਾ ਦਿੱਤੇ ਸਹਿਯੋਗ ਸਦਕਾ ਹੀ ਸਕੂਲਾਂ ’ਚ ਆਧੁਨਿਕ ਉਪਕਰਨਾਂ ਨਾਲ ਲੈਸ ਲੈਬ ਅਤੇ ਲੈਬਾਰਟਰੀਆਂ ਮੌਜੂਦ ਹਨ, ਜਿਨ੍ਹਾਂ ਦੀ ਯੋਗ ਵਰਤੋਂ ਕਰਕੇ ਵਿਦਿਆਰਥੀ ਵੱਖ ਵੱਖ ਵਿਸ਼ਿਆਂ ’ਚ ਮੁਹਾਰਤ ਹਾਸਲ ਕਰਦੇ ਹਨ। ਇਸ ਦੌਰਾਨ ਸ: ਛੀਨਾ ਨੇ ਉਕਤ ਸਕੂਲਾਂ ਦੇ ਪਿ੍ਰੰਸੀਪਲਜ਼ ਅਤੇ ਸਟਾਫ਼ ਨੂੰ ਇਸ ਸ਼ਾਨਦਾਰ ਨਤੀਜੇ ’ਤੇ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਦੀ ਅਗਵਾਈ ’ਚ ਸਕੂਲ ਸਫ਼ਲਤਾਪੂਰਵਕ ਪ੍ਰਾਪਤੀਆਂ ਹਾਸਲ ਕਰ ਰਹੇ ਹਨ। ਉਕਤ ਸਕੂਲ ਦੇ ਪ੍ਰਿੰਸੀਪਲਜ਼ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਸਟਾਫ਼ ਦੀ ਮਿਹਨਤ ਨੂੰ ਸਲਾਹਿਆ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img