More

    ਖਾਲਸਾ ਕਾਲਜ ਮਹਿਤਾ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ

    ਅੰਮ੍ਰਿਤਸਰ,18 ਸਤੰਬਰ (ਬੁਲੰਦ ਆਵਾਜ਼):-ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸ੍ਰੀਮਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਜੀ ਦੀ ਰਹਿਨੁਮਾਈ ਹੇਠ ਚੱਲ ਰਹੇ ਵਿਦਿਅਕ ਅਦਾਰੇ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਕਾਲਜ ਮਹਿਤਾ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਅਤੇ ਸ਼ਤਾਬਦੀ ਜੋੜ ਮੇਲਾ ਗੁਰਦੁਆਰਾ ਬਾਉਲੀ ਸਾਹਿਬ ਜੀ ਸ੍ਰੀ ਗੋਇੰਦਵਾਲ ਸਾਹਿਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ। ਇਸ ਮੌਕੇ ਤੇ ਅਦਾਰੇ ਦੇ ਹੋਣਹਾਰ ਵਿਦਿਆਰਥੀਆਂ ਕੋਮਲਪ੍ਰੀਤ ਕੌਰ ,ਦਮਨਪ੍ਰੀਤ ਕੌਰ , ਦਿਲਰਾਜ ਸਿੰਘ ਨੇ ਸ਼ਬਦ ਗਾਇਨ, ਸਹਿਜਪ੍ਰੀਤ ਸਿੰਘ, ਆਕਾਸ਼ਦੀਪ ਸਿੰਘ, ਨੇ ਕਵੀਸ਼ਰੀ ਅਤੇ ਰਮਨਪ੍ਰੀਤ ਕੌਰ ਨੇ ਭਾਸ਼ਣ ਰਾਹੀਂ ਗੁਰੂ ਸਾਹਿਬ ਜੀ ਦੇ ਮਹਾਨ ਜੀਵਨ ਨੂੰ ਬਿਆਨ ਕੀਤਾ। ਅਤੇ ਅੰਤ ਵਿੱਚ ਇਹਨਾਂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ‘ਤੇ ਕਾਲਜ ਦੇ ਪ੍ਰਿੰਸੀਪਲ ਸ: ਗੁਰਦੀਪ ਸਿੰਘ ਜਲਾਲ ਉਸਮਾਂ ਨੇ ਸ੍ਰੀ ਗੁਰੂ ਅਮਰਦਾਸ ਜੀ ਦੇ ਸਹਿਜ, ਸੇਵਾ, ਸਮਰਪਣ ਅਤੇ ਦ੍ਰਿੜਤਾ ਵਾਲੇ ਜੀਵਨ ਦੀ ਵਡਿਆਈ ਕਰਦਿਆਂ ਆਖਿਆ ਕਿ ਤੀਸਰੇ ਪਾਤਸ਼ਾਹ ਨੇ ਗੁਰਤਾਗੱਦੀ ਤੇ ਬਿਰਾਜਮਾਨ ਹੋਣ ਤੋਂ ਪਹਿਲਾਂ ਕਈ ਸਾਲ ਸ੍ਰੀ ਗੁਰੂ ਅੰਗਦ ਦੇਵ ਜੀ ਦੀ ਨਿਰੰਤਰ ਸੇਵਾ ਕੀਤੀ ਅਤੇ ਰੋਜ਼ਾਨਾ ਖਡੂਰ ਸਾਹਿਬ ਤੋਂ ਗੋਇੰਦਵਾਲ ਸਾਹਿਬ ਜਾ ਕੇ ਬਿਆਸ ਦਰਿਆ ਤੋਂ ਪਾਣੀ ਦੀ ਗਾਗਰ ਲਿਆ ਕੇ ਇਸ਼ਨਾਨ ਦੀ ਸੇਵਾ ਕਰਦੇ ਰਹੇ ਗੁਰੂ ਸਾਹਿਬ ਜੀ ਦੀ ਇਹ ਸੇਵਾ ਘਾਲਣਾ ਸਿੱਖ ਜਗਤ ਲਈ ਸਦੀਵੀਂ ਪ੍ਰੇਰਨਾ ਦਾ ਅੱਤ ਅਹਿਮ ਸੋਮਾ ਹੈ। ਨੌਜਵਾਨ ਪੀੜੀ ਨੂੰ ਅਪੀਲ ਕਰਦਿਆਂ ਉਹਨਾਂ ਕਿਹਾ ਕਿ ਇਸ ਘੋਰ ਕਲਯੁੱਗ ਵਿੱਚ ਗੁਰਬਾਣੀ ਅਤੇ ਸਿੱਖੀ ਸਿਦਕ ਹੀ ਆਦਮੀ ਨੂੰ ਪਾਪਾਂ ਤੋਂ ਰਹਿਤ ਅਤੇ ਨਿਵੇਕਲਾ ਬਣਾ ਸਕਦੇ ਹਨ। ਇਸ ਲਈ ਹਰੇਕ ਮਨੁੱਖ ਨੂੰ ਰੋਜ਼ਾਨਾ ਨਾਮ ਸਿਮਰਨ ਕਰਨਾ, ਪੂਰਨ ਸਿੱਖੀ ਸਰੂਪ ਵਿੱਚ ਰਹਿਣਾ ,ਸਿੱਖ ਇਤਿਹਾਸ ਨੂੰ ਯਾਦ ਰੱਖਣਾ ਅਤੇ ਗੁਰੂ ਦੇ ਹੁਕਮਨਾਮਿਆਂ ਅਨੁਸਾਰ ਆਪਣਾ ਜੀਵਨ ਬਤੀਤ ਕਰਨਾ ਚਾਹੀਦਾ ਹੈ। ਇਸ ਮੌਕੇ ਤੇ ਕਾਲਜ ਦੇ ਪ੍ਰਿੰਸੀਪਲ ਸ: ਗੁਰਦੀਪ ਸਿੰਘ ਜਲਾਲ ਉਸਮਾ, ਕਾਲਜ ਸੁਪਰਡੈਂਟ ਕੁਲਦੀਪ ਕੌਰ , ਸਮੂਹ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਸ਼ਾਮਿਲ ਸਨ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img