More

    ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਨੂੰ ਸਮਰਪਿਤ ਗੁਰਦੁਆਰਾ ਸੰਤ ਸਰ ਸਾਹਿਬ ਵਿਖੇ ਅਕਾਲ ਤਖ਼ਤ ਸਾਹਿਬ ਤੋਂ ਪੰਜ ਪਿਆਰਿਆਂ 64 ਪ੍ਰਾਣੀਆਂ ਨੂੰ ਅੰਮ੍ਰਿਤ ਛਕਾ ਕੇ ਗੁਰੂ ਲੜ ਲਾਇਆ : ਭਾਈ ਖਾਲਸਾ

    ਅੰਮ੍ਰਿਤਸਰ, 16 ਅਪ੍ਰੈਲ (ਬੁਲੰਦ ਆਵਾਜ ਬਿਊਰੋ):-ਗੁਰਦੁਆਰਾ ਸੰਤ ਸਰ ਸਾਹਿਬ ਰਮੀਦੀ ਸੁਭਾਨਪੁਰ ਦੀ ਸੂਝਵਾਨ ਧਰਮੀ ਪ੍ਰਬੰਧਕ ਕਮੇਟੀ ਤੇ ਹੈਡ ਗ੍ਰੰਥੀ ਨੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਨੂੰ ਸਮਰਪਿਤ ਅਕਾਲ ਤਖ਼ਤ ਸਾਹਿਬ ਤੋਂ ਪੰਜ ਪਿਆਰਿਆਂ ਨੂੰ ਵਿਸ਼ੇਸ਼ ਤੌਰ ਬੁਲਾ ਕੇ 64 ਪ੍ਰਾਣੀਆਂ ਨੂੰ ਖੰਡੇ ਬਾਟੇ ਦਾ ਪਵਿੱਤਰ ਅੰਮ੍ਰਿਤ ਛਕਾ ਗੁਰੂ ਲੜ ਲਾਉਣ ਵਾਲਾ ਦਾ ਬਹੁਤ ਹੀ ਸ਼ਲਾਘਾਯੋਗ ਤੇ ਸਮੇਂ ਦੀ ਲੋੜ ਵਾਲਾਂ ਵੱਡਾ ਧਰਮੀ ਉਪਰਾਲਾ ਕੀਤਾ ਅਤੇ ਬੀਤੇ ਦਿਨੀਂ ਪੰਜ ਸਿੰਘ ਸਾਹਿਬਾਨਾਂ ਵਲੋਂ ਸਾਜਨਾ ਦਿਵਸ ਮੌਕੇ ਦਿੱਤੇ ਸੰਦੇਸ਼ ਦੀ ਪਾਲਣਾ ਕੀਤੀ,ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਜਿਥੇ 64 ਪ੍ਰਾਣੀਆਂ ਨੂੰ ਗੁਰੂ ਸਾਹਿਬ ਜੀ ਲੜ ਲੱਗਣ ਦੀ ਵਧਾਈ ਦਿੱਤੀ, ਉਥੇ ਗੁਰਦੁਆਰਾ ਸੰਤ ਸਰ ਸਾਹਿਬ ਦੀ ਪ੍ਰਬੰਧਕੀ ਕਮੇਟੀ ਦਾ ਧੰਨਵਾਦ ਕਰਦਿਆਂ ਸਮੂਹ ਪਿੰਡਾਂ ਅਤੇ ਸ਼ਹਿਰਾਂ ਦੇ ਗੁਰੂਦੁਵਾਰਿਆਂ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਉਹ ਵੀ ਪੰਜ ਸਿੰਘ ਸਾਹਿਬਾਨਾਂ ਵਲੋਂ ਕੀਤੇ ਸੰਦੇਸ਼ ਮੁਤਾਬਿਕ ਆਪਣੇ ਪ੍ਰਬੰਧਕੀ ਉਪਰਾਲੇ ਰਾਹੀਂ ਵੱਧ ਤੋਂ ਵੱਧ ਪ੍ਰਾਣੀਆਂ ਨੂੰ ਅੰਮ੍ਰਿਤ ਛਕਾ ਕੇ ਗੁਰੂ ਸਾਹਿਬ ਜੀ ਨਾਲ ਜੋੜਨ ਲਈ ਢੁਕਵੇਂ ਉਪਰਾਲੇ ਕਰਨ ਦੀ ਲੋੜ ਤੇ ਜ਼ੋਰ ਦੇਣ ਤਾਂ ਕਿ ਪੰਜ ਸਿੰਘ ਸਾਹਿਬਾਨਾਂ ਵਲੋਂ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਨੂੰ ਦਿਤੇ ਸੰਦੇਸ਼ਾਂ ਦੀ ਪਾਲਣਾ ਕੀਤੀ ਜਾ ਸਕੇ । ਇਹਨਾਂ ਸ਼ਬਦਾਂ ਦਾ ਪ੍ਰਗਟਾਵਾਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਕਮੇਟੀ ਸੈਕਟਰੀ ਜਥੇਦਾਰ ਕੇਵਲ ਸਿੰਘ ਨਾਲ ਜਾਣਕਾਰੀ ਪ੍ਰਾਪਤ ਕਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਭਾਈ ਖਾਲਸਾ ਨੇ ਕਿਹਾ ਗੁਰਦੁਆਰਾ ਸੰਤ ਸਰ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਜਿਥੇ ਸੰਗਤਾਂ ਨੂੰ ਗੁਰਬਾਣੀ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਨ ਲਈ ਹਰ ਐਤਵਾਰ ਸੰਗਰਾਂਦ ਮੱਸਿਆ ਤੇ ਭਾਰੀ ਦਿਵਾਨ ਸਜਾਏ ਜਾਂਦੇ ਹਨ ਅਤੇ ਇਸ ਅਸਥਾਨ ਤੇ ਚੌਵੀ ਘੰਟੇ ਲੜੀਵਾਰ ਅਖੰਡ ਪਾਠ ਚਲਦੇ ਰਹਿੰਦੇ ਹਨ ਭਾਈ ਖਾਲਸਾ ਨੇ ਦੱਸਿਆ ਜਥੇਦਾਰ ਅਕਾਲ ਤਖ਼ਤ ਸਾਹਿਬ,ਪੰਜ ਸਿੰਘ ਸਾਹਿਬਾਨ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਰ ਹੁਕਮ ਦੀ ਪਾਲਣਾ ਕਰਨ ਦੀ ਮਰਯਾਦਾ ਤਹਿਤ ਬੀਤੇ ਦਿਨੀਂ ਪੰਜ ਸਿੰਘ ਸਾਹਿਬਾਨਾਂ ਵਲੋਂ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਿਹਾੜੇ ਮੌਕੇ ਆਪਣੇ ਆਪਣੇ ਘਰਾਂ ਤੇ ਕੇਸਰੀ ਨਿਸ਼ਾਨ ਲਾਉਣ ਤੇ ਖੰਡੇ ਬਾਟੇ ਦੇ ਅੰਮ੍ਰਿਤ ਛਕਣ ਸਮੇਤ ਪੰਜ ਸੰਦੇਸ਼ ਦਿੱਤੇ ਗਏ ਸਨ ,ਜਿਨ੍ਹਾਂ ਤੇ ਵਿਸ਼ੇਸ਼ ਪਹਿਰਾ ਦਿੰਦਿਆਂ ਗੁਰਦੁਆਰਾ ਸੰਤ ਸਰ ਸਾਹਿਬ ਰਮੀਦੀ ਸੁਭਾਨਪੁਰ ਦੀ ਪ੍ਰਬੰਧਕ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਪਿਆਰਿਆਂ ਨੂੰ ਵਿਸ਼ੇਸ਼ ਤੌਰ ਬੁਲਾ ਕੇ 64 ਪ੍ਰਾਣੀਆਂ ਨੂੰ ਅੰਮ੍ਰਿਤਪਾਨ ਕਰਵਾਉਣ ਅਤੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਨ ਵਾਲੇ ਧਾਰਮਿਕ ਉਪਰਾਲੇ ਦੀ ਸਥਾਨਕ ਸੰਗਤਾਂ ਵੱਲੋਂ ਤਾਰੀਫ਼ ਕੀਤੀ ਜਾ ਰਹੀ ਹੈ ਅਤੇ ਇਸ ਨੂੰ ਸਮੇਂ ਦੀ ਲੋੜ ਤੇ ਲੋਕਾਂ ਦੀ ਮੰਗ ਵਾਲਾਂ ਵਧੀਆ ਤੇ ਧਰਮੀ ਉਪਰਾਲਾ ਮੰਨਿਆ ਜਾ ਰਿਹਾ ਹੈ ਭਾਈ ਖਾਲਸਾ ਨੇ ਇਸ ਕਰਕੇ ਆਲ ਇੰਡੀਆਂ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ 64 ਪ੍ਰਾਣੀਆਂ ਨੂੰ ਅੰਮ੍ਰਿਤ ਛਕ ਕੇ ਗੁਰੂ ਲੜ ਲੱਗਣ ਦੀ ਵਧਾਈ,ਪਰਬੰਧਕ ਕਮੇਟੀ ਦਾ ਧੰਨਵਾਦ ਅਤੇ ਸਮੂਹ ਗੁਰਦੁਆਰਿਆਂ ਦੀਆਂ ਕਮੇਟੀਆਂ ਨੂੰ ਅਪੀਲ ਕਰਦੀ ਹੈ ਕਿ ਬੀਤੇ ਦਿਨੀਂ ਪੰਜ ਸਿੰਘ ਸਾਹਿਬਾਨਾਂ ਦੇ ਦਿੱਤਾ ਸੰਦੇਸਾ ਦੀ ਪਾਲਣਾ ਕੀਤੀ ਜਾਵੇ ਅਤੇ ਵੱਧ ਤੋਂ ਵੱਧ ਪ੍ਰਾਣੀਆਂ ਨੂੰ ਅੰਮ੍ਰਿਤ ਛਕਾ ਕੇ ਗੁਰੂ ਲੜ ਲਾਉਣ ਲਈ ਵਿਸ਼ੇਸ਼ ਉਪਰਾਲੇ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ।। ਇਸ ਮੌਕੇ ਤੇ ਅਕਾਲ ਤਖ਼ਤ ਸਾਹਿਬ ਤੋਂ ਵਿਸ਼ੇਸ਼ ਤੌਰ ਪਹੁੰਚੇ ਸਤਿਕਾਰ ਯੋਗ ਪੰਜ ਪਿਆਰਿਆਂ ਤੋਂ ਇਲਾਵਾ ਕਮੇਟੀ ਪ੍ਰਧਾਨ ਕਸ਼ਮੀਰਾ ਸਿੰਘ ਰਮੀਦੀ, ਸੈਕਟਰੀ ਜਥੇਦਾਰ ਕੇਵਲ ਸਿੰਘ ਰਮੀਦੀ, ਹੈਂਡ ਗ੍ਰੰਥੀ ਗਿਆਨੀ ਕੁਲਦੀਪ ਸਿੰਘ ਡੇਹਰੀਵਾਲ, ਭਾਈ ਸਤਨਾਮ ਸਿੰਘ ਤੋਂ ਇਲਾਵਾ ਸੈਂਕੜੇ ਸੰਗਤਾਂ ਹਾਜ਼ਰ ਸਨ ।।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img