More

    ਗੁਰਦਵਾਰਾ ਗੁਰੂ ਕਾ ਮਹਿਲ ਜਾਂਦੇ ਰਸਤਿਆਂ ਦੀ ਬਦਲੀ ਜਾਵੇਗੀ ਨੁਹਾਰ

    ਅੰਮ੍ਰਿਤਸਰ, 3 ਸਤੰਬਰ: (ਰਛਪਾਲ ਸਿੰਘ)- ਪੰਜਾਬ ਸਰਕਾਰ ਸ੍ਰੀ ਗੁਰੁ ਤੇਗ ਬਹਾਦਰ ਸਾਹਿਬ ਜੀ ਦਾ 400ਵਾਂ ਪ੍ਰਕਾਸ਼ ਉਤਸਵ ਬੜੀ ਧੂਮਧਾਮ ਨਾਲ ਮਨਾ ਰਹੀ ਹੈ ਅਤੇ ਇਸ ਸਬੰਧੀ ਤਿਆਰੀਆਂ ਵੀ ਸ਼ੁਰੂ ਹੋ ਚੁੱਕੀਆਂ ਹਨ। ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਉਤਸਵ ਨੂੰ ਲੈ ਕੇ ਹਰੇਕ ਪਿੰਡ ਵਿੱਚ 400-400 ਬੂਟੇ ਵੀ ਲਗਾਏ ਜਾ ਰਹੇ ਹਨ ਤਾਂ ਜੋ ਵਾਤਾਵਰਣ ਨੂੰ ਸਵੱਛ ਰੱਖਿਆ ਜਾ ਸਕੇ।
    ਇਸ ਸਬੰਧੀ ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਨੇ ਆਪਣੇ ਨਿਵਾਸ ਅਸਥਾਨ ਵਿਖੇ ਨਗਰ ਨਿਗਮ ਦੇ ਮੇਅਰ ਸ੍ਰ ਕਰਮਜੀਤ ਸਿੰਘ ਰਿੰਟੂ, ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਕੋਮਲ ਮਿੱਤਲ ਅਤੇ ਨਗਰ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਸੋਨੀ ਨੇ ਦੱਸਿਆ ਕਿ ਗੁਰੂ ਸਾਹਿਬ ਜੀ ਦੇ ਜਨਮ ਅਸਥਾਨ ਗੁਰਦਵਾਰਾ ਗੁਰੂ ਕਾ ਮਹਿਲ ਲੋਹਗੜ• ਵਿਖੇ ਜਾਂਦੇ ਸਾਰੇ ਰਸਤਿਆਂ ਦੀ ਨੁਹਾਰ ਬਦਲੀ ਜਾ ਰਹੀ ਹੈ। ਉਨ•ਾਂ ਦੱਸਿਆ ਕਿ ਗੁਰਦਵਾਰਾ ਸਾਹਿਬ ਨੂੰ ਜਾਂਦੇ ਰਸਤੇ ਸ੍ਰੀ ਦਰਬਾਰ ਸਾਹਿਬ, ਗੁਰੂ ਬਾਜ਼ਾਰ , ਚੌਂਕ ਪਾਸੀਆਂ, ਸਾਸ਼ਤਰੀ ਮਾਰਕੀਟ ਦੀਆਂ ਸੜਕਾਂ ਨੂੰ ਵਧੀਆ ਇੰਟਰਲਾਕਿੰਗ ਟਾਈਲਾਂ ਨਾਲ ਸੰਵਾਰਿਆ ਜਾ ਰਿਹਾ ਹੈ। ਉਨ•ਾਂ ਦੱਸਿਆ ਕਿ ਗੁਰਦਵਾਰਾ ਸਾਹਿਬ ਦੇ ਨਜਦੀਕ ਪੈਂਦੇ ਸਾਰੇ ਇਲਾਕਿਆਂ ਵਿੱਚ ਨਵਾਂ ਸੀਵਰੇਜ, ਪੀਣ ਵਾਲੇ ਪਾਣੀ ਦੀਆਂ ਪਾਇਪਾਂ, ਟਿਊਬਵੈਲ ਆਦਿ ਲਗਾਏ ਗਏ ਹਨ। ਉਨ•ਾਂ ਦੱਸਿਆ ਕਿ ਇਨ•ਾਂ ਇਲਾਕਿਆਂ ਵਿੰਚ ਨਵੀਂਆਂ ਐਲ:ਈ:ਡੀ ਲਾਈਟਾਂ ਵੀ ਲਗਾ ਦਿੱਤੀਆਂ ਗਈਆਂ ਹਨ। ਸ੍ਰੀ ਸੋਨੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਉਤਸਵ ਨੂੰ ਲੈ ਕੇ ਸਿਖਿਆ ਵਿਭਾਗ ਵੱਲੋਂ ਬੱਚਿਆਂ ਦੇ ਆਨ ਲਾਈਨ ਮੁਕਾਬਲੇ ਵੀ ਪੰਜਾਬ ਪੱਧਰ ਤੇ ਕਰਵਾਏ ਜਾ ਰਹੇ ਹਨ ਅਤੇ ਬੱਚਿਆਂ ਨੂੰ ਗੁਰੂ ਸਾਹਿਬਾਨ ਜੀ ਦੀਆਂ ਸਿਖਿਆਵਾਂ ਤੋਂ ਜਾਣੂੰ ਕਰਵਾਇਆ ਜਾ ਰਿਹਾ ਹੈ।
    ਸ੍ਰੀ ਸੋਨੀ ਨੇ ਕਿਹਾ ਕਿ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਉਤਸਵ ਬੜੀ ਧੂਮਧਾਮ ਨਾਲ ਮਨਾਇਆ ਜਾਵੇਗਾ ਅਤੇ ਸਰਕਾਰ ਵੱਲੋਂ ਗੁਰੂ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਸਾਰੇ ਰਸਤਿਆਂ ਦੀ ਦਿੱਖ ਸੰਵਾਰਿਆ ਜਾਵੇਗਾ। ਉਨ•ਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਹੇਠ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੂਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ ਸੀ। ਉਨ•ਾਂ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗੁਰਦਵਾਰਾ ਗੁਰੂ ਕਾ ਮਹਿਲ ਦੇ ਨਜਦੀਕ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਂਦੀ ਜਾਵੇ ਅਤੇ ਇਸ ਮਹੀਨੇ ਦੇ ਅੰਦਰ ਅੰਦਰ ਸਾਰੇ ਕੰਮਾਂ ਨੂੰ ਨੇਪਰੇ ਚਾੜਿਆ ਜਾਵੇ। ਉਨ•ਾਂ ਦੱਸਿਆ ਕਿ 80 ਫੀਸਦੀ ਤੋਂ ਜਿਆਦਾ ਵਿਕਾਸ ਦੇ ਕਾਰਜ ਮੁਕੰਮਲ ਹੋ ਚੁੱਕੇ ਹਨ।
    ਇਸ ਮੌਕੇ ਸ੍ਰ ਕਰਮਜੀਤ ਸਿੰਘ ਰਿੰਟੂ ਮੇਅਰ ਨਗਰ ਨਿਗਮ ਨੇ ਦੱਸਿਆ ਕਿ ਗੁਰਦਵਾਰਾ ਗੁਰੂ ਕਾ ਮਹਿਲ ਨਜਦੀਕ ਗੁਣਵੱਤਾ ਭਰਪੂਰ ਕੰਮ ਕਰਵਾਏ ਜਾ ਰਹੇ ਹਨ ਅਤੇ ਇਸ ਅਧੀਨ ਪੈਂਦੇ ਸਾਰੇ ਇਲਾਕਿਆਂ ਵਿੱਚ ਗਲੀਆਂ-ਨਾਲੀਆਂ, ਸੀਵਰੇਜ ਵਿਵਸਥਾ ਆਦਿ ਦੇ ਕੰਮ ਮੁਕੰਮਲ ਹੋਣ ਵਾਲੇ ਹਨ। ਉਨ•ਾਂ ਦੱਸਿਆ ਕਿ ਨਗਰ ਨਿਗਮ ਅਧਿਕਾਰੀਆਂ ਵੱਲੋਂ ਖੁਦ ਮੌਕੇ ਤੇ ਜਾ ਕੇ ਕੰਮਾਂ ਦਾ ਜਾਇਜਾ ਲਿਆ ਜਾ ਰਿਹਾ ਹੈ ਅਤੇ ਵਿਸ਼ਵਾਸ਼ ਦਿਵਾਇਆ ਕਿ ਇਸ ਮਹੀਨੇ ਦੇ ਅੰਤ ਤੱਕ ਸਾਰੇ ਵਿਕਾਸ ਕਾਰਜ ਮੁਕੰਮਲ ਕਰ ਲਏ ਜਾਣਗੇ ਤਾਂ ਜੋ ਗੁਰਦਾਵਰਾ ਗੁਰੂ ਕਾ ਮਹਿਲ ਦੇ ਦਰਸ਼ਨਾਂ ਨੂੰ ਆਉਣ ਵਾਲੀਆਂ ਸੰਗਤਾਂ ਨੂੰ ਕਿਸੇ ਤਰ•ਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img