More

    ਗੁਰਦਾਸਪੁਰ ’ਚ ਦੋ ਸਕੇ ਭਰਾਵਾਂ ਨਾਲ ਵਾਪਰਿਆ ਦਰਦਨਾਕ ਹਾਦਸਾ: ਦੋਨਾਂ ਉੱਪਰ ਸਫੇਦੇ ਦਾ ਟਾਹਿਣਾ ਡਿੱਗ ਕਾਰਨ ਮੌਕੇ ਤੇ ਹੋਈ ਮੌ.ਤ

    ਗੁਰਦਾਸਪੁਰ, 05 ਜੁਲਾਈ (ਬੁਲੰਦ ਆਵਾਜ਼ ਬਿਊਰੋ):-ਗੁਰਦਾਸਪੁਰ ਦੇ ਪਿੰਡ ਬੱਬੇਹਾਲੀ ਨੇੜੇ ਮੋਟਰਸਾਈਕਲ ’ਤੇ ਜਾ ਰਹੇ ਦੋ ਸਕੇ ਭਰਾਵਾਂ ਉੱਪਰ ਸਫੇਦੇ ਦਾ ਟਾਹਿਣਾ ਡਿੱਗ ਗਿਆ ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ। ਦੱਸ ਦੇਈਏ ਦੋਵੇਂ ਭਰਾ ਆਪਣੀ ਭੈਣ ਦੇ ਭੋਗ ‘ਤੇ ਜਾ ਰਹੇ ਸਨ ਕਿ ਰਸਤੇ ‘ਚ ਦੋਵਾਂ ਭਰਾਵਾਂ ਨਾਲ ਦਰਦਨਾਕ ਹਾਦਸਾ ਵਾਪਰ ਗਿਆ। ਇਸ ਦੌਰਾਨ ਮੌਕੇ ‘ਤੇ ਪਹੁੰਚੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਹੈ। ਪਰਿਵਾਰ ਵਾਲਿਆਂ ਨੇ ਦੱਸਿਆ ਕਿ ਦੋਵੇਂ ਭਰਾ ਆਪਣੀ ਭੈਣ ਦੇ ਭੋਗ ‘ਤੇ ਕਾਦੀਆਂ ਦੇ ਪਿੰਡ ਖਾਰੇ ਜਾ ਰਹੇ ਸਨ ਕਿ ਰਸਤੇ ‘ਚ ਦੋਵਾਂ ਭਰਾਵਾਂ ਦੇ ਨਾਲ ਇਹ ਭਾਣਾ ਵਾਪਰ ਜਾਣ ਕਾਰਨ ਮੌਤ ਹੋ ਗਈ। ਦੋਵਾਂ ਭਰਾਵਾਂ ਦੀ ਪਹਿਚਾਣ ਬਲਕਾਰ ਸਿੰਘ ਅਤੇ ਗੁਰਮੇਜ ਸਿੰਘ ਵਾਸੀ ਸ਼ਹੂਰ ਕਲਾਂ ਦੇ ਤੌਰ ‘ਤੇ ਹੋਈ ਹੈ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img