More

    ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ 22 ਸਤੰਬਰ ਨੂੰ ਮਨਾਇਆ ਜਾਵੇਗਾ ਗੁਰੂ ਨਾਨਕ ਪਾਤਸ਼ਾਹ ਦਾ ਜੋਤੀ-ਜੋਤ ਦਿਹਾੜਾ

    ਲਹਿੰਦੇ ਪੰਜਾਬ ਵਿਚ ਸਥਿਤ ਗੁਰਦੁਰਆਰਾ ਕਰਤਾਰਪੁਰ ਸਾਹਿਬ ਵਿਖੇ ਗੁਰੂ ਨਾਨਕ ਪਾਤਸ਼ਾਹ ਦਾ ਜੋਤੀ ਜੋਤ ਦਿਹਾੜਾ ਮਨਾਉਣ ਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਤੋਂ ਬਾਅਦ ਇਹ ਪਹਿਲਾ ਜੋਤੀ ਜੋਤ ਦਿਹਾੜਾ ਆ ਰਿਹਾ ਹੈ।

    ਗੁਰੂ ਨਾਨਕ ਪਾਤਸ਼ਾਹ 1539 ਈਸਵੀ ਵਿਚ ਕਰਤਾਰਪੁਰ ਸਾਹਿਬ ਵਿਖੇ ਜੋਤੀ ਜੋਤ ਸਮਾਏ ਸਨ। 22 ਸਤੰਬਰ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਇਸ ਦਿਹਾੜੇ ਦੀ ਯਾਦ ਵਿਚ ਸਮਾਗਮ ਉਲੀਕੇ ਜਾ ਰਹੇ ਹਨ। ਇਸ ਸਬੰਧੀ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵਕਫ ਬੋਰਡ ਦੀ ਅਹਿਮ ਬੈਠਕ ਹੋਈ। ਪਾਕਿਸਤਾਨ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭਾਈ ਸਤਵੰਤ ਸਿੰਘ ਨੇ ਦੱਸਿਆ ਕਿ ਗੁਰੂ ਨਾਨਕ ਪਾਤਸ਼ਾਹ ਦੇ ਜੋਤੀ-ਜੋਤ ਸਮਾਗਮ ਸਬੰਧੀ 20 ਸਤੰਬਰ ਤੋਂ 22 ਸਤੰਬਰ ਤਕ ਸਮਾਗਮ ਉਲੀਕੇ ਜਾਣਗੇ। ਉਹਨਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਚੜ੍ਹਦੇ ਪੰਜਾਬ ਤੋਂ ਅਤੇ ਭਾਰਤ ਤੋਂ ਸਿੱਖ ਸੰਗਤਾਂ ਨੂੰ ਇਹਨਾਂ ਸਮਾਗਮਾਂ ਵਿਚ ਸ਼ਾਮਲ ਹੋਣ ਦੀ ਖੁੱਲ੍ਹ ਦਿੱਤੀ ਜਾਵੇ। ਜ਼ਿਕਰਯੋਗ ਹੈ ਕਿ ਕੋਰੋਨਾਵਾਇਰਸ ਕਾਰਨ ਯਾਤਰਾ ‘ਤੇ ਲੱਗੀਆਂ ਪਾਬੰਦੀਆਂ ਦੇ ਚਲਦਿਆਂ ਕਰਤਾਰਪੁਰ ਸਾਹਿਬ ਦਾ ਲਾਂਘਾ ਬੰਦ ਕਰ ਦਿੱਤਾ ਗਿਆ ਸੀ। ਪਰ ਪਾਕਿਸਤਾਨ ਸਰਕਾਰ ਨੇ 29 ਜੂਨ ਨੂੰ ਲਾਂਘਾ ਖੋਲ੍ਹਦਿਆਂ ਭਾਰਤ ਨੂੰ ਵੀ ਲਾਂਘਾ ਖੋਲ੍ਹਣ ਲਈ ਕਿਹਾ ਸੀ। ਭਾਰਤ ਸਰਕਾਰ ਨੇ ਫਿਲਹਾਲ ਲਾਂਘਾ ਖੋਲ੍ਹਣ ਦਾ ਕੋਈ ਸੰਕੇਤ ਨਹੀਂ ਦਿੱਤਾ ਹੈ। ਹਲਾਂਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਾਕਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕਈ ਵਾਰ ਭਾਰਤ ਸਰਕਾਰ ਨੂੰ ਲਾਂਘਾ ਖੋਲ੍ਹਣ ਲਈ ਕਹਿ ਚੁੱਕੇ ਹਨ। ਪੰਜਾਬ ਦੇ ਕਈ ਸਿਆਸੀ ਆਗੂਆਂ ਵੱਲੋਂ ਵੀ ਲਾਂਘਾ ਖੋਲ੍ਹਣ ਦੀਆਂ ਅਪੀਲਾਂ ਕੀਤੀਆਂ ਜਾ ਚੁੱਕੀਆਂ ਹਨ।

    ਪਾਕਿਸਤਾਨ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ ਨੇ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਨੂੰ ਅਪੀਲ ਕੀਤੀ ਕਿ ਉਹ ਜੋਤੀ-ਜੋਤ ਦਿਹਾੜੇ ਦੇ ਸਮਾਗਮਾਂ ਲਈ ਆਉਣ ਵਾਲੇ ਜਥੇ ਦੀ ਖੁਦ ਅਗਵਾਈ ਕਰਨ। ਉਹਨਾਂ ਭਰੋਸਾ ਦਿਵਾਇਆ ਕਿ ਇਹਨਾਂ ਸਮਾਗਮਾਂ ਵਿਚ ਕੋਰੋਨਾਵਾਇਰਸ ਦੇ ਚਲਦਿਆਂ ਸਾਰੀਆਂ ਸਿਹਤ ਹਦਾਇਤਾਂ ਦਾ ਧਿਆਨ ਰੱਖਿਆ ਜਾਵੇਗਾ।

    ਅੰਮ੍ਰਿਤਸਰ ਟਾਈਮਜ਼ ਤੋਂ ਧੰਨਵਾਦ ਸਹਿਤ

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img