More

    ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਲਈ ਜਥੇਬੰਦੀਆਂ ਨੇ ਮੁੜ ਕੀਤੀ ਇਕੱਤਰਤਾ

    ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਕਰਨ ਲਈ ਸਾਨੂੰ ਕਿਸੇ ਸ਼੍ਰੋਮਣੀ ਕਮੇਟੀ ਤੋਂ ਸਰਟੀਫਿਕੇਟ ਦੀ ਜ਼ਰੂਰਤ ਨਹੀਂ – ਭਾਈ ਸੋਹਲ

    ਤਰਨ ਤਾਰਨ, 14 ਜੁਲਾਈ (ਜੰਡ ਖਾਲੜਾ) – ਨਿਤਾਪ੍ਰਤੀ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋ ਰਹੀਆਂ ਨਿਰਾਦਰੀਆ ਅਤੇ ਸ਼੍ਰੋਮਣੀ ਕਮੇਟੀ ਦੀ ਢਿੱਲੀ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀਆਂ ਅਤੇ ਹੋਰ ਸਿੱਖ ਜਥੇਬੰਦੀਆਂ ਨੇ ਇਕੱਤਰ ਹੋ ਕੇ ਸੇਵਾ ਕਰਨ ਦਾ ਫ਼ੈਸਲਾ ਲਿਆ ਹੈ! ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੁਰਦੁਆਰਾ ਸ੍ਰੀ ਕੋਠਾ ਸਾਹਿਬ ਵੇਰਕਾ ਅੰਮ੍ਰਿਤਸਰ ਵਿਖੇ ਦਮਦਮੀ ਟਕਸਾਲ ਅਜਨਾਲਾ ਜਥਾ ਸਿਰਲੱਥ ਖਾਲਸਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀਆਂ ਨੇ ਕੀਤਾ। ਪ੍ਰੈਸ ਨੋਟ ਰਾਹੀਂ ਜਾਣਕਾਰੀ ਸਾਂਝੀ ਕਰਦੇ ਹੋਏ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਗੱਗੋਬੂਆ ਦੇ ਪ੍ਰਧਾਨ ਭਾਈ ਤਰਲੋਚਨ ਸਿੰਘ ਸੋਹਲ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋ ਰਹੀ ਨਿਰਾਦਰੀ ਅਤੇ ਸ਼੍ਰੋਮਣੀ ਕਮੇਟੀ ਦੀ ਢਿੱਲੀ ਕਾਰਗੁਜ਼ਾਰੀ ਕਰਕੇ ਜਗ੍ਹਾ ਜਗ੍ਹਾ ਤੇ ਹਿਰਦੇਵੇਦਕ ਘਟਨਾਵਾਂ ਵਾਪਰ ਰਹੀਆਂ ਹਨ। ਜਿਨ੍ਹਾਂ ਨੂੰ ਧਿਆਨ ਚ ਰੱਖਦੇ ਹੋਏ ਦਮਦਮੀ ਟਕਸਾਲ ਅਜਨਾਲਾ ਦੇ ਮੁੱਖ ਸੇਵਾਦਾਰ ਭਾਈ ਅਮਰੀਕ ਸਿੰਘ ਅਜਨਾਲਾ ਦੀ ਸਰਪ੍ਰਸਤੀ ਹੇਠ ਅੱਜ ਵੱਖ ਵੱਖ ਸਿੱਖ ਜਥੇਬੰਦੀਆਂ ਦੇ ਆਗੂਆਂ ਦੀ ਇੱਕ ਇਕੱਤਰਤਾ ਕੀਤੀ ਗਈ। ਜਿਸ ਵਿੱਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨੂੰ ਮੁੱਖ ਰੱਖਦੇ ਹੋਏ ਗੁਰਮਤੇ ਵਿਚਾਰੇ ਗਏ।

    ਭਾਈ ਸੋਹਲ ਨੇ ਦੱਸਿਆ ਕਿ ਇਸ ਸੰਬੰਧੀ ਆਉਣ ਵਾਲੇ ਦਿਨਾਂ ਚ ਇੱਕ ਹੋਰ ਮੀਟਿੰਗ ਕੀਤੀ ਜਾਵੇਗੀ। ਜਿਸ ਤੋਂ ਬਾਅਦ ਵੱਖ ਵੱਖ ਜਥੇਬੰਦੀਆਂ ਨੂੰ ਉਨ੍ਹਾਂ ਦੇ ਕਾਰਜ ਖੇਤਰ ਵਿਚ ਸੰਘਰਸ਼ਸ਼ੀਲ ਕਰ ਦਿੱਤਾ ਜਾਵੇ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੰਬੋਧਨ ਹੁੰਦੇ ਹੋਏ ਕਿਹਾ ਕਿ ਲਗਾਤਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਕਰਨ ਵਾਲੀਆਂ ਸਿੱਖ ਜਥੇਬੰਦੀਆਂ ਨੂੰ ਬਿਆਨਾਂ ਰਾਹੀਂ ਟਾਰਗੇਟ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਹ ਜਵਾਬ ਦੇਵੇ ਉਨ੍ਹਾਂ ਉਨ੍ਹਾਂ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਲਈ ਕੀ ਤੇ ਕਿਹੜੇ ਉਪਰਾਲੇ ਆਰੰਭੇ ਹਨ। ਉਨ੍ਹਾਂ ਕਿਹਾ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਰਬ ਮਨੁੱਖਤਾ ਦੇ ਸਾਂਝੇ ਗੁਰੂ ਹਨ। ਇਨ੍ਹਾਂ ਦਾ ਸਤਿਕਾਰ ਕਰਨਾ ਹਰ ਇੱਕ ਗੁਰਸਿੱਖ ਦਾ ਫਰਜ਼ ਹੈ ਗੁਰੂ ਸਾਹਿਬ ਦੇ ਸਤਿਕਾਰ ਲਈ ਉਨ੍ਹਾਂ ਨੂੰ ਕਿਸੇ ਜਥੇਦਾਰ ਕਿਸੇ ਕਮੇਟੀ ਪ੍ਰਧਾਨ ਜਾਂ ਕਿਸੇ ਦਲ ਕੋਲੋਂ ਕੋਈ ਸਰਟੀਫਿਕੇਟ ਲੈਣ ਦੀ ਜ਼ਰੂਰਤ ਨਹੀਂ ਹੈ। ਸਿੱਖ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਕਰਨ ਦਾ ਹੁਕਮ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਖੁਦ ਦੇਖੇ ਗਏ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਕਮੇਟੀਆਂ ਅਤੇ ਪੰਥ ਦਰਦੀ ਹੋਰ ਸਿੱਖ ਜਥੇਬੰਦੀਆਂ ਗੁਰੂ ਸਾਹਿਬ ਜੀ ਦੇ ਸਤਿਕਾਰ ਲਈ ਪੰਜਾਬ ਅਤੇ ਹੋਰ ਸੂਬਿਆਂ ਵਿਚ ਤੱਤਪਰ ਦਿਖਾਈ ਦੇਣਗੀਆਂ। ਇਸ ਮੌਕੇ ਦਮਦਮੀ ਟਕਸਾਲ ਅਜਨਾਲਾ ਤੋਂ ਭਾਈ ਅਮਰੀਕ ਸਿੰਘ ਅਜਨਾਲਾ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਗੱਗੋਬੂਆ ਦੇ ਪ੍ਰਧਾਨ ਭਾਈ ਤਰਲੋਚਨ ਸਿੰਘ ਸੋਹਲ ਭਾਈ ਨਿਸ਼ਾਨ ਸਿੰਘ ਸਿਆਲਕਾ,ਭਾਈ ਰਣਜੀਤ ਉਦੋਕੇ ਸਤਿਕਾਰ ਕਮੇਟੀ ਭਿੱਖੀਵਿੰਡ,ਜਥਾ ਸਿਰਲੱਥ ਖਾਲਸਾ ਤੋਂ ਭਾਈ ਦਿਲਬਾਗ ਸਿੰਘ ਭਾਈ ਪਰਮਜੀਤ ਸਿੰਘ ਅਕਾਲੀ, ਭਾਈ ਪੰਜਾਬ ਸਿੰਘ, ਕੁਲਦੀਪ ਸਿੰਘ ਮੋਦੇ ਸਰੂਪ ਸਿੰਘ ਭੁੱਚਰ ਪਰਮਿੰਦਰ ਸਿੰਘ ਸੁਖਜਿੰਦਰ ਸਿੰਘ ਆਦਿ ਹਾਜ਼ਰ ਸਨ

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img