More

    ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਤੇ 3000 ਸ਼ਰਧਾਲੂਆਂ ਨੂੰ ਵੀਜ਼ਾ ਦੇਵੇਗੀ ਪਾਕਿਸਤਾਨ ਸਰਕਾਰ

    ਅੰਮ੍ਰਿਤਸਰ, 25 ਅਕਤੂਬਰ (ਗਗਨ) – ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀਐਸਜੀਪੀਸੀ) ਦੇ ਪ੍ਰਧਾਨ ਅਮੀਰ ਸਿੰਘ ਨੇ ਇੱਕ ਵਾਰ ਫਿਰ ਭਾਰਤ ਸਰਕਾਰ ਨੂੰ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ ਕੀਤੀ ਹੈ। ਦੱਸ ਦਈਏ ਕਿ, ਪਾਕਿਸਤਾਨ ਸਰਕਾਰ ਨੇ ਕਰਤਾਰਪੁਰ ਲਾਂਘਾ ਪਹਿਲਾਂ ਹੀ ਖੋਲ੍ਹ ਦਿੱਤਾ ਹੈ। ਆਮਿਰ ਸਿੰਘ ਦੇ ਅਨੁਸਾਰ ਪਾਕਿਸਤਾਨ ਸਰਕਾਰ ਨੇ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ‘ਤੇ 3000 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕਰਨ ਦਾ ਐਲਾਨ ਕੀਤਾ ਹੈ। ਸਾਰੇ ਸ਼ਰਧਾਲੂਆਂਨੂੰ 10 ਦਿਨ ਦਾ ਵੀਜ਼ਾ ਜਾਰੀ ਹੋਵੇਗਾ। ਸ਼ਰਧਾਲੂ ਅਟਾਰੀ ਸੜਕ ਸੀਮਾ ਦੇ ਰਸਤੇ ਪਾਕਿਸਤਾਨ ਵਿੱਚ ਦਾਖਲ ਹੋਣਗੇ। PSGPC ਪਾਕਿਸਤਾਨੀ ਵਾਹਗਾ ਸਰਹੱਦ ਤੋਂ ਸ਼ਰਧਾਲੂਆਂ ਨੂੰ ਵਿਸ਼ੇਸ਼ ਬੱਸਾਂ ਰਾਹੀਂ ਸ੍ਰੀ ਨਨਕਾਣਾ ਸਾਹਿਬ ਲੈ ਕੇ ਜਾਵੇਗੀ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img