More

    ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੰਤਰ-ਵਿਭਾਗੀ ਕ੍ਰਿਕਟ ਟੂਰਨਾਮੈਂਟ ਸ਼ੁਰੂ

    ਅੰਮ੍ਰਿਤਸਰ, 10 ਮਈ (ਅਮਨਦੀਪ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੰਤਰ-ਵਿਭਾਗੀ ਕ੍ਰਿਕਟ ਟੂਰਨਾਮੈਂਟ ਯੂਨੀਵਰਸਿਟੀ ਦੇ ਕ੍ਰਿਕਟ ਖੇਡ ਮੈਦਾਨ ਵਿਖੇ ਸ਼ੁਰੂ ਹੋ ਗਏ ਜਿਨ੍ਹਾਂ ਵਿਚ ਵੱਖ ਵੱਖ ਵਿਭਾਗਾਂ ਦੀਆਂ 25 ਲੜਕਿਆਂ ਅਤੇ 15 ਲੜਕੀਆਂ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ। ਡਾ. ਅਮਨਦੀਪ ਸਿੰਘ, ਟੀਚਰ ਇੰਚਾਰਜ ਜੀਐਨਡੀਯੂ ਕੈਂਪਸ ਸਪੋਰਟਸ ਅਤੇ ਨੋਡਲ ਅਫਸਰ – ਜੀਐਨਡੀਯੂ ਫਿਟ ਇੰਡੀਆ ਪ੍ਰੋਗਰਾਮ, ਭਾਰਤ ਸਰਕਾਰ ਨੇ ਦੱਸਿਆ ਕਿ ਡੀਨ ਵਿਦਿਆਰਥੀ ਭਲਾਈ ਪ੍ਰੋ. ਅਨੀਸ਼ ਦੂਆ ਦੀ ਸੁਚੱਜੀ ਅਗਵਾਈ ਵਿਚ ਕਰਵਾਏ ਜਾ ਰਹੇ ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲੈਣ ਲਈ ਵਿਦਿਆਰਥੀਆਂ ਵਿਚ ਬਹੁਤ ਉਤਸ਼ਾਹ ਹੈ।

    ਪ੍ਰੋ. ਅਨੀਸ਼ ਦੂਆ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਦਾ ਉਦੇਸ਼ ਵਿਦਿਆਰਥੀਆਂ ਵਿਚ ਅਕਾਦਮਿਕਤਾ ਦੇ ਨਾਲ ਨਾਲ ਖੇਡਾਂ ਨੂੰ ਪ੍ਰਫੂਲਤ ਕਰਨਾ ਹੈ ਤਾਂ ਜੋ ਜੀਵਨ ਦੇ ਹਰ ਖੇਤਰ ਵਿਚ ਵਿਦਿਆਰਥੀ ਅੱਗੇ ਵਧ ਸਕਣ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ ਜਸਪਾਲ ਸਿੰਘ ਸੰਧੂ ਵਿਦਿਆਰਥੀਆਂ ਦੀ ਬਹੁਪੱਖੀ ਵਿਕਾਸ ਲਈ ਕੀਤੇ ਜਾਣ ਵਾਲੇ ਕਾਰਜਾਂ ਲਈ ਹਮੇਸ਼ਾ ਤਤਪਰ ਰਹਿੰਦੇ ਹਨ ਅਤੇ ਵੱਖ ਵੱਖ ਖੇਡਾਂ ਵਿਚ ਕਰਵਾਏ ਗਏ ਇਨ੍ਹਾਂ ਅੰਤਰਵਿਭਾਗੀ ਖੇਡ ਮੁਕਾਬਲਿਆਂ ਵਿਚ ਉਨ੍ਹਾਂ ਦੀ ਨਿੱਜੀ ਦਿਲਚਸਪੀ ਰਹੀ ਹੈ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img