More

    ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚੋਂ ਮਨੁੱਖੀ ਕੰਕਾਲ ਮਿਲਣ ਨਾਲ ਮਚੀ ਸੰਨਸਨੀ

    ਅੰਮ੍ਰਿਤਸਰ, 27 ਅਪ੍ਰੈਲ (ਬੁਲੰਦ ਆਵਾਜ ਬਿਊਰੋ):-ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚੋਂ ਮਨੁੱਖੀ ਕੰਕਾਲ ਮਿਲਣ ਨਾਲ ਸੰਨਸਨੀ ਫੈਲ ਗਈ। ਇਹ ਕੰਕਾਲ ਯੂਨੀਵਰਸਿਟੀ ਵਿਚ ਕਿਵੇਂ ਪਹੁੰਚਿਆ, ਇਸ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ। ਪੁਲਿਸ ਨੇ ਕੰਕਾਲ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿਤਾ ਹੈ। ਇਸ ਘਟਨਾ ਨਾਲ ਯੂਨੀਵਰਸਿਟੀ ਦੀ ਸੁਰੱਖਿਆ ਨੂੰ ਲੈ ਕੇ ਵੀ ਸਵਾਲ ਖੜੇ ਹੋ ਰਹੇ ਹਨ। ਇਹ ਪਿੰਜਰ ਯੂਨੀਵਰਸਿਟੀ ਵਿਚ ਬਣੇ ਕ੍ਰਿਕਟ ਦੇ ਸਟੇਡੀਅਮ ਵਿਚੋਂ ਮਿਲੀ ਹੈ। ਪੁਲਿਸ ਦਾ ਕਹਿਣਾ ਹੈ ਕਿ ਕੰਕਾਲ ਕਿੰਨਾ ਪੁਰਾਣਾ ਹੈ, ਇਹ ਮਰਦ ਦਾ ਹੈ ਜਾਂ ਕਿਸੇ ਔਰਤ ਦਾ, ਅਜਿਹੇ ਕਈ ਸਵਾਲ ਪੈਦਾ ਹੋ ਰਹੇ ਹਨ, ਇਨ੍ਹਾਂ ਸੱਭ ਦਾ ਜਵਾਬ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਪਤਾ ਲੱਗੇਗਾ। ਇਸ ਦੀ ਪੋਸਟਮਾਰਟਮ ਰਿਪੋਰਟ 72 ਘੰਟੇ ਬਾਅਦ ਆਵੇਗੀ। ਪੁਲਿਸ ਵਲੋਂ ਯੂਨੀਵਰਸਿਟੀ ਪ੍ਰਸ਼ਾਸਨ ਕੋਲੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img