More

    ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਕਰਵਾਇਆ ਗਿਆ ਪ੍ਰਸ਼ਨੋਤਰੀ ਮੁਕਾਬਲਾ

    ਅੰਮ੍ਰਿਤਸਰ, 26 ਜੂਨ (ਗਗਨ) – ਸਥਾਨਿਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 400 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਪ੍ਰੋਗਰਾਮਾਂ ਦੀ ਲੜ੍ਹੀ ਤਹਿਤ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਦੇ ਸਬੰਧ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਇਕਬਾਲ ਸਿੰਘ ਭੋਮਾ ਦੀ ਯੋਗ ਅਗਵਾਈ ਵਿੱਚ ਆਨ ਲਾਈਨ ‘ਕਾਹੂਤ ਪਲੇਟ ਫਾਰਮ’ ਰਾਹੀਂ ਅੰਤਰ ਕਾਲਜ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਗਿਆ। ਇਸ ਸਮਾਗਮ ਦੇ ਆਰੰਭ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਇਕਬਾਲ ਸਿੰਘ ਭੋਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਦੀ ਅੱਜ ਦੇ ਸਮੇਂ ਵਿੱਚ ਸਾਰਥਿਕਤਾ ਅਤੇ ਮਹੱਤਤਾ ਤੋਂ ਜਾਣੂ ਕਰਵਾਇਆ। ਉਹਨਾਂ ਨੇ ਕਿਹਾ ਕਿ ਗੁਰੂ ਸਾਹਿਬ ਦੀ ਬਾਣੀ ਵਰਤਮਾਨ ਅਤੇ ਭਵਿੱਖ ਦੋਵਾਂ ਸਮਿਆਂ ਵਿੱਚ ਇਕੋ ਜਿਹੀ ਮਹੱਤਤਾ ਦੀ ਧਾਰਨੀ ਹੈ। ਵਰਤਮਾਨ ਸਮੇਂ ਵਿੱਚ ਇਹ ਮਨੁੱਖ ਨੂੰ ਵਿਸ਼ੇ-ਵਿਕਾਰਾਂ ਤੋਂ ਦੂਰ ਰਹਿ ਦੇ ਭਵਿੱਖ ਸੁਆਰਨ ਲਈ ਪ੍ਰੇਰਿਤ ਕਰਦੀ ਹੈ। ਸਾਨੂੰ ਗੁਰੂ ਸਾਹਿਬ ਦੇ ਜੀਵਨ ਨੂੰ ਆਦਰਸ਼ ਮੰਨ ਕੇ ਸਮੁੱਚੀ ਮਾਨਵਤਾ ਦੀ ਭਲੀਆਈ ਅਤੇ ਵਿਕਾਸ ਲਈ ਸੋਚਣਾ ਚਾਹੀਦਾ ਹੈ। ਇਸ ਸਮਾਗਮ ਦੇ ਪ੍ਰਬੰਧਕ ਵਜੋਂ ਭੂਮਿਕਾ ਨਿਭਾਉਂਦਿਆਂ ਕਮਿਸਟਰੀ ਵਿਭਾਗ ਦੇ ਪ੍ਰੋ: ਰੁਪਿੰਦਰਪ੍ਰੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਅੰਤਰ ਕਾਲਜ ਮੁਕਾਬਲੇ ਵਿਚ ਵੱਖ-ਵੱਖ ਕਾਲਜਾਂ ਦੇ 207 ਵਿਦਿਆਰਥੀਆਂ ਨੇ ਹਿੱਸਾ ਲਿਆ।

    ਇਹਨਾਂ ਵਿਚੋਂ 40 ਵਿਦਿਆਰਥੀ ਆਖਰੀ ਮੁਕਾਬਲੇ ਲਈ ਚੁਣੇ ਗਏ। ਇਹਨਾਂ ਵਿਚੋਂ ਪੰਡਿਤ ਮੋਹਨ ਲਾਲ ਐਸ.ਡੀ. ਕਾਲਜ ਫਤਿਹਗੜ੍ਹ ਚੂੜੀਆਂ ਦੀ ਵਿਦਿਆਰਥਣ ਸ਼ੁਭਕਰਨ ਕੌਰ ਨੇ ਪਹਿਲਾ ਸਥਾਨ, ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ ਖਡੂਰ ਸਾਹਿਬ ਦੇ ਖੁਸ਼ਹਾਲ ਸਿੰਘ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਦੇ ਰਮਨਦੀਪ ਸਿੰਘ ਨੇ ਦੂਜਾ, ਨਿਸ਼ਾ ਨੇ ਤੀਜਾ ਅਤੇ ਫਸਟ ਰਨਰਅਪ ਐਸ.ਆਰ.ਸਰਕਾਰੀ ਕਾਲਜ ਅੰਮ੍ਰਿਤਸਰ ਦੀ ਵਿਦਿਆਰਥਣ ਹਰਪ੍ਰੀਤ ਅਤੇ ਸੰਤ ਬਾਬਾ ਹਜਾਰਾ ਸਿੰਘ ਕਾਲਜ ਆਫ ਐਜੂਕੇਸ਼ਨ ਛੀਨਾ ਦੀ ਵਿਦਿਆਰਥਣ ਨਵਦੀਪ ਕੌਰ ਨੇ ਪ੍ਰਾਪਤ ਕੀਤਾ। ਦੂਜਾ ਰਨਰਅਪ ਸਰਕਾਰੀ ਕਾਲਜ ਦੀ ਅਵਨੀਤ ਕੌਰ ਨੇ ਪ੍ਰਾਪਤ ਕੀਤਾ। ਸਮਾਗਮ ਦੇ ਆਖੀਰ ਵਿਚ ਵੱਖ-ਵੱਖ ਸਥਾਨਾਂ ’ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਕਾਲਜ ਦੇ ਪ੍ਰਿੰਸੀਪਲ ਸਾਹਿਬ ਨੇ ਵਧਾਈ ਦਿੱਤੀ। ਹੋਰਨਾਂ ਤੋਂ ਇਲਾਵਾ ਇਸ ਪ੍ਰੋਗਰਾਮ ਵਿਚ ਮਨੋਵਿਗਿਆਨ ਵਿਭਾਗ ਦੇ ਪ੍ਰੋ: ਨਿਸ਼ਾ ਛਾਬੜਾ ਗਣਿਤ ਵਿਭਾਗ ਦੇ ਪ੍ਰੋ: ਜਤਿੰਦਰ ਕੌਰ ਅਤੇ ਰਾਜਨੀਤੀ ਵਿਭਾਗ ਦੇ ਪ੍ਰੋ: ਮਨਜੀਤ ਕੌਰ ਵੀ ਹਾਜ਼ਰ ਸਨ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img