More

    ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਪ੍ਰਾਈਵੇਟ ਤੇ ਰੈਗੂਲਰ ਦਾਖਲਾ ਫਾਰਮ ਤੇ ਫੀਸ ਭਰਨ ਦਾ ਸ਼ਡਿਊਲ ਜਾਰੀ 

    ਅੰਮ੍ਰਿਤਸਰ, 18 ਅਕਤੂਬਰ (ਗਗਨ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ ਵੱਖ ਇਮਤਿਹਾਨਾਂ ਦੇ ਦਾਖਲਾ ਫਾਰਮ ਤੇ ਫੀਸ ਭਰਨ ਦੀਆਂ ਆਨਲਾਈਨ ਆਖਰੀ ਮਿਤੀਆਂ ਦਾ ਐਲ਼ਾਨ ਕਰ ਦਿੱਤਾ ਗਿਆ ਹੈ। ਸੈਸ਼ਨ ਦਸੰਬਰ 2021 ਦੀਆਂ ਅੰਡਰਗਰੈਜੂਏਟ ਕਲਾਸਾਂ ਸਮੈਸਟਰ 1,3,5,7,9 ਅਤੇ ਪੋਸਟ ਗਰੈਜੂਏਟ ਸਮੈਸਟਰ 1, 3 ਦੇ ਪੂਰੇ ਵਿਸ਼ੇ/ਰੀ-ਅਪੀਅਰ/ਸਪੈਸ਼ਲ ਚਾਂਸ/ਇੰਪਰੂਮੈਂਟ ਸਪੈਸ਼ਲ ਚਾਂਸ ਦੇ ਦਾਖਲਾ ਫਾਰਮ ਆਨਲਾਈਨ ਪ੍ਰਣਾਲੀ ਰਾਹੀਂ ਭਰੇ ਜਾਣੇ ਹਨ। ਇਸੇ ਤਰ੍ਹਾਂ ਰੈਗੁਲਰ ਪ੍ਰੀਖਿਆਰਥੀਆਂ ਦੀਆਂ ਕਾਲਜਾਂ ਵੱਲੋਂ ਪੋਰਟਲ ਦੇ ਰਾਹੀਂ ਸੁਬਜੈਕਟ ਰਜਿਸਟਰੇਸ਼ਨ/ਇਨਰਾਲਮੈਂਟ ਕੀਤੇ ਜਾਂਦੇ ਹਨ। ਵਧੇਰੇ ਜਾਣਕਾਰੀ ਯੂਨੀਵਰਸਿਟੀ ਵੈਬਸਾਈਟ ਤੋਂ ਲਈ ਜਾ ਸਕਦੀ ਹੈ।
    ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ, ਡਾ. ਮਨੋਜ ਕੁਮਾਰ ਨੇ ਦੱਸਿਆ ਕਿ ਸਾਲਾਨਾ ਪ੍ਰੀਖਿਆਵਾਂ ਵਾਸਤੇ (ਵਾਧੂ ਵਿਸ਼ਾ/ਸਪੈਸ਼ਲ ਚਾਂਸ/ਇੰਪਰੀਮੈਂਟ) ਦੇ ਦਾਖਲਾ ਫਾਰਮ ਮੈਨੂਅਲ ਤੌਰ `ਤੇ ਯੂਨੀਵਰਸਿਟੀ ਕੈਸ਼ ਕਾਊਂਟਰ `ਤੇ ਲਏ ਜਾਣਗੇ।

    ਉਨ੍ਹਾਂ ਦੱਸਿਆ ਕਿ ਪ੍ਰਾਈਵੇਟ ਪ੍ਰੀਖਿਆਰਥੀਆਂ ਲਈ ਫੀਸ ਸਲਿਪ ਪ੍ਰਿੰਟ ਕਰਨ ਜਾਂ ਆਨਲਾਈਨ ਫੀਸ ਭਰਨ/ਕਾਲਜਾਂ ਵੱਲੋਂ ਪੋਰਟਲ `ਤੇ ਸੁਬਜੈਕਟ ਸਿਲੈਕਟ ਕਰਨ ਚਲਾਨ  ਪ੍ਰਿੰਟ ਕਰਨ ਦੀ ਆਖਰੀ ਮਿਤੀ ਬਿਨਾ ਲੇਟ ਫੀਸ 15  ਨਵੰਬਰ 2021 ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 250 ਰੁਪਏ ਲੇਟ ਫੀਸ ਨਾਲ 21 ਨਵੰਬਰ; 500 ਰੁਪਏ ਨਾਲ 26 ਨਵੰਬਰ; 1000 ਰੁਪਏ ਨਾਲ 2 ਦਸੰਬਰ; 2000 ਰੁਪਏ ਨਾਲ 7 ਦਸੰਬਰ ਤਕ ਭਰੇ ਜਾ ਸਕਦੇ ਹਨ। ਇਕ ਹਜ਼ਾਰ ਰੁਪਏ ਪ੍ਰਤੀ ਦਿਨ (ਵੱਧ ਤੋਂ ਵੱਧ 25000 ਰੁਪਏ) ਦੀ ਲੇਟ ਫੀਸ ਨਾਲ ਇਮਤਿਹਾਨ ਸ਼ੁਰੂ ਹੋਣ ਤੋਂ 10 ਦਿਨ ਪਹਿਲਾਂ ਭਰੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਪ੍ਰਾਈਵੇਟ ਪ੍ਰੀਖਿਆਰਥੀਆਂ ਵੱਲੋਂ ਬੈਂਕ ਵਿਚ ਅਤੇ ਰੈਗੂਲਰ ਕਾਲਜਾਂ ਵੱਲੋਂ ਡਰਾਫਟ ਰਾਹੀਂ ਯੂਨੀਵਰਸਿਟੀ ਕੈਸ਼ ਕਾਊਂਟਰ ਜਾਂ ਬੈਂਕ ਵਿਚ ਫੀਸ ਕਾਉਂਟਰ `ਤੇ ਫੀਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ ਬਿਨਾ ਲੇਟ ਫੀਸ 20 ਨਵੰਬਰ 2021 ਹੈ। ਉਨ੍ਹਾਂ ਦੱਸਿਆ ਕਿ 250 ਰੁਪਏ ਲੇਟ ਫੀਸ ਨਾਲ 25 ਨਵੰਬਰ; 500 ਰੁਪਏ ਨਾਲ 01 ਦਸੰਬਰ; 1000 ਰੁਪਏ ਨਾਲ 06 ਦਸੰਬਰ; 2000 ਰੁਪਏ ਨਾਲ 10 ਦਸੰਬਰ ਤਕ ਭਰੇ ਜਾ ਸਕਦੇ ਹਨ। ਇਕ ਹਜ਼ਾਰ ਰੁਪਏ ਪ੍ਰਤੀ ਦਿਨ (ਵੱਧ ਤੋਂ ਵੱਧ 25000 ਰੁਪਏ) ਦੀ ਲੇਟ ਫੀਸ ਨਾਲ ਇਮਤਿਹਾਨ ਸ਼ੁਰੂ ਹੋਣ ਤੋਂ 10 ਦਿਨ ਪਹਿਲਾਂ ਭਰੀ ਜਾ ਸਕਦੀ ਹੈ।
    ਉਨ੍ਹਾਂ ਦੱਸਿਆ ਕਿ ਇਨ੍ਹਾਂ ਮਿਤੀਆਂ ਵਿਚ ਤਿੰਨ ਕੰਮ ਵਾਲੇ ਦਿਨ ਗਰੇਸ ਵੱਜੋਂ ਸ਼ਾਮਿਲ ਕਰ ਦਿੱਤੇ ਗਏ ਹਨ। ਇਸ ਲਈ ਗਰੇਸ ਦਿਨਾਂ ਵਜੋਂ ਕੋਈ ਹੋਰ ਵਾਧੂ ਸਮਾਂ ਨਹੀਂ ਦਿੱਤਾ ਜਾਵੇਗਾ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img