More

    ਗੁ. ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ

    ਲੁਧਿਆਣਾ, 28 ਜਨਵਰੀ (ਹਰਮਿੰਦਰ ਮੱਕੜ) – ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਬੀਤੀ ਸ਼ਾਮ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋ ਸੰਗਤਾਂ ਦੇ ਨਿੱਘੇ ਸਹਿਯੋਗ ਨਾਲ ਸਿੱਖ ਕੌਮ ਦੇ ਮਹਾਨ ਸੂਰਬੀਰ ਜਰਨੈਲ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ ਆਯੋਜਿਤ ਗਿਆ।ਜਿਸ ਵਿੱਚ ਪੰਥ ਦੇ ਪ੍ਰਸਿੱਧ ਕੀਰਤਨੀ ਜੱਥਿਆਂ ਨੇ ਸਾਂਝੇ ਰੂਪ ਵਿੱਚ ਆਪਣੀਆਂ ਹਾਜ਼ਰੀਆ ਭਰ ਕੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਦੌਰਾਨ ਪੰਥ ਦੇ ਪ੍ਰਸਿੱਧ ਕਥਾਵਾਚਕ ਗਿਆਨੀ ਹਰਪਾਲ ਸਿੰਘ ਦਿੱਲੀ ਵਾਲਿਆ ਨੇ ਸਮਾਗਮ ਵਿੱਚ ਇੱਕਤਰ ਹੋਈਆਂ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਕੀਤੇ ਗਏ ਕੀਰਤਨ ਸਮਾਗਮ ਨੂੰ ਇੱਕ ਉਪਦੇਸ਼ਕ ਸਮਾਗਮ ਹੈ। ਉਨ੍ਹਾਂ ਨੇ ਸੰਗਤਾਂ ਨੂੰ ਧਰਮ ਦੇ ਮਾਰਗ ਉਪਰ ਚੱਲਣ ,ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਵੀ ਕੀਤੀ। ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਅਹੁਦੇਦਾਰਾਂ ਨੇ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ । ਇਸ ਸਮੇਂ ਕੀਰਤਨ ਸਮਾਗਮ ਅੰਦਰ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ.ਇੰਦਰਜੀਤ ਸਿੰਘ ਮੱਕੜ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਅਹੁਦੇਦਾਰ ਸ.ਜਗਦੇਵ ਸਿੰਘ ਕਲਸੀ, ਸ ਮਹਿੰਦਰ ਸਿੰਘ ਡੰਗ, ਜਗਜੀਤ ਸਿੰਘ ਆਹੂਜਾ, ਅੱਤਰ ਸਿੰਘ ਮੱਕੜ ,ਰਜਿੰਦਰ ਸਿੰਘ ਡੰਗ, ਗੁਰਪ੍ਰੀਤ ਸਿੰਘ ਡੰਗ,ਬਲਜੀਤ ਸਿੰਘ ਬਾਵਾ, ਹਰਪਾਲ ਸਿੰਘ ਖਾਲਸਾ, ਗਰਦੀਪ ਸਿੰਘ ਡੀਮਾਰਟੇ,ਅਵਤਾਰ ਸਿੰਘ ਬੀ.ਕੇ, ਭੁਪਿੰਦਰ ਸਿੰਘ ਅਰੋੜਾ, ਪਰਮਜੀਤ ਸਿੰਘ ਸੇਠੀ,,ਇੰਦਰਬੀਰ ਸਿੰਘ ਬੱਤਰਾ,ਹਰਪ੍ਰੀਤ ਸਿੰਘ ਨੀਟਾ,ਅਵਤਾਰ ਸਿੰਘ ਮਿੱਡਾ, ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img