More

    ਗੈਂਗਸਟਰ ਰਾਣਾ ਕੰਦੋਵਾਲੀਆ ਦੀ ਹਸਪਤਾਲ ‘ਚ ਹੋਈ ਮੌਤ

    ਅੰਮ੍ਰਿਤਸਰ, 4 ਅਗਸਤ (ਗਗਨ) – ਜ਼ਮਾਨਤ ‘ਤੇ ਆਏ ਗੈਂਗਸਟਰ ਰਣਦੀਪ ਸਿੰਘ ਉਰਫ ਰਾਣਾ ਕੰਦੋਵਾਲੀਆ ਦੀ ਅੱਜ ਸਵੇਰੇ ਮੌਤ ਹੋ ਗਈ,ਜਿਸ ਸਮੇਤ ਤਿੰਨ ਲੋਕਾਂ ‘ਤੇ ਮੰਗਲਵਾਰ ਰਾਤ 8 ਵਜੇ ਦੋ ਨੌਜਵਾਨਾਂ ਨੇ ਤਾਬੜਤੋੜ ਗੋਲ਼ੀਆਂ ਚਲਾ ਕੇ ਉਨ੍ਹਾਂ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ ਸੀ। ਜਿੰਨਾ ਵਿੱਚੋ ਦੋ ਲੋਕਾਂ ਦੀ ਹਾਲਤ ਹਾਲੇ ਵੀ ਗੰਭੀਰ ਬਣੀ ਹੋਈ ਹੈ। ਜਿੰਨਾ ਉਪਰ ਚਿੱਟ ਰੰਗ ਦੀ ਕਰੇਟਾ ਕਾਰ ਵਿੱਚ ਆਏ ਚਾਰ ਨੌਜਵਾਨਾਂ ਵਲੋ ਗੋਲੀਆ ਚਲਾਕੇ ਉਨਾਂ ਨੂੰ ਗੰਭੀਰ ਜਖਮੀ ਕਰ ਦਿਤਾ ਸੀ।

    ਕੇਡੀ ਹਸਪਤਾਲ ਦੇ ਐਮਡੀ ਡਾ. ਕੁਲਦੀਪ ਸਿੰਘ ਅਰੋੜਾ ਨੇ ਰਾਣਾ ਕੰਦੋਵਾਲੀਆ ਦੀ ਮੌਤ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਰਾਣਾ ਕੰਦੋਵਾਲੀਆ ਦੇ ਨਾਲ ਜ਼ਖ਼ਮੀ ਹੋਏ ਉਸ ਦੇ ਸਾਥੀ ਤੇਜਵੀਰ ਸਿੰਘ ਤੇਜਾ ਨੂੰ ਅਮਨਦੀਪ ਹਸਪਤਾਲ ‘ਚ ਸ਼ਿਫਟ ਕਰ ਦਿੱਤਾ ਗਿਆ ਹੈ। ਉਧਰ ਅੰਮ੍ਰਿਤਸਰ ਪੁਲਿਸ ਵਲੋਂ ਰਾਣਾ ਕੰਦੋਵਾਲੀ ਦੇ ਪਿਤਾ ਸਤਿਆਵਰਣਜੀਤ ਸਿੰਘ ਦੇ ਬਿਆਨਾਂ ‘ਤੇ ਕਈ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।|ਜ਼ਿਕਰਯੋਗ ਹੈ ਕਿ ਗੈਂਗਸਟਰ ਰਾਣਾ ਕੰਦੋਵਾਲੀਆ ਮੰਗਲਵਾਰ ਰਾਤ ਕੇਡੀ ਹਸਪਤਾਲ ‘ਚ ਦਾਖ਼ਲ ਆਪਣੇ ਕਿਸੇ ਰਿਸ਼ਤੇਦਾਰ ਦਾ ਪਤਾ ਲੈਣ ਆਇਆ ਸੀ। ਇਸ ਦੌਰਾਨ ਦੋ ਅਣਪਛਾਤੇ ਹਮਲਾਵਰਾਂ ਵੱਲੋਂ ਕੀਤੀ ਗਈ ਫਾਇਰਿੰਗ ‘ਚ ਰਾਣਾ ਕੰਦੋਵਾਲੀਆ, ਉਸ ਦਾ ਸਾਥੀ ਤੇਜਵੀਰ ਸਿੰਘ ਤੇਜਾ ਤੇ ਹਸਪਤਾਲ ਦਾ ਸੁਰੱਖਿਆ ਗਾਰਡ ਅਰੁਣ ਕੁਮਾਰ ਜ਼ਖ਼ਮੀ ਹੋ ਗਏ ਸਨ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img