Home BREAKING NEWS ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਦਾ ਜਵਾਈ ਬਣਿਆ ਵਧੀਕ ਐਡਵੋਕੇਟ ਜਨਰਲ

ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਦਾ ਜਵਾਈ ਬਣਿਆ ਵਧੀਕ ਐਡਵੋਕੇਟ ਜਨਰਲ

0

ਚੰਡ੍ਹੀਗੜ੍ਹ, 8 ਨਵੰਬਰ (ਬੁਲੰਦ ਆਵਾਜ ਬਿਊਰੋ) – ਪੰਜਾਬ ਦੇ ਉੱਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਜਵਾਈ ਨੂੰ ਅੱਜ ਇੱਕ ਅਹਿਮ ਅਹੁਦਾ ਸੌਂਪਿਆ ਗਿਆ ਹੈ। ਸਾਹਮਣੇ ਆਈ ਜਾਣਕਾਰੀ ਦੇ ਅਨੁਸਾਰ ਡਿਪਟੀ CM ਰੰਧਾਵਾ ਦੇ ਜਵਾਈ ਤਰੁਣਵੀਰ ਸਿੰਘ ਲਹਿਲ ਨੂੰ ਪੰਜਾਬ ਸਰਕਾਰ ਵੱਲੋਂ ਐਡੀਸ਼ਨਲ ਐਡਵੋਕੇਟ ਜਨਰਲ ਲਗਾਇਆ ਹੈ। ਖਾਸ ਗੱਲ ਇਹ ਹੈ ਕਿ ਕੈਪਟਨ ਦੇ ਮੁੱਖ ਮੰਤਰੀ ਰਹਿੰਦਿਆਂ ਵਿਧਾਇਕ ਫਤਿਹ ਜੰਗ ਸਿੰਘ ਬਾਜਵਾ ਦੇ ਮੁੰਡੇ ਨੂੰ ਸਰਕਾਰੀ ਨੌਕਰੀ ਦੇਣ ਦਾ ਵਿਰੋਧ ਕਰਨ ਵਾਲਿਆਂ ਵਿੱਚੋਂ ਸੁਖਜਿੰਦਰ ਰੰਧਾਵਾ ਇੱਕ ਸਨ। ਪਰ ਹੁਣ ਉਨ੍ਹਾਂ ਦੇ ਜਵਾਈ ਨੂੰ ਇੱਕ ਅਹਿਮ ਅਹੁਦਾ ਦਿੱਤਾ ਗਿਆ ਹੈ।

Exit mobile version