More

    ਚਾਰ ਸੌ ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਸਲੋਗਨ ਮੁਕਾਬਲੇ ਸ਼ੁਰੂ

    ਨਵਜੋਤ ਕੌਰ ਮਾਲ ਰੋਡ ਨੇ ਕੀਤਾ ਪਹਿਲਾ ਸਥਾਨ ਹਾਸਲ

    ਅੰਮ੍ਰਿਤਸਰ, 2 ਜੁਲਾਈ (ਗਗਨ) – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸੂਬਾ ਪੱਧਰੀ ਸਮਾਗਮਾਂ ਦੀ ਲੜੀ ਤਹਿਤ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਅੰਦਰ ਵਿਦਿਆਰਥੀਆਂ ਦੇ ਵਿਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ। ਜਿਸ ਸਬੰਧੀ ਅੱਜ ਸਕੂਲ ਪੱਧਰੀ ਸਲੋਗਨ ਮੁਕਾਬਲੇ ਸ਼ੁਰੂ ਹੋ ਗਏ ਜਿਸ ਵਿਚ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਹਿੱਸਾ ਲੈਂਦਿਆਂ ਗੁਰੂ ਸਾਹਿਬਾਨ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦਾਖ਼ਲਾ ਮੁਹਿੰਮ ਪੰਜਾਬ ਦੇ ਸੂਬਾਈ ਕੋਆਰਡੀਨੇਟਰ ਸਤਿੰਦਰਬੀਰ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ ਅੰਮ੍ਰਿਤਸਰ ਅਤੇ ਮੈਡਮ ਆਦਰਸ਼ ਸ਼ਰਮਾ ਜ਼ਿਲਾ ਨੋਡਲ ਅਫਸਰ ਵਿੱਦਿਅਕ ਮੁਕਾਬਲੇ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ ਵੱਖ ਸਰਕਾਰੀ ਸਕੂਲਾਂ ਵਿੱਚ ਅੱਜ ਦੇ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਇਸ ਦੌਰਾਨ ਐਲਾਨੇ ਨਤੀਜਿਆਂ ਵਿੱਚ ਨਵਜੋਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਸਕੂਲ ਮਿਡਲ ਵਰਗ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਜਦਕਿ ਸੈਕੰਡਰੀ ਵਰਗ ਦੇ ਮੁਕਾਬਲਿਆਂ ਵਿੱਚ ਗੁਰਸੇਵਕ ਸਿੰਘ ਸਰਕਾਰੀ ਸੈਕੰਡਰੀ ਸਕੂਲ ਫੇਰੂਮਾਨ ਨੇ ਦੂਜਾ ਸਥਾਨ ਹਾਸਲ ਕੀਤਾ।

    ਉਨ੍ਹਾਂ ਦੱਸਿਆ ਕਿ ਸਕੂਲ ਪੱਧਰ ਦੇ ਜੇਤੂ ਵਿਦਿਆਰਥੀ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ। ਇਸ ਸਮੇਂ ਜੇਤੂ ਵਿਦਿਆਰਥੀਆਂ ਨੂੰ ਸਿੱਖਿਆ ਅਧਿਕਾਰੀਆਂ ਤੋਂ ਇਲਾਵਾ ਹਰਭਗਵੰਤ ਸਿੰਘ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਅੰਮ੍ਰਿਤਸਰ, ਪ੍ਰਿੰਸੀਪਲ ਮਨਦੀਪ ਕੌਰ ਮਾਲ ਰੋਡ, ਪਰਮਿੰਦਰ ਸਿੰਘ ਸਰਪੰਚ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ, ਦਵਿੰਦਰ ਕੁਮਾਰ ਮੰਗੋਤਰਾ ਸੋਸ਼ਲ ਮੀਡੀਆ ਕੁਆਰਡੀਨੇਟਰ, ਰਾਜਦੀਪ ਸਿੰਘ ਸਟੈਨੋ, ਰਮਨਦੀਪ ਕੌਰ ਟੈਕਨੀਕਲ ਟੀਮ ਮੈਂਬਰ, ਮਨਦੀਪ ਕੌਰ ਬੱਲ ਵੱਲੋਂ ਵਧਾਈ ਦਿੰਦਿਆਂ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img