More

    ਚੋਣ ਕਮਿਸ਼ਨ ਵੱਲੋਂ ਕੋਵਿਡ ਦੌਰਾਨ ਚੋਣਾਂ ਲਈ ਨਵੀਆਂ ਗਾਈਡਲਾਈਨਜ਼ ਜਾਰੀ

    ਨਵੀਂ ਦਿੱਲੀ, 21 ਅਗਸਤ –  ਇਲੈਕਸ਼ਨ ਕਮਿਸ਼ਨ ਨੇ ਬਿਹਾਰ ਵਿਧਾਨ ਸਭਾ ਚੋਣਾਂ ਅਤੇ ਨੇੜਲੇ ਭਵਿੱਖ ਵਿਚ ਹੋਣ ਵਾਲੇ ਹੋਰ ਉਪਚੋਣਾਂ ਨੂੰ ਲੈ ਕੇ ਨਵੀਂਆਂ ਗਾਈਡਲਾਈਨਜ਼ ਜਾਰੀ ਕੀਤੀਆਂ ਹਨ। ਇਸ ਵਿਚ ਪੋਸਟਲ ਬੈਲੇਟ ਸਹੂਲਤ ਦਾ ਆਪਸ਼ਨ ਦਿਵਿਆਂਗ ਵੋਟਰਾਂ ਅਤੇ 80 ਸਾਲ ਤੋਂ ਜ਼ਿਆਦਾ ਉਮਰ ਦੇ ਲੋਕਾਂ ਲਈ ਵਧਾ ਦਿੱਤਾ ਗਿਆ ਹੈ। ਇਹੀ ਨਹੀਂ ਜ਼ਰੂਰੀ ਸੇਵਾਵਾਂ ਵਿਚ ਕੰਮ ਕਰ ਰਹੇ ਮੁਲਾਜ਼ਮਾਂ ਅਤੇ ਕੋਰੋਨਾ ਪ੍ਰਭਾਵਿਤ ਮਰੀਜ਼ਾਂ ਲਈ ਵੀ ਇਹ ਸਹੂਲਤ ਉਪਲਬਧ ਹੋਵੇਗੀ। ਜਾਰੀ ਗਾਈਡਲਾਈਨਜ਼ ਵਿਚ ਇਹ ਵੀ ਕਿਹਾ ਗਿਆ ਹੈ ਕਿ ਚੋਣਾਂ ਸਬੰਧੀ ਸਾਰੇ ਕੰਮਕਾਜ ਦੌਰਾਨ ਕੋਰੋਨਾ ਤੋਂ ਬਚਾਅ ਦੇ ਉਪਾਵਾਂ ਨੂੰ ਅਪਨਾਉਣਾ ਹੋਵੇਗਾ। ਚੁਣਾਵੀ ਗਤੀਵਿਧੀਆਂ ਦੌਰਾਨ ਹਰ ਵਿਅਕਤੀ ਲਈ ਮਾਸਕ ਪਹਿਨਣਾ ਲਾਜ਼ਮੀ ਹੋਵੇਗਾ। ਵੋਟਿੰਗ ਸੈਂਟਰਾਂ ਵਿਚ ਆਉਣ ਵਾਲੇ ਲੋਕਾਂ ਦੀ ਥਰਮਲ ਸਕੈਨਿੰਗ ਹੋਵੇਗੀ। ਚੁਣਾਵੀ ਪ੍ਰਕਿਰਿਆ ਵਿਚ ਭਾਗ ਲੈਣ ਵਾਲੇ ਲੋਕਾਂ ਲਈ ਸੈਨੇਟਾਈਜ਼ਰ ਅਤੇ ਸਾਬਣ ਉਪਲਬਧ ਕਰਾਏ ਜਾਣਗੇ ਅਤੇ ਸੋਸ਼ਲ ਡਿਸਟੈਂਸਿੰਗ ਦੇ ਨਿਯਮਾਂ ਦਾ ਪਾਲਣ ਕਰਨਾ ਹੋਵੇਗਾ।ਦੱਸ ਦੇਈਏ ਕਿ ਰਾਜਨੀਤਕ ਪਾਰਟੀਆਂ ਬਿਹਾਰ ‘ਚ ਚੋਣਾਂ ਲਈ ਤਿਆਰੀਆਂ ਕਰ ਰਹੀਆਂ ਹਨ। ਇਸ ਤੋਂ ਸਾਫ ਹੁੰਦਾ ਹੈ ਕਿ ਚੋਣ ਕਮਿਸ਼ਨ ਪੂਰੀ ਤਿਆਰੀ ‘ਚ ਹੈ। ਬਿਹਾਰ ਵਿਧਾਨ ਸਭਾ ਦਾ ਮੌਜੂਦਾ ਕਾਰਜ ਕਾਲ 29 ਨਵੰਬਰ ਨੂੰ ਖ਼ਤਮ ਹੋ ਜਾਵੇਗਾ।
    ਸਮਾਜਵਾਦੀ ਪਾਰਟੀ ਤੋਂ ਰਾਜ ਸਭਾ ਦੇ ਮੈਂਬਰ ਰਹੇ ਅਮਰ ਸਿੰਘ ਦੇ ਦਿਹਾਂਤ ਤੋਂ ਬਾਅਤ ਚੋਣ ਕਮਿਸ਼ਨ ਨੇ ਉਨ੍ਹਾਂ ਦੀ ਸੀਟ ਨੂੰ ਖਾਲੀ ਐਲਾਨ ਕਰ ਦਿੱਤਾ ਹੈ।ਜਿਸ ‘ਤੇ ਜ਼ਿਮਨੀ ਚੋਣਾਂ ਦੀ ਤਰੀਖ਼ ਦਾ ਐਲਾਨ ਹੋ ਗਿਆ ਹੈ। ਅਮਰ ਸਿੰਘ ਦੇ ਦਿਹਾਂਤ ਤੋਂ ਬਾਅਦ ਖਾਲੀ ਹੋਈ ਰਾਜ ਸਭਾ ਸੀਟ ‘ਤੇ 11 ਸਤੰਬਰ ਨੂੰ ਜ਼ਿਮਨੀ ਚੋਣਾਂ ਹੋਣਗੀਆਂ। ਚੋਣ ਕਮਿਸ਼ਨ ਨੇ ਇਸ ਲਈ ਨੋਟਿਫਕੇਸ਼ਨ ਜਾਰੀ ਕਰ ਦਿੱਤੀ ਹੈ। ਚੋਣ ਕਮਿਸ਼ਨ ਵਲੋਂ ਜਾਰੀ ਬਿਆਨ ਅਨੁਸਾਰ ਇਸ ਸੀਟ ‘ਤੇ ਜ਼ਿਮਨੀ ਚੋਣਾਂ ਲਈ ਨੋਟੀਫਿਕੇਸ਼ਨ 25 ਅਗਸਤ ਨੂੰ ਜਾਰੀ ਕੀਤੀ ਜਾਵੇਗੀ ਅਤੇ ਇਕ ਸਤੰਬਰ ਨੂੰ ਨਾਮਜ਼ਦਗੀ ਦੀ ਆਖਰੀ ਤਰੀਖ਼ ਹੋਵੇਗੀ। ਨਾਮਜ਼ਦਗੀ ਪੱਤਰਾਂ ਦੀ ਜਾਂਚ 2 ਸਤੰਬਰ ਨੂੰ ਹੋਵੇਗੀ ਅਤੇ ਨਾਂ ਵਾਪਸ ਲੈਣ ਦੀ ਆਖਰੀ ਤਰੀਖ਼ 4 ਸਤੰਬਰ ਹੋਵੇਗੀ। ਇਸ ਤੋਂ ਬਾਅਦ 11 ਸਤੰਬਰ ਨੂੰ ਵੋਟਿੰਗ ਹੋਵੇਗੀ। ਵੋਟਿੰਗ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ। 11 ਸਤੰਬਰ ਨੂੰ ਹੀ ਸ਼ਾਮ 5 ਵਜੇ ਵੋਟਾਂ ਦੀ ਗਿਣਤੀ ਹੋਵੇਗੀ। ਚੋਣ ਪ੍ਰਕਿਰਿਆ 14 ਸਤੰਬਰ ਨੂੰ ਪੂਰੀ ਹੋ ਜਾਵੇਗੀ।ਦੱਸਣਯੋਗ ਹੈ ਕਿ ਅਮਰ ਸਿੰਘ ਦਾ ਇਕ ਅਗਸਤ ਨੂੰ ਦਿਹਾਂਤ ਹੋਇਆ ਸੀ ਅਤੇ ਉਨ੍ਹਾਂ ਦਾ ਕਾਰਜਕਾਲ 4 ਜੁਲਾਈ 2022 ਤੱਕ ਸੀ, ਇਸ ਲਈ ਜ਼ਿਮਨੀ ਚੋਣਾਂ ਕਰਵਾਈਆਂ ਜਾ ਰਹੀਆਂ ਹਨ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img