More

    ਜਰਨੈਲ ਸ. ਸ਼ਾਮ ਸਿੰਘ ਅਟਾਰੀ ਵਾਲਾ ਦੀ ਯਾਦ ਨੂੰ ਸਮਰਿਪਤ 177ਵਾਂ ਸ਼ਹੀਦੀ ਦਿਹਾੜਾ ਤੇ ਕੁਸ਼ਤੀ ਦੰਗਲ 10 ਨੂੰ : ਸੰਧੂ ਰਣੀਕੇ

    ਸ੍ਰੀ ਅੰਮ੍ਰਿਤਸਰ ਸਾਹਿਬ, 5 ਫਰਵਰੀ (ਜਤਿੰਦਰ ਸਿੰਘ ਬੇਦੀ)- ਮਾਝੇ ਦੇ ੳੇੁੱਘੇ ਸਮਾਜ ਸੇਵਕ ਅਤੇ ਪੰਜਾਬ ਨਸ਼ਾ ਵਿਰੋਧੀ ਲਹਿਰ ਦੇ ਸਰਪ੍ਰਸਤ ਸ. ਪੂਰਨ ਸਿੰਘ ਸੰਧੂ ਰਣੀਕੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਿੱਖ ਕੌਮ ਦੇ ਮਹਾਨ ਜਰਨੈਲ ਸ. ਸ਼ਾਮ ਸਿੰਘ ਅਟਾਰੀ ਵਾਲਾ ਜੀ ਦੀ ਨਿੱਘੀ ਯਾਦ ਨੂੰ ਸਮਰਿਪਤ 177ਵਾਂ ਸ਼ਹੀਦੀ ਦਿਹਾੜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਮਿਤੀ 10 ਫਰਵਰੀ ਦਿਨ ਸ਼ੁੱਕਰਵਾਰ ਨੂੰ ਅਟਾਰੀ ਸਮਾਧਾਂ ਜ਼ਿਲ੍ਹਾ ਅੰਮ੍ਰਿਤਸਰ ਵਿੱਖੇ ਸ. ਸ਼ਾਮ ਸਿੰਘ ਅਟਾਰੀ ਵਾਲਾ ਟਰੱਸਟ, ਸਮੂਹ ਇਲਾਕਾ ਨਿਵਾਸੀਆਂ ਅਤੇ ਪੰਚਾਇਤ ਦੇ ਸਹਿਯੋਗ ਨਾਲ ਬੜੀ ਸ਼ਰਧਾਂ ਤੇ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਸੰਧੂ ਰਣੀਕੇ ਨੇ ਅੱਗੇ ਦੱਸਿਆ ਕਿ ਜਰਨੈਲ ਸ. ਸ਼ਾਮ ਸਿੰਘ ਅਟਾਰੀ ਵਾਲਾ ਦੀ ਅਦੁੱਤੀ ਯਾਦ ਵਿਚ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਮਹਾਨ ਕੀਰਤਨ ਦਰਬਾਰ ਅਤੇ ਪੰਥ ਦੇ ਪ੍ਰਸਿੱਧ ਢਾਡੀ ਜਥੇ: ਸ਼ਹੀਦਾਂ ਦੀਆਂ ਵਾਰਾਂ ਗਾਇਨ ਕਰਕੇ ਦੂਰੋ-ਦੂਰੋ ਆਈਆਂ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਉਪਰੰਤ ਦੁਪਹਿਰ 1 ਤੋਂ ਸ਼ਾਮ 5 ਵਜੇ ਤੱਕ ਪੰਜਾਬ ਦੇ ਨਾਮਵਰ ਭਲਵਾਨਾਂ ਵਿਚਕਾਰ ਕੁਸ਼ਤੀ ਦੰਗਲ ਕਰਵਾਏ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਕਬੱਡੀ ਦੇ ਮੈਚ ਕਰਵਾਉਣ ਦੇ ਨਾਲ-ਨਾਲ ਬਜ਼ੁਰਗਾਂ ਵਿਚ ਦੋੜਾਂ ਵੀ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਦਿਹਾੜੇ ਮੌਕੇ ਇਲਾਕੇ ਦੀਆਂ ਨਾਮਵਾਰ ਸਖਸ਼ੀਅਤਾਂ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਉਚੇਚੇ ਤੌਰ ‘ਤੇ ਪਹੁੰਚ ਕੇ ਜਰਨੈਲ ਸ. ਸ਼ਾਮ ਸਿੰਘ ਅਟਾਰੀ ਵਾਲਾ ਨੂੰ ਆਪਣੀ ਸ਼ਰਧਾਂ ਦੇ ਫੁੱਲ ਭੇਂਟ ਕਰਨਗੇ। ਸੰਧੂ ਰਣੀਕੇ ਨੇ ਅਖੀਰ ਵਿਚ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਜਰਨੈਲ ਸ. ਸ਼ਾਮ ਸਿੰਘ ਅਟਾਰੀ ਵਾਲਾ ਨੂੰ ਸਜਦਾ ਕਰਨ ਲਈ ਹੁੰਮ-ਹੁੰਮਾ ਕੇ ਪਹੁੰਚਣ ਦੀ ਅਪੀਲ ਕੀਤੀ ਹੈ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img