More

    ਜਲ ਸਰੋਤ ਵਿਭਾਗ ਦੇ ਕਰਮਚਾਰੀਆਂ ਅਤੇ ਮੁਲਾਜਮ ਜਥੇਬੰਦੀਆਂ ਦੇ ਆਗੂਆਂ ਨੇ ਮਨਾਇਆ ਹੋਲੇ ਮਹੱਲੇ ਦਾ ਤਿਉਹਾਰ

    ਅੰਮ੍ਰਿਤਸਰ, 8 ਮਾਰਚ (ਕੇ ਰੰਧਾਵਾ) – ਜਲ ਸਰੋਤ ਵਿਭਾਗ ਅੰਮ੍ਰਿਤਸਰ ਸਥਿਤ ਦਫਤਰ ਵਿੱਚ ਕੰਮ ਕਰਦੇ ਕਰਮਚਾਰੀਆਂ ਅਤੇ ਮੁਲਾਜਮ ਜਥੇਬੰਦੀਆਂ ਦੇ ਆਗੂਆਂ ਨੇ ਅੱਜ ਹੋਲੇ ਮਹੁਲੇ ਦਾ ਤਿਉਹਾਰ ਨਹਿਰੀ ਕਲੋਨੀ ਵਿਖੇ ਹਰ ਸਾਲ ਦੀ ਤਰ੍ਹਾਂ ਬੜੀ ਧੂਮ-ਧਾਮ, ਉਤਸ਼ਾਹ ਅਤੇ ਚਾਵਾਂ ਨਾਲ ਇਕ ਦੂਜੇ ਨੂੰ ਰੰਗ ਬਰੰਗੇ ਰੰਗ ਲਗਾ ਕੇ ਮਨਾਇਆ ਗਿਆ। ਇਸ ਮੌਕੇ ਪੰਜਾਬ ਇਰੀਗੇਸਨ ਕਲੈਰੀਕਲ ਐਸੋਸੀਏਸ਼ਨ ਦੇ ਪ੍ਰਧਾਨ ਮੁਨੀਸ਼ ਕੁਮਾਰ ਸੂਦ ਅਤੇ ਨਹਿਰੀ ਕਲੋਨੀ ਵੈਲਫੇਅਰ ਕਮੇਟੀ ਅੰਮ੍ਰਿਤਸਰ ਦੇ ਪ੍ਰਧਾਨ ਨਿਸ਼ਾਨ ਸਿੰਘ ਰੰਧਾਵਾ ਨੇ ਕਿਹਾ ਕਿ ਹੋਲੀ ਦਾ ਪਵਿੱਤਰ ਤਿਉਹਾਰ ਆਪਸੀ ਪਿਆਰ ਤੇ ਸਾਂਝ ਦਾ ਪ੍ਰਤੀਕ ਹੈ ਅਤੇ ਸਾਨੂੰ ਸਾਰਿਆਂ ਇਹ ਤਿਉਹਾਰ ਸਭ ਗਿਲ੍ਹੇ-ਸ਼ਿਕਵੇਂ ਦੂਰ ਕਰਕੇ ਅਤੇ ਰਲ ਮਿਲ ਕੇ ਮਨਾਉਣਾ ਚਾਹੀਦਾ ਹੈ। ਪ੍ਰਧਾਨ ਮੁਨੀਸ਼ ਕੁਮਾਰ ਸੂਦ ਅਤੇ ਪ੍ਰਧਾਨ ਨਿਸ਼ਾਨ ਸਿੰਘ ਰੰਧਾਵਾ ਨੇ ਅੱਗੇ ਕਿਹਾ ਕਿ ਹੋਲੀ ਦਾ ਤਿਉਹਾਰ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਦਾ ਹੈ ਅਤੇ ਹੋਲੀ ਤਿਉਹਾਰ ਆਪਸੀ ਸਾਂਝ, ਏਕਤਾ ਤੇ ਪਿਆਰ ਦਾ ਸੁਨੇਹਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਇਸ ਤਿਉਹਾਰ ਨੂੰ ਮਨਾਉਣ ਦਾ ਅਸਲ ਉਦੇਸ਼ ਮਨੁੱਖਤਾ ਦੇ ਦਿਲਾਂ ਵਿਚ ਪਿਆਰ ਤੇ ਭਾਈਚਾਰੇ ਦੀ ਭਾਵਨਾ ਨੂੰ ਉਜਾਗਰ ਕਰਨਾ ਹੈ। ਇਸ ਮੌਕੇ ਪੰਜਾਬ ਇਰੀਗੇਸਨ ਕਲੈਰੀਕਲ ਐਸੋਸੀਏਸ਼ਨ ਦੇ ਪ੍ਰਧਾਨ ਮੁਨੀਸ਼ ਕੁਮਾਰ ਸੂਦ, ਤੇਜਬੀਰ ਸਿੰਘ, ਡਿਪਲੋਮਾ ਇੰਜੀਨੀਅਰ ਐਸੋਸੀਏਸ਼ਨ ਦੇ ਜੋਨਲ ਪ੍ਰਧਾਨ ਇੰਜੀ: ਸੁਰਿੰਦਰ ਮਹਾਜਨ, ਇੰਜੀ:ਰੋਹਿਤ ਪ੍ਰਭਾਕਰ, ਐਸ.ਸੀ.ਬੀ.ਸੀ ਕਰਮਚਾਰੀ ਫੈਡਰੇਸ਼ਨ ਦੇ ਸੂਬਾ ਮੀਤ ਪ੍ਰਧਾਨ ਰਾਕੇਸ਼ ਕੁਮਾਰ ਬਾਬੋਵਾਲ, ਨਹਿਰੀ ਕਲੋਨੀ ਵੈਲਫੇਅਰ ਕਮੇਟੀ ਅੰਮ੍ਰਿਤਸਰ ਦੇ ਪ੍ਰਧਾਨ ਨਿਸ਼ਾਨ ਸਿੰਘ ਰੰਧਾਵਾ ਆਦਿ ਤੋਂ ਇਲਾਵਾ ਕਮੇਟੀ ਮੈਂਬਰ ਕੁਲਭੂਸਨ ਬੈਂਸ, ਅਮਿਤ ਕੁਮਾਰ, ਅਰੁਣ ਕੁਮਾਰ, ਚਮਨ ਲਾਲ, ਮਨਦੀਪ ਸਿੰਘ, ਸੰਦੀਪ ਕੁਮਾਰ ਆਦਿ ਹਾਜ਼ਰ ਸਨ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img