More

    ਝਬਾਲ ਵਿਖੇ ਪੰਜਾਬ ਇਸਤਰੀ ਸਭਾ ਵਲੋਂ ਮੋਦੀ ਸਰਕਾਰ ਦਾ ਪੁਤਲਾ ਸਾੜਿਆ ਗਿਆ

    ਅੰਮ੍ਰਿਤਸਰ, 18 ਜੂਨ (ਗਗਨ ਅਜੀਤ ਸਿੰਘ) – ਪੈਟਰੋਲ ਤੇ ਡੀਜ਼ਲ ਤੇ ਸਰੋ ਦੇ ਤੇਲ ਦੀਆਂ ਵਧ ਰਹੀਆਂ ਕੀਮਤਾਂ ਨੂੰ ਲੈ ਕੇ ਅੱਡਾ ਝਬਾਲ ਵਿਖੇ ਪੰਜਾਬ ਇਸਤਰੀ ਸਭਾ ਵਲੋਂ ਮੋਦੀ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਦਿਆਂ ਕੇਂਦਰ ਸਰਕਾਰ ਖ਼ਿਲਾਫ਼ ਜੋਰਦਾਰ ਨਾਅਰੇਬਾਜ਼ੀ ਕੀਤੀ ਗਈ ਤੇ ਮੋਦੀ ਸਰਕਾਰ ਦਾ ਪੁਤਲਾ ਸਾੜਿਆ ਗਿਆ ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੀਮਾ ਸੋਹਲ ਤੇ ਸੱਕਤਰ ਰੁਪਿੰਦਰ ਕੌਰ ਮਾੜੀਮੇਘਾ ਨੇ ਕਿਹਾ ਕਿ ਪੈਟਰੋਲ, ਡੀਜ਼ਲ ਤੇ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ‘ਚ ਫਿਰ ਵਾਧਾ ਕਰਕੇ ਮੋਦੀ ਸਰਕਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਸ ਨੂੰ ਆਮ ਲੋਕਾਂ ਦੀਆਂ ਮੁਸ਼ਕਲਾਂ ਸਬੰਧੀ ਕੋਈ ਚਿੰਤਾ ਨਹੀਂ ਹੈ।

    ਆਮ ਲੋਕ ਮਹਿੰਗਾਈ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹਨ ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਘੱਟ ਕੀਮਤਾਂ ਦੇ ਬਾਵਜੂਦ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਨਿਰੰਤਰ ਵੱਧ ਰਹੀਆਂ ਹਨ। ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਲਗਾਤਾਰ ਵਾਧੇ ਨਾਲ ਆਮ ਲੋਕਾਂ ਦੀ ਬਜਟ ਵਿਗੜ ਗਿਆ ਹੈ। ਮੋਦੀ ਸਰਕਾਰ ਲਈ ਸ਼ਰਮ ਦੀ ਗੱਲ ਹੈ ਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਨਵਾਂ ਰਿਕਾਰਡ ਕਾਇਮ ਕੀਤਾ ਜਾ ਰਿਹਾ ਹੈ ੳਨਾ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਦੇਸ਼ ਦੇ ਕਿਸਾਨ ਪਿਛਲੇ 6 ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਆਪਣਾ ਅੜੀਅਲ ਰਵੱਈਆਂ ਨਹੀਂ ਛੱਡ ਰਹੀ। ਉਨ੍ਹਾਂ ਮੰਗ ਕੀਤੀ ਕਿ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ‘ਚ ਕੀਤਾ ਵਾਧਾ ਤੁਰੰਤ ਵਾਪਿਸ ਤੇ ਤਿੰਨੋਂ ਖੇਤੀ ਕਾਨੂੰਨ ਤੁਰੰਤ ਰੱਦ ਕੀਤੇ ਜਾਣ। ਇਸ ਮੌਕੇ ਰੀਤੁ ਮਨੋਜ, ਲਖਵਿੰਦਰ ਕੌਰ, ਸਵਿੰਦਰ ਕੌਰ, ਪੂਜਾ ਝਬਾਲ, ਸੁਖਜੀਤ ਕੌਰ, ਗੁਰਮੀਤ ਕੌਰ, ਜਿਲਾ ਸਕੱਤਰ ਕਾਮਰੇਡ ਦਵਿੰਦਰ ਸੋਹਲ, ਲੱਖਾ ਸਿੰਘ, ੳਮੇਸ ਕੁਮਾਰ, ਸਰਵਣ ਸਿੰਘ, ਸੁਰਿੰਦਰ ਕੁਮਾਰ, ਰਾਜਵਿੰਦਰ ਕੌਰ ਆਦਿ ਹਾਜ਼ਰ ਸਨ ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img