More

    ਟੋਰਾਂਟੋ ’ਚ 5 ਸਾਲਾ ਬੱਚੀ ਨੂੰ ਕਾਰ ਨੇ ਮਾਰੀ ਟੱਕਰ

    ਟੋਰਾਂਟੋ, 2 ਜੁਲਾਈ (ਬੁਲੰਦ ਆਵਾਜ ਬਿਊਰੋ) – ਕੈਨੇਡਾ ਦੇ ਸਭ ਤੋਂ ਵੱਡੇ ਸ਼ਹਿਰ ਟੋਰਾਂਟੋ ਵਿੱਚ ਇੱਕ 5 ਸਾਲਾ ਬੱਚੀ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਈ। ਟੋਰਾਂਟੋ ਪੁਲਿਸ ਸਰਵਿਸਜ਼ ਨੇ ਦੱਸਿਆ ਕਿ ਇਹ ਹਾਦਸਾ ਕੈਨੇਡੀ ਰੋਡ ਅਤੇ ਗਰੀਨ ਸਕੁਏਅਰ ਵਿਲੇਜ ਖੇਤਰ ਵਿੱਚ ਸ਼ਾਮ ਲਗਭਗ 7 ਵਜੇ ਵਾਪਰਿਆ। ਹਾਦਸੇ ਵਿੱਚ ਜ਼ਖਮੀ ਹੋਈ ਬੱਚੀ ਨੂੰ ਤੁਰੰਤ ਟੋਰਾਂਟੋ ਦੇ ਸਿੱਕਕਿਡਸ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਉੁਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲਿਸ ਨੇ ਦੱਸਿਆ ਕਿ ਕਾਰ ਚਾਲਕ ਹਾਦਸੇ ਮਗਰੋਂ ਮੌਕੇ ’ਤੇ ਹੀ ਮੌਜੂਦ ਰਿਹਾ। ਹਾਲਾਂਕਿ ਇਸ ਮਾਮਲੇ ਵਿੱਚ ਪੁਲਿਸ ਵੱਲੋਂ ਅਜੇ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ ਅਤੇ ਨਾ ਹੀ ਕਿਸੇ ’ਤੇ ਕੋਈ ਦੋਸ਼ ਆਇਦ ਕੀਤਾ ਹੈ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img