More

    ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਵਿਜੀਲੈਂਸ ਵਲੋਂ ਤਲਬ ਕਰਨਾ ਬੇਹੱਦ ਮੰਦਭਾਗਾ : ਬਾਸਰਕੇ

    ਅੰਮ੍ਰਿਤਸਰ 27 ਮਈ (ਰਾਜੇਸ਼ ਡੈਨੀ) – ਪੰਜਾਬ ਸਰਕਾਰ ਵਲੋਂ ਵਿਜੀਲੈਂਸ ਰਾਹੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਅਲੰਬੜਦਾਰ ‘ਅਜੀਤ’ ਅਖਬਾਰ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਜੀ ਨੂੰ ਤਲਬ ਕਰਨਾ ਜਿੱਥੇ ਬੇਹੱਦ ਮੰਦਭਾਗਾ ਹੈ, ਉੱਥੇ ਉਨ੍ਹਾਂ ਦੀ ਸਾਦਮੁਰਾਦੀ ਛਵੀ ਨੂੰ ਖਰਾਬ ਕਰਨ ਦੇ ਵਰਤੇ ਜਾ ਰਹੇ ਕੋਝੇ ਹੱਥਕੰਢੇ ਪ੍ਰੈਸ ਦੀ ਅਜ਼ਾਦੀ ‘ਤੇ ਇਕ ਵੱਡਾ ਹਮਲਾ ਹੈ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਸ. ਇੰਦਰਜੀਤ ਸਿੰਘ ਬਾਸਰਕੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਬਦਲਾਖੋਰੀ ਦੀ ਨੀਤੀ ਅਪਨਾ ਕੇ ਲੋਕਤੰਤਰ ਦਾ ਘਾਣ ਕਰ ਰਹੀ ਹੈ। ਜਿਸ ਦਾ ਖਮਿਆਜਾ ਸਰਕਾਰ ਨੂੰ ਭੁਗਤਣਾ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਡਾ. ਬਰਜਿੰਦਰ ਸਿੰਘ ਹਮਦਰਦ ਨਾਲ ਧੱਕਾ ਕਰਕੇ ਪ੍ਰੁੈਸ ਦੀ ਅਜ਼ਾਦੀ ਦੀਆਂ ਧੱਜੀਆਂ ਉਡਾ ਰਹੀ ਹੈ, ਜੋ ਕਿ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ।

    ਸ. ਬਾਸਰਕੇ ਨੇ ਅੱਗੇ ਕਿਹਾ ਕਿ ਡਾ. ਹਮਦਰਦ ਇਕ ਬੇਦਾਗ, ਇੰਨਸਾਫ ਪਸੰਦ ਅਤੇ ਦੂਰ ਅੰਦੇਸ਼ੀ ਸੋਚ ਦੇ ਮਾਲਕ ਹਨ, ਨੂੰ ਕਥਿਤ ਦੋਸ਼ਾਂ ਤਹਿਤ ਤੰਗ ਪ੍ਰੇਸ਼ਾਨ ਕਰਨ ਦੇ ਕੋਝੇ ਯਤਨ ਹਨ। ਜਿਸ ਵਿਚ ਮਾਨ ਸਰਕਾਰ ਕਦੇ ਵੀ ਕਾਮਯਾਬ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਡਾ. ਹਮਦਰਦ ਦੀ ਸਖਸ਼ੀਅਤ ਅਤੇ ਉਨ੍ਹਾਂ ਦੇ ਕਿਰਦਾਰ ਨੂੰ ਠੇਸ ਪਹੁੰਚਾਉਣ ਲਈ ਹੇਠਲੇ ਦਰਜ਼ੇ ਦੇ ਵਰਤੇ ਜਾ ਰਹੇ ਹੱਥਕੰਢੇ ਕਦੇ ਕਾਮਯਾਬ ਨਹੀਂ ਹੋਣਗੇ। ਸ. ਬਾਸਰਕੇ ਨੇ ਕਿਹਾ ਕਿ ਮਾਨ ਸਰਕਾਰ ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਡਰਾਉਣ-ਧਮਕਾਉਣ ਦੀ ਕਾਰਵਾਈ ਬਹੁਤਾ ਸਮਾਂ ਨਹੀਂ ਚੱਲ ਸਕਦੀ ਅਤੇ ਸਰਕਾਰ ਨੂੰ ਅਜਿਹੇ ਹੱਥਕੰਢੇ ਨਹੀਂ ਵਰਤਣੇ ਚਾਹੀਦੇ, ਜਿਸ ਨਾਲ ਇੰਨਸਾਫ, ਹੱਕ ਅਤੇ ਸੱਚ ਨੂੰ ਠੇਸ ਪਹੁੰਚਦੀ ਹੋਵੇ। ਉਨ੍ਹਾਂ ਅਖੀਰ ਵਿਚ ਕਿਹਾ ਕਿ ਪੰਜਾਬ ਦੇ ਹਰ ਵਰਗ ਦੇ ਲੋਕ ਡਾ. ਹਮਦਰਦ ਨਾਲ ਚਟਾਂਨ ਵਾਂਗ ਖੜੇ ਹਨ ਅਤੇ ਉਹ ਪੰਜਾਬ ਸਰਕਾਰ ਦੀ ਇਸ ਨਿਕੰਮੀ ਕਾਰਵਾਈ ਦਾ ਡਟਵਾਂ ਵਿਰੋਧ ਕਰਨ ਲਈ ਸੜ੍ਹਕਾਂ ‘ਤੇ ਉਤਰਨ ਲਈ ਮਜ਼ਬੂਰ ਹੋਣਗੇ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img