More

    ਡਿਪਟੀ ਕਮਿਸ਼ਨਰ ਵੱਲੋਂ ਰਾਵੀ ਦਰਿਆ ਦੇ ਨਾਲ ਲੱਗਦੇ ਖੇਤਰਾਂ ਦਾ ਕੀਤਾ ਦੌਰਾ

    ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੀਤੇ ਜਾਣਗੇ ਯੋਗ ਪ੍ਰਬੰਧ -ਡਿਪਟੀ ਕਮਿਸ਼ਨਰ

    ਅੰਮਿ੍ਰਤਸਰ, 21 ਜੂਨ: ਆ ਰਹੇ ਬਰਸਾਤ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਖਹਿਰਾ ਵੱਲੋਂ ਅੱਜ ਸਬੰਧਤ ਅਧਿਕਾਰੀਆਂ ਨੂੰ ਨਾਲ ਲੈ ਕੇ ਰਾਵੀ ਦਰਿਆ ਨਾਲ ਲੱਗਦੇ ਬੀ:ਓ:ਪੀ ਕਰੀਮਪੁਰ, ਚੰਡੀਗੜ੍ਹ, ਪੰਜ ਗਰਾਂਈ, ਸਿੰਗੋਕੇ, ਧਰਮ ਪ੍ਰਕਾਸ਼, ਕੋਟ ਰਿਜ਼ਾਦਾ ਚੌਂਕੀ, ਦਰਿਆ ਮੂਸਾ, ਸ਼ਾਹਪੁਰ ਫਾਰਵਰਡ, ਚਾੜ੍ਹਪੁਰ ਦਾ ਦੌਰਾ ਕੀਤਾ।
    ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੜ੍ਹਾਂ ਦੇ ਸੰਭਾਵੀ ਖਤਰੇ ਨੂੰ ਦੇਖਦਿਆਂ ਹੋਇਆਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਸਬੰਧਤ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਗਈਆਂ ਹਨ। ਸ: ਖਹਿਰਾ ਨੇ ਦੱਸਿਆ ਕਿ ਜਿੰਨਾਂ ਥਾਵਾਂ ਤੇ ਹੜ੍ਹਾਂ ਦਾ ਜਿਆਦਾ ਖਤਰਾ ਹੈ ਉਥੇ ਮੁਰੰਮਤ ਦਾ ਕੰਮ ਤੇਜੀ ਨਾਲ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪ੍ਰਸਾਸ਼ਨ ਵੱਲੋਂ ਪੂਰੇ ਇੰਤਜਾਮ ਕੀਤੇ ਜਾ ਰਹੇ ਹਨ ਅਤੇ ਹੜ੍ਹਾਂ ਦੇ ਸੰਭਾਵੀ ਖਤਰੇ ਨੂੰ ਦੇਖਦਿਆਂ ਹੋਇਆਂ ਨਵੀਂਆਂ ਬੇੜੀਆਂ ਦੀ ਖਰੀਦ ਅਤੇ ਪੁਰਾਣੀਆਂ ਬੇੜੀਆਂ ਦੀ ਮੁਰੰਮਤ ਵੀ ਕਰਵਾਈ ਗਈ ਹੈ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਉਹ ਅੱਜ ਵਿਸ਼ੇਸ਼ ਤੌਰ ਤੇ ਵੇਖਣ ਆਏ ਹਨ ਕਿ ਕਿਹੜੀਆਂ ਡਰੇਨਾਂ ਦੀ ਮੁਰੰਮਤ ਪਹਿਲ ਦੇ ਆਧਾਰ ਤੇ ਤੁਰੰਤ ਕੀਤੀ ਜਾਣੀ ਬਣਦੀ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਤੋਂ ਬਚਿਆ ਜਾ ਸਕੇ।
    ਡਿਪਟੀ ਕਮਿਸ਼ਨਰ ਨੇ ਰਾਵੀ ਦਰਿਆ ਦੇ ਨਾਲ ਲੱਗਦੇ ਇਲਾਕਿਆਂ ਵਿਚ ਹੜ੍ਹ ਦੀ ਸਥਿਤੀ ਨਾਲ ਨਿਪਟਣ ਲਈ ਅਧਿਕਾਰੀਆਂ ਦੀਆਂ ਪਿੰਡ ਪੱਧਰ ਉਤੇ ਡਿਊਟੀਆਂ ਲਗਾਉਣ, ਲੋਕਾਂ ਨੂੰ ਸੁੱਰਖਿਅਤ ਥਾਵਾਂ ਤੇ ਲਿਜਾਣ, ਉਨਾਂ ਦੇ ਖਾਣ-ਪੀਣ ਦਾ ਪ੍ਰਬੰਧ ਕਰਨ ਅਤੇ ਪਸ਼ੂਆਂ ਦੇ ਚਾਰੇ ਆਦਿ ਦਾ ਪ੍ਰਬੰਧ ਕਰਨ ਲਈ ਤਿਆਰ ਰਹਿਣ ਵਾਸਤੇ ਵੀ ਕਿਹਾ। ਸ: ਖਹਿਰਾ ਨੇ ਕਿਹਾ ਕਿ ਉਹ ਵੱਖ-ਵੱਖ ਵਿਭਾਗਾਂ ਵੱਲੋਂ ਕਰਵਾਏ ਜਾ ਰਹੇ ਪ੍ਰਬੰਧਾਂ ਦਾ ਖੁਦ ਮੌਕੇ ਉਤੇ ਜਾ ਕੇ ਨਿਰੀਖਣ ਕਰਨਗੇ ਅਤੇ ਕਿਸੇ ਵੀ ਕੰਮ ਵਿਚ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
    ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡਰੇਨਾਂ ਅਤੇ ਨਾਲਿਆਂ ਦੀ ਕੀਤੀ ਜਾ ਰਹੀ ਸਫਾਈ ਕੇਵਲ ਖਾਨਾਪੂਰਤੀ ਨਾ ਹੋਵੇ, ਇਸ ਲਈ ਸਬੰਧਤ ਵਿਭਾਗ ਠੇਕੇਦਾਰਾਂ ਉਤੇ ਬਰਾਬਰ ਨਿਗ੍ਹਾ ਰੱਖਣ। ਉਨਾਂ ਕਿਹਾ ਕਿ ਉਕਤ ਕੰਮ ਜੇਕਰ ਧਿਆਨ ਨਾਲ ਕਰ ਦਿੱਤਾ ਜਾਵੇ ਤਾਂ ਹੜ੍ਹਾਂ ਨਾਲ ਹੋਣ ਵਾਲਾ ਵੱਡਾ ਖ਼ਤਰਾ ਟਾਲਿਆ ਜਾ ਸਕਦਾ ਹੈ।
    ਇਸ ਮੌਕ ਐਸ ਡੀ ਐਮ ਸ੍ਰੀ ਦੀਪਕ ਭਾਟੀਆ, ਜਿਲ੍ਹਾ ਮਾਲ ਅਫਸਰ ਸ੍ਰੀ ਮੁਕੇਸ਼ ਸ਼ਰਮਾ, ਐਕਸੀਅਨ ਡਰੇਨੇਜ਼ ਸ੍ਰ ਚਰਨਜੀਤ ਸਿੰਘ, ਕਮਾਂਡੈਂਟ ਬੀ:ਐਸ:ਐਫ ਸ੍ਰੀ ਪੀ.ਐਸ. ਭੱਟੀ, ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img