More

    ਡਿਪਟੀ ਕਮਿਸ਼ਨਰ ਨੇ ਭਗਤਾਂਵਾਲਾ ਮੰਡੀ ਵਿਚ ਕਰਵਾਈ ਕਣਕ ਦੀ ਖ਼ਰੀਦ ਸ਼ੁਰੂ

    ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ : ਡਿਪਟੀ ਕਮਿਸ਼ਨਰ

    ਅੰਮ੍ਰਿਤਸਰ, 18 ਅਪ੍ਰੈਲ (ਬੁਲੰਦ ਆਵਾਜ ਬਿਊਰੋ):-ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਅੱਜ ਭਗਤਾਂਵਾਲਾ ਮੰਡੀ ਪਹੁੰਚ ਕੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ ਅਤੇ ਇਸ ਮੌਕੇ ਨਵੇਂ ਸੀਜਨ ਦੀ ਆਮਦ ਲਈ ਕਿਸਾਨਾਂ, ਆੜਤੀਆਂ, ਪੱਲੇਦਾਰਾਂ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ। ਉਨਾਂ ਇਸ ਮੌਕੇ ਖਰੀਦ ਵਿਚ ਲੱਗੇ ਅਧਿਕਾਰੀਆਂ ਨੂੰ ਹਦਾਇਤ ਵੀ ਕੀਤੀ ਕਿ ਜ਼ਿਲ੍ਹੇ ਦੀਆਂ ਸਾਰੀਆਂ 57 ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦੇ ਤਸੱਲੀਬਖਸ਼ ਪ੍ਰਬੰਧ ਰੱਖੇ ਜਾਣ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਦੀ ਵਿੱਕਰੀ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ। ਡਿਪਟੀ ਕਮਿਸ਼ਨਰ ਨੇ ਮੰਡੀ ਵਿਚ ਕਣਕ ਦੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ। ਡਿਪਟੀ ਕਮਿਸ਼ਨਰ ਸ੍ਰੀ ਥੋਰੀ ਨੇ ਕਿਹਾ ਕਿ ਖੇਤੀ ਵਿਭਾਗ ਦੇ ਅੰਦਾਜ਼ੇ ਮੁਤਾਬਿਕ ਇਸ ਵਾਰ ਮੌਸਮ ਚੰਗਾ ਰਹਿਣ ਕਾਰਨ ਜ਼ਿਲ੍ਹੇ ਵਿੱਚ 7.50 ਲੱਖ ਮੀਟਰਿਕ ਟਨ ਕਣਕ ਦੀ ਆਮਦ ਦੀ ਸੰਭਾਵਨਾ ਹੈ ਅਤੇ ਅਗਲੇ ਕੁਝ ਦਿਨਾਂ ਵਿੱਚ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਤੇਜ਼ੀ ਨਾਲ ਸ਼ੁਰੂ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵੱਖ-ਵੱਖ ਖ਼ਰੀਦ ਏਜੰਸੀਆਂ ਨੂੰ ਅਲਾਟ ਕਰ ਦਿੱਤੀਆਂ ਗਈਆਂ ਹਨ ਅਤੇ ਕਿਸੇ ਤਰਾਂ ਦੀ ਕੋਈ ਸਮੱਸਿਆ ਨਹੀਂ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਸਫ਼ਾਈ ਦੇ ਨਾਲ-ਨਾਲ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਪੀਣ ਵਾਲੇ ਪਾਣੀ, ਛਾਂ, ਪਖਾਨੇ, ਲਾਈਟਾਂ, ਬਾਰਦਾਨੇ, ਲੇਬਰ ਅਤੇ ਲਿਫ਼ਟਿੰਗ ਸਮੇਤ ਸਾਰੇ ਪ੍ਰਬੰਧ ਵੀ ਯਕੀਨੀ ਬਣਾਏ ਜਾਣ। ਉਨ੍ਹਾਂ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਾਰੀਆਂ ਮੰਡੀਆਂ ਵਿੱਚ ਆੜ੍ਹਤੀਆਂ ਕੋਲ ਲੋੜੀਂਦੀ ਮਾਤਰਾ ਵਿੱਚ ਤਰਪਾਲ਼ਾਂ ਦਾ ਪ੍ਰਬੰਧ ਯਕੀਨੀ ਬਣਾਇਆ ਜਾਵੇ ਤਾਂ ਜੋ ਮੌਸਮ ਦੀ ਖ਼ਰਾਬੀ ਦੇ ਮੱਦੇਨਜ਼ਰ ਫ਼ਸਲ ਨੂੰ ਭਿੱਜਣ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ ਦੀ ਫ਼ਸਲ ਲਈ 12 ਫ਼ੀਸਦੀ ਤੱਕ ਨਮੀ ਨਿਰਧਾਰਿਤ ਕੀਤੀ ਗਈ ਹੈ ਇਸ ਲਈ ਕਿਸਾਨ ਆਪਣੀ ਫ਼ਸਲ ਪੂਰੀ ਤਰ੍ਹਾਂ ਪੱਕਣ ’ਤੇ ਹੀ ਕਟਾਈ ਕਰਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਵੀ ਕੀਤੀ ਕਿ ਕਣਕ ਦੇ ਨਾੜ ਨੂੰ ਅੱਗ ਬਿਲਕੁਲ ਨਾ ਲਗਾਈ ਜਾਵੇ ਕਿਉਂਕਿ ਇਹ ਧਰਤੀ ਦੀ ਉਪਜਾਊ ਸ਼ਕਤੀ ਦੇ ਨਾਲ ਸਮੁੱਚੇ ਵਾਤਾਵਰਨ ਲਈ ਬਹੁਤ ਹਾਨੀਕਾਰਕ ਹੈ। ਡਿਪਟੀ ਕਮਿਸ਼ਨਰ ਸ੍ਰੀ ਥੋਰੀ ਨੇ ਕਿਹਾ ਕਿ ਕਣਕ ਦੀ ਖ਼ਰੀਦ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਿਆਰੀ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫ਼ਸਲ ਵੇਚਣ ਸਮੇਂ ਕੋਈ ਮੁਸ਼ਕਲ ਪੇਸ਼ ਨਹੀਂ ਆਵੇਗੀ। ਇਸ ਮੌਕੇ ਮੰਡੀ ਅਧਿਕਾਰੀ ਸ. ਅਮਨਦੀਪ ਸਿੰਘ, ਜਿਲ੍ਹਾ ਖੁਰਾਕ ਤੇ ਸਪਲਾਈ ਅਧਿਕਾਰੀ ਸ੍ਰੀ ਸਰਤਾਜ ਸਿੰਘ, ਆੜਤੀਆ ਐਸੋ ਦੇ ਨੁੰਮਾਇਦੇ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img