More

    ਡੇਂਗੂ/ਚਿਕਨਗੁਨੀਆਂ ਸੰਬਧੀ ਜਾਗਰੂਕਤਾ ਰੈਲੀ ਦਾ ਕੀਤਾ ਆਯੋਜਨ

    ਅੰਮ੍ਰਿਤਸਰ,2 ਨਵੰਬਰ ( ਹਰਪਾਲ ਸਿੰਘ):- ਸਿਹਤ ਵਿਭਾਗ ਤਰਨਤਾਰਨ ਹਮੇਸ਼ਾਂ ਹੀ ਲੋਕਾਂ ਦੀ ਨਿਰੋਈ ਸਿਹਤ ਲਈ ਤੱਤਪਰ ਹੈ। ਇਸੇ ਹੀ ਉਦੇਸ਼ ਦੀ ਪੂਰਤੀ ਲਈ ਅੱਜ ਸਿਵਲ ਸਰਜਨ ਤਰਨਤਾਰਨ ਡਾ ਗੁਰਪ੍ਰੀਤ ਸਿੰਘ ਰਾਏ ਜੀ ਦੀ ਅਗਵਾਹੀ ਹੇਠਾ ਨੈਸ਼ਨਲ ਵੈਕਟਰ ਬੋਰਨ ਡਜੀਜ ਕੰਟਰੋਲ ਪ੍ਰੋਗਰਾਮ ਤਹਿਤ, ਡੇਂਗੂ ਅਤੇ ਚਿਕਨਗੁਨਆਂ ਸੰਬਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਇੱਕ ਰੈਲੀ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਸਿਵਲ ਸਰਜਨ ਤਰਨਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਜੀ ਨੇ ਜਾਣਕਾਰੀ ਦਿੰਦੀਆ ਕਿਹਾ ਕਿ ਡੇਂਗੂ, ਚਿਕਨਗੁਨੀਆਂ ਸਬੰਧੀ ਆਮ ਲੋਕਾ ਨੂੰ ਸੁੱਰਖਿਅਤ ਅਤੇ ਜਾਗਰੂਕ ਕਰਨ ਦੇ ਉਦੇਸ਼ ਇਹ ਰੈਲੀ ਕੱਢੀ ਜਾ ਰਹੀ ਹੈ ਜੋ ਕਿ ਸ਼ਹਿਰ ਭਰ ਦੇ ਲਗਭਗ ਸਾਰੇ ਇਲਾਕਿਆਂ ਵਿਚ ਜਾ ਕੇ ਲੋਕਾਂ ਨੂੰ ਸੁਚੇਤ ਕਰੇਗੀ। ਉਨ੍ਹਾ ਨੇ ਕਿਹਾ ਕਿ ਡੈਂਗੂ ਤੇ ਚਿਕਨਗੁਨੀਆਂ ਇੱਕ ਵਾਇਰਲ ਬੁਖਾਰ ਹੈ ਜੋ ਕਿ ਏਡੀਜ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਪੈਦਾ ਹੰਦਾ ਹੈ। ਜਿਸ ਦੇ ਲੱਛਣ ਤੇਜ ਸਿਰ ਦਰਦ, ਤੇਜ ਬੁਖਾਰ, ਮਾਸ ਪੇਸ਼ੀਆ ਅਤੇ ਜੋੜਾ ਦਾ ਦਰਦ, ਅੱਖਾ ਦੇ ਪਿਛਲੇ ਹਿੱਸੇ ਦਰਦ, ਉਲਟੀਆਂ, ਨੱਕ-ਮੂੰਹ ਅਤੇ ਮਸੂੜਿਆ ਵਿੱਚੋ ਖੂਨ ਵਗਣਾਂ ਆਦਿ ਹੈ। ਚਿਕਨਗੁਨੀਆਂ ਵਿੱਚ ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ ਦੇ ਨਾਲ ਤੇਜ ਬੁਖਾਰ ਅਤੇ ਸ਼ਰੀਰ ਤੇ ਰੈਸ਼ ਜਾਂ ਖਾਰਿਸ਼ ਦਾ ਹੋਣਾਂ ਆਮ ਲੱਛਣ ਹੈ। ਉਹਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਡੈਂਗੂ ਜਾਂ ਚਿਕਨਗੁਨੀਆਂ ਬੁਖਾਰ ਦੇ ਸ਼ੱਕ ਹੋਣ, ਦੀ ਸੂਰਤ ਵਿੱਚ ਤੂਰੰਤ ਸਰਕਾਰੀ ਹਸਪਤਾਲ ਤੋ ਹੀ ਮੁਫਤ ਚੈਕਅੱਪ ਅਤੇ ਇਲਾਜ ਕਰਵਾਉਣ। ਇਹਨਾਂ ਬਿਮਾਰੀਆਂ ਦੇ ਟੈਸਟ, ਇਲਾਜ ਅਤੇ ਦਵਾਈਆਂ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਉਪਲਬੱਧ ਹਨ। ਇਸ ਦੌਰਾਣ ਜਿਲਾ੍ ਐਪੀਡਿਮਾਲੋਜਿਸਟ ਡਾ ਸਿਮਰਨ ਨੇ ਕਿਹਾ ਡੇਂਗੂ ਤੋ ਬੱਚਣ ਲਈ ਸਭ ਤੋ ਜਿਆਦਾ ਜਰੂ੍ਰਰੀ ਹੈ ਕਿ ਮੱਛਰ ਦੀ ਪੈਦਾਵਾਰ ਨੂੰ ਹੀ ਰੋਕਿਆ ਜਾਵੇ, ਕਿਉਕਿ ਇਲਾਜ ਨਾਲੋ ਪਰਹੇਜ ਜਿਆਦਾ ਜਰੂਰੀ ਹੈ। ਡੇਂਗੂ ਅਤੇ ਚਿਕਨਗੁਨੀਆਂ ਦਾ ਮੱਛਰ ਸਾਫ ਪਾਣੀ ਵਿਚ ਅੰਡੇ ਦਿੰਦਾ ਹੈ, ਇਸ ਲਈ ਘਰਾਂ ਵਿਚ ਪਏ ਨਕਾਰਾ ਸਮਾਨ ਨੂੰ ਛੱਤ ਤੇ ਸੁੱਟਣ ਦੀ ਬਜਾਏ ਨਸ਼ਟ ਕੀਤਾ ਜਾਵੇ, ਕੂਲਰਾਂ, ਫਰਿਜਾਂ ਅਤੇ ਗਮਲਿਆਂ ਦੀਆਂ ਟਰੇਆਂ ਨੂੰ ਹਫਤੇ ਵਿਚ ਘੱਟੋ-ਘੱਟ ਇੱਕ ਵਾਰੀ ਜ੍ਰੂਰਰ ਸਾਫ ਕੀਤਾ ਜਾਵੇ, ਦਿਨ ਵੇਲੇ ਪੁਰੀ ਬਾਹਵਾਂ ਤੇ ਕੱਪੜੇ ਪਹਿਨੇ ਜਾਣ ਅਤੇ ਮੱਛਰ ਭਜਾਉਣ ਵਾਲੀਆ ਕਰੀਮਾ ਆਦੀ ਦਾ ਇਸਤੇਮਾਲ ਕੀਤਾ ਜਾਵੇ।ਇਸ ਮੌਕੇ ਤੇ ਜਿਲਾ੍ ਟੀਕਾਕਰਣ ਅਫਸਰ ਡਾ ਵਰਿੰਦਰਪਾਲ ਕੌਰ, ਜਿਲਾ੍ ਪਰਿਵਾਰ ਭਲਾਈ ਅਫਸਰ ਡਾ ਆਸ਼ੀਸ਼ ਗੁਪਤਾ, ਸੀਨੀਅਰ ਮੈਡੀਕਲ ਅਫਸਰ ਡਾ ਕੰਵਲੀਜਤ ਸਿੰਘ, ਮਾਇਕ੍ਰੋਬਾਇਲੋਜਿਸਟ ਡਾ ਸੁਖਜਿੰਦਰ ਸਿੰਘ, ਐਪੀਡਿਮਾਲੋਜਿਸਟ ਡਾ ਅਮਨਦੀਪ ਸਿੰਘ, ਜਿਲਾ੍ ਐਮ.ਈ.ਆਈ.ਓ. ਅਮਰਦੀਪ ਸਿੰਘ, ਗੁਰਬਖਸ਼ ਸਿੰਘ, ਕਾਰਜ ਸਿੰਘ, ਰਜਵੰਤ ਸਿੰਘ, ਗੁਰਦੇਵ ਸਿੰਘ, ਗਗਨਦੀਪ ਸਿੰਘ, ਲਖਵਿੰਦਰ ਸਿੰਘ, ਭੁਪਿੰਦਰ ਸਿੰਘ ਅਤੇ ਸਮੂਹ ਪੈਰਾ ਮੈਡੀਕਲ ਸਟਾਫ ਮੈਡੀਕਲ ਅਫਸਰ ਹਾਜਰ ਸਨ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img