More

    ਤਰਨ ਤਾਰਨ ਜ਼ਿਲੇ ਨਾਲ ਸਬੰਧਿਤ ‘ਮਾਸਟਰ ਕੇਡਰ ਦੇ ਨਵ-ਨਿਯੁਕਤ 22 ਅਧਿਆਪਕਾਂ ਨੂੰ ਡਿਪਟੀ ਕਮਿਸ਼ਨਰ ਵੱਲੋਂ ਦਿੱਤੇ ਗਏ ਨਿਯੁੁਕਤੀ ਪੱਤਰ

    ਤਰਨ ਤਾਰਨ, 17 ਜੁਲਾਈ (ਬੁਲੰਦ ਆਵਾਜ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿੱਖਿਆ ਵਿਭਾਗ ਵੱਲੋਂ ਕਰਵਾਏ ਇੱਕ ਵਰਚੂਅਲ ਸਮਾਗਮ ਦੌਰਾਨ ਸਿੱਖਿਆ ਮੰਤਰੀ ਪੰਜਾਬ , ਸ੍ਰੀ ਵਿਜੈ ਇੰਦਰ ਸਿੰਗਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਰਾਜ ਦੇ ਸਕੂਲਾਂ ਵਿੱਚ 5896 ਹੋਰ ਅਧਿਆਪਕਾਂ ਦੀ ਭਰਤੀ ਜਲਦੀ ਕਰਨ ਜਾ ਰਹੀ ਹੈ। ਉਹਨਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ 12461 ਅਧਿਆਪਕਾਂ ਦੀ ਭਰਤੀ ਕੀਤੀ ਜਾ ਚੁੱਕੀ ਹੈ, ਜਦ ਕਿ 13768 ਅਧਿਆਪਕਾਂ ਦੀ ਭਰਤੀ ਲਈ ਪ੍ਰਕਿਰਿਆ ਚੱਲ ਰਹੀ ਹੈ। ਇਸ ਤੋਂ ਇਲਾਵਾ ਅੱਜ ਵੀ 2392 ਮਾਸਟਰ ਕੇਡਰ ਅਤੇ 569 ਲੈਕਚਰਾਰ ਕੇਡਰ ਦੇ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਤਕਸੀਮ ਕੀਤੇ ਗਏ ਹਨ।

    ਇਸ ਮੌਕੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਅਧਿਆਪਕਾਂ ਸਮੇਤ ਸਮੂਚੇ ਸਟਾਫ ਦੀ ਮਿਹਨਤ ਨਾਲ ਹੀ ਸਿੱਖਿਆ ਖੇਤਰ ਵਿਚ ਪੰਜਾਬ ਨੇ ਦੇਸ਼ ਵਿਚੋਂ ਮੋਹਰੀ ਸਥਾਨ ਹਾਸਲ ਕੀਤਾ ਹੈ। ਉਨਾਂ ਨੇ ਕਿਹਾ ਕਿ ਕਿਸੇ ਵੀ ਸੂਬੇ ਦੀ ਤਰੱਕੀ ਸਿੱਖਿਆ ਦੇ ਪੱਧਰ ਨਾਲ ਜੁੜੀ ਹੁੰਦੀ ਹੈ ਅਤੇ ਇਸ ਲਈ ਰਾਜ ਸਰਕਾਰ ਸਿੱਖਿਆ ਸੁਧਾਰਾਂ ‘ ਤੇ ਵਿਸੇਸ਼ ਤਰਜੀਹ ਦੇ ਰਹੀ ਹੈ। ਉਨਾਂ ਨੇ ਕਿਹਾ ਕਿ ਰਾਜ ਸਰਕਾਰ ਦੀ ਆਨਲਾਈਨ ਅਧਿਆਪਕ ਬਦਲੀ ਨੀਤੀ ਦੂਜੇ ਸੂਬੇ ਵੀ ਲਾਗੂ ਕਰ ਰਹੇ ਹਨ ਅਤੇ ਸਰਕਾਰੀ ਸਕੂਲਾਂ ਵਿਚ ਵਿਦਿਆ ਦੇ ਮਿਆਰ ਵਿਚ ਸੁਧਾਰ ਆਉਣ ਤੋਂ ਬਾਅਦ ਹੁਣ ਸਰਕਾਰੀ ਸਕੂਲਾਂ ਵਿਚ ਬੱਚਿਆਂ ਦੇ ਦਾਖਲਿਆਂ ਵਿਚ ਵੱਡਾ ਵਾਧਾ ਹੋਇਆ ਹੈ। ਇਸ ਤੋਂ ਪਹਿਲਾਂ ਸੂਬੇ ਦੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਅਤੇ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਨੇ ਵੀ ਵਰਚੂਅਲ ਸਮਾਗਮ ਦੌਰਾਨ ਸੰਬੋਧਨ ਕੀਤਾ ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img