More

    ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ 

    ਅੰਮ੍ਰਿਤਸਰ, 12 ਜਨਵਰੀ (ਹਰਪਾਲ ਸਿੰਘ) – ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ‘ਦਵਿੰਦਰ ਨਗਰ’ ਤਰਨਤਾਰਨ ਰੋਡ ਦੀ ਸਮੂਹ ਸੰਗਤ ਵੱਲੋਂ ਨਗਰ ਕੀਰਤਨ ਸਜਾਇਆ ਗਿਆ। ਜਿੱਥੇ ਕੱਲ੍ਹ ਦੇ ਰੋਜ਼ ਤੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ ਅੱਜ ਉੱਥੇ ਹੀ ਪ੍ਰਧਾਨ ਕੈਪਟਨ ਗੁਰਬਚਨ ਸਿੰਘ ਦੇ ਦਿਸ਼ਾ ਨਿਰਦੇਸ਼ ਅਤੇ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਪੰਜ ਪਿਆਰਿਆਂ ਦੀ ਅਗਵਾਈ ‘ਚ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ਚ ਰਵਾਨਾ ਹੋਇਆ ਜਿੱਥੇ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਨੇ ਵੀ ਵਿਸ਼ੇਸ਼ ਤੌਰ ਤੇ ਪਹੁੰਚ ਕੇ ਹਾਜ਼ਰੀ ਦੀ ਲਗਵਾਈ, ਨਗਰ ਕੀਰਤਨ ਜਿੱਥੇ ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਅਮਰ ਸ਼ਹੀਦ ਬਾਬਾ ਬੁੱਧ ਸਿੰਘ, ਗੁਰਦੁਆਰਾ ਸ਼ਹੀਦਾਂ ਸਿੰਘਾਂ, ਸੈਲੀਬ੍ਰੇਸ਼ਨ ਇਨਕਲੇਵ ਚੋਂ ਹੁੰਦਾ ਹੋਇਆ ਗੁਰਦੁਆਰਾ ਟਾਹਲਾ ਸਾਹਿਬ ਅਤੇ ਗੁਰਦੁਆਰਾ ਬਾਬਾ ਨੌਧ ਸਿੰਘ ਜੀ ਤੋਂ ਹੁੰਦਾ ਹੋਇਆ ਵਾਪਿਸ ਦਵਿੰਦਰ ਨਗਰ ਵਿਖੇ ਸਮਾਪਤ ਹੋਇਆ।

    ਨਿਹੰਗ ਸਿੰਘ ਬਾਣੇ ‘ਚ ਸੱਜੀਆਂ ਸਿੰਘਾਂ ਦੀਆਂ ਫ਼ੌਜਾਂ ਨੇ ਵਿਸ਼ੇਸ਼ ਤੌਰ ਤੇ ਗੱਤਕੇ ਦੇ ਜੌਹਰ ਵਿਖਾ ਕੇ ਸੰਗਤਾਂ ਦਾ ਮਨ ਮੋਹਿਆ। ਜਿੱਥੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਵੱਖ ਵੱਖ ਤਰ੍ਹਾਂ ਦੇ ਲੰਗਰ ਵੀ ਲਗਾਏ ਗਏ ਨਗਰ ਕੀਰਤਨ ਦੌਰਾਨ ਕਵੀਸ਼ਰੀ ਜਥਿਆਂ ਨੇ ਹਰ ਜਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ।ਇਸ ਮੌਕੇ ਨਿਸ਼ਾਨ ਸਿੰਘ ਢੋਲਣ, ਭਾਈ ਅਵਤਾਰ ਸਿੰਘ ਖਾਲਸਾ, ਜਗਰੂਪ ਸਿੰਘ, ਜਸਵੰਤ ਸਿੰਘ ਡੇਅਰੀ ਵਾਲਾ, ਦੀਦਾਰ ਸਿੰਘ ਰੰਧਾਵਾ, ਹਰਦੀਪ ਸਿੰਘ ਪੱਖੋਕੇ, ਰਘਬੀਰ ਸਿੰਘ, ਗੁਰਵੇਲ ਸਿੰਘ ਫੌਜੀ, ਨੰਬਰਦਾਰ ਪਰਮਾਤਮਾ ਸਿੰਘ, ਹਰਦੀਪ ਸਿੰਘ ਦੁਬਈ ਵਾਲਾ, ਮਨੀ ਸਿੰਘ ਮਿਸਤਰੀ, ਬਲਵੰਤ ਸਿੰਘ ਬਿੱਟੂ, ਦਲਬੀਰ ਸਿੰਘ ਢੋਲਣ, ਗੁਰਪ੍ਰੀਤ ਸਿੰਘ ਰਾਜੂਮਾਂ ਤੇ ਵੱਡੀ ਗਿਣਤੀ ਚ ਇਲਾਕਾ ਨਿਵਾਸੀ ਸੰਗਤਾਂ ਹਾਜ਼ਰ ਸਨ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img