More

    ਦਿੱਲੀ ਹਾਈ ਕੋਰਟ ਨੇ CBI ਤੋਂ CM ਕੇਜਰੀਵਾਲ ਦੀ ਪਟੀਸ਼ਨ ‘ਤੇ ਨੋਟਿਸ ਜਾਰੀ ਕਰ ਮੰਗਿਆ ਜਵਾਬ

    ਵੀਂ ਦਿੱਲੀ, 07 ਜੁਲਾਈ (ਬੁਲੰਦ ਆਵਾਜ਼ ਬਿਊਰੋ):-ਕਥਿਤ ਸ਼ਰਾਬ ਘੁਟਾਲੇ ਵਿੱਚ ਕੇਂਦਰੀ ਜਾਂਚ ਬਿਊਰੋ (CBI) ਵੱਲੋਂ ਗ੍ਰਿਫ਼ਤਾਰ ਕਰਕੇ ਤਿੰਨ ਦਿਨ ਦੇ ਰਿਮਾਂਡ ’ਤੇ ਰੱਖੇ ਗਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਮੰਗਲਵਾਰ ਨੂੰ ਦਿੱਲੀ ਹਾਈ ਕੋਰਟ ਵਿੱਚ ਸੁਣਵਾਈ ਹੋਈ। ਅਰਵਿੰਦ ਕੇਜਰੀਵਾਲ ਵੱਲੋਂ ਗ੍ਰਿਫਤਾਰੀ ਅਤੇ ਰਿਮਾਂਡ ਨੂੰ ਲੈ ਕੇ ਦਿੱਤੀ ਚੁਣੌਤੀ ‘ਤੇ ਸੀਬੀਆਈ ਤੋਂ 7 ਦਿਨਾਂ ‘ਚ ਜਵਾਬ ਮੰਗਿਆ ਗਿਆ ਹੈ। ਹਾਈ ਕੋਰਟ ਨੇ ਕਿਹਾ ਕਿ ਕੇਜਰੀਵਾਲ ਦੇ ਵਕੀਲ ਦੋ ਦਿਨਾਂ ਦੇ ਅੰਦਰ ਆਪਣਾ ਜਵਾਬ (ਜੇ ਕੋਈ ਹੈ) ਦਾਇਰ ਕਰ ਸਕਦੇ ਹਨ। ਆਪਣੀ ਗ੍ਰਿਫਤਾਰੀ ਤੋਂ ਇਲਾਵਾ ‘ਆਪ’ ਦੇ ਕੌਮੀ ਕੋਆਰਡੀਨੇਟਰ ਨੇ ਹੇਠਲੀ ਅਦਾਲਤ ਦੇ 26 ਜੂਨ ਅਤੇ 29 ਜੂਨ ਦੇ ਹੁਕਮਾਂ ਨੂੰ ਵੀ ਚੁਣੌਤੀ ਦਿੱਤੀ ਹੈ, ਜਿਸ ਤਹਿਤ ਉਨ੍ਹਾਂ ਨੂੰ ਕ੍ਰਮਵਾਰ ਤਿੰਨ ਦਿਨ ਦੀ ਸੀ.ਬੀ.ਆਈ. ਹਿਰਾਸਤ ਅਤੇ 12 ਜੁਲਾਈ ਤੱਕ ਨਿਆਂਇਕ ਹਿਰਾਸਤ ਵਿੱਚ ਭੇਜਿਆ ਗਿਆ ਸੀ। ਕੇਜਰੀਵਾਲ (55) ਨੂੰ ਸੀ.ਬੀ.ਆਈ. ਨੇ 26 ਜੂਨ ਨੂੰ ਤਿਹਾੜ ਜੇਲ੍ਹ ਤੋਂ ਗ੍ਰਿਫਤਾਰ ਕੀਤਾ ਸੀ, ਜਿੱਥੇ ਉਹ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੁਆਰਾ ਦਰਜ ਕੀਤੇ ਗਏ ਮਨੀ ਲਾਂਡਰਿੰਗ ਮਾਮਲੇ ਵਿੱਚ ਨਿਆਂਇਕ ਹਿਰਾਸਤ ਵਿੱਚ ਸੀ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 17 ਜੁਲਾਈ ਨੂੰ ਹੋਵੇਗੀ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img