ਦੋ ਨਾਮੀ ਗੈਂਗਸਟਰ ਹਥਿਆਰਾਂ ਸਣੇ ਗ੍ਰਿਫ਼ਤਾਰ
ਚੰਡੀਗੜ੍ਹ, 14 ਜੁਲਾਈ- ਪੰਜਾਬ ਪੁਲਿਸ ਨੇ ਕੌਮਾਂਤਰੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਅਤੇ ਹਾਈਵੇਅਜ਼ ‘ਤੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਦੋ ਖ਼ਤਰਨਾਕ ਗੈਂਗਸਟਰਾਂ ਗੁਰਪ੍ਰੀਤ ਸਿੰਘ ਗੋਰਾ ਅਤੇ ਜਰਮਨਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਕੋਲੋਂ ਇੱਕ ਬੁਲਟ ਪਰੂਫ਼ ਜੈਕੇਟ ਦੇ ਨਾਲ ਹੀ ਤਸਕਰੀ ਕੀਤੇ ਗਏ ਹਥਿਆਰ ਅਤੇ ਅਸਲਾ ਵੀ ਬਰਾਮਦ ਕੀਤਾ ਹੈ। ਪੁਲਿਸ ਮੁਤਾਬਕ ਫੜੇ ਗਏ ਦੋਵੇਂ ਗੈਂਗਸਟਰ ਕਥਿਤ ਤੌਰ ‘ਤੇ ਸਰਹੱਦ ਪਾਰੋਂ ਭਾਰਤ ‘ਚ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਸਨ।
- Advertisment -