More

    ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਸਰਹਿੰਦ ਫ਼ਤਿਹ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ ਦਾ ਆਯੋਜਨ

    ਸਰਹਿੰਦ ਫ਼ਤਹਿ ਦਿਵਸ ਦੇ ਇਤਿਹਾਸ ਤੋ ਨੌਜਵਾਨ ਪੀੜ੍ਹੀ ਤੇ ਬੱਚੇ ਪ੍ਰੇਣਾ ਲੈਣ – ਭੁਪਿੰਦਰ ਸਿੰਘ

    ਲੁਧਿਆਣਾ 14 ਮਈ (ਹਰਮਿੰਦਰ ਮੱਕੜ) – ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਅੱਜ ਗੁਰਦੁਆਰਾ ਸਾਹਿਬ ਵਿਖੇ ਸਰਹਿੰਦ ਫ਼ਤਿਹ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਜਿਸ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਸਤਿੰਦਰਪਾਲ ਸਿੰਘ ਜੀ ਅਖੰਡ ਕੀਰਤਨੀ ਜੱਥੇ ਵਾਲਿਆਂ ਦੇ ਕੀਰਤਨੀ ਜੱਥੇ ਨੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀ ਨਿਹਾਲ ਕੀਤਾ ।ਇਸ ਦੌਰਾਨ ਕੀਰਤਨ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ ਨੇ ਕਿਹਾ ਕਿ ਸਿੱਖ ਕੌਮ ਦੇ ਮਹਾਨ ਸੂਰਬੀਰ ਜਰਨੈਲ ਅਤੇ ਪਹਿਲੇ ਖਾਲਸਾ ਰਾਜ ਦੇ ਬਾਨੀ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਆਪਣੇ ਸਾਥੀਆਂ ਨਾਲ ਸਰਹਿੰਦ ਨੂੰ ਫ਼ਤਹਿ ਕਰਨਾ ਇੱਕ ਵੱਡੀ ਇਤਿਹਾਸਕ ਪ੍ਰਾਪਤੀ ਸੀ।ਇਹ ਫ਼ਤਿਹ ਜਿੱਥੇ ਸਾਨੂੰ ਆਪਣੇ ਧਰਮ ਵਿੱਚ ਪ੍ਰਪੱਕ ਹੋਣ ਦੀ ਪ੍ਰੇਣਾ ਦੇਦੀ ਹੈ, ਉੱਥੇ ਨਾਲ ਹੀ ਜ਼ਬਰ ਤੇ ਜ਼ੁਲਮ ਦੇ ਖਿਲਾਫ ਆਪਣੀ ਆਵਾਜ਼ ਬੁਲੰਦ ਕਰਨ ਅਤੇ ਆਪਣੇ ਹੱਕਾਂ ਦੀ ਰਾਖੀ ਲਈ ਸ਼ੰਘਰਸ਼ ਕਰਨ ਦਾ ਸ਼ੰਦੇਸ਼ ਵੀ ਦੇਦੀ ਹੈ।

    ਉਨ੍ਹਾਂ ਨੇ ਕਿਹਾ ਕਿ ਅੱਜ ਲੋੜ ਹੈ ਸਾਨੂੰ ਆਪਣੇ ਧਰਮ,ਵਿਰਸੇ ਤੇ ਸ਼ਾਨਾਮੱਤੀ ਇਤਿਹਾਸ ਨਾਲ ਜੁੜਨ ਤੇ ਸੰਭਾਲ ਕਰਨ ਦੀ ਤਾਂ ਹੀ ਅਸੀਂ ਬਾਬਾ ਬੰਦਾ ਸਿੰਘ ਬਹਾਦਰ ਦੇ ਅਸਲ ਵਾਰਿਸ ਅਖਵਾਉਣ ਵਿੱਚ ਫ਼ਖਰ ਮਹਿਸੂਸ ਕਰਾਂਗੇ। ਇਸ ਮੌਕੇ ਸ.ਭੁਪਿੰਦਰ ਸਿੰਘ ਨੇ ਸੰਗਤਾਂ ਦਾ ਧੰਨਵਾਦ ਪ੍ਰਗਟ ਕੀਤਾ ਅਤੇ ਕਿਹਾ ਕਿ ਸਵ: ਜੱਥੇਦਾਰ ਅਵਤਾਰ ਸਿੰਘ ਮੱਕੜ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਸੁਸਾਇਟੀ ਵੱਲੋਂ ਚਲਾਈ ਜਾ ਰਹੀ ਹਫ਼ਤਾਵਰੀ ਕੀਰਤਨ ਸਮਾਗਮ ਦੀ ਲੜੀ ਸੰਗਤਾਂ ਦੇ ਲਈ ਪ੍ਰੇਣਾ ਦਾ ਸਰੋਤ ਬਣ ਚੁੱਕੀ ਹੈ।ਉਨ੍ਹਾਂ ਨੇ ਦੱਸਿਆ ਕਿ ਅਗਲੇ ਹਫਤਾਵਾਰੀ ਕੀਰਤਨ ਸਮਾਗਮ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਸੰਤ ਅਨੂਪ ਸਿੰਘ ਜੀ ਊਨਾ ਵਾਲਿਆਂ ਦੇ ਸਪੁੱਤਰ ਭਾਈ ਰਮਨਜੋਤ ਸਿੰਘ ਜੀ ਯੂ.ਐਸ. ਦਾ ਕੀਰਤਨੀ ਜੱਥਾ ਆਪਣੀਆਂ ਹਾਜ਼ਰੀਆਂ ਭਰਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰੇਗਾ। ਇਸ ਮੌਕੇ ਸੁਸਾਇਟੀ ਦੇ ਪ੍ਰਮੁੱਖ ਮੈਬਰਾਂ ਨੇ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ। ਸਮਾਗਮ ਦੌਰਾਨ ਸ. ਇੰਦਰਜੀਤ ਸਿੰਘ ਮੱਕੜ ਪ੍ਰਧਾਨ ,ਸ. ਜਤਿੰਦਰਪਾਲ ਸਿੰਘ ਸਲੂਜਾ, ਬਲਬੀਰ ਸਿੰਘ ਭਾਟੀਆ, ਕਰਨੈਲ ਸਿੰਘ ਬੇਦੀ, ਪ੍ਰਿਤਪਾਲ ਸਿੰਘ , ਸੁਰਿੰਦਰਪਾਲ ਸਿੰਘ ਭੁਟਿਆਨੀ, ਜੀਤ ਸਿੰਘ, ਗੁਰਵਿੰਦਰ ਸਿੰਘ ਆੜਤੀ, ਸੁਰਿੰਦਰ ਸਿੰਘ ਸਚਦੇਵਾ,ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ,ਹਰਕੀਰਤ ਸਿੰਘ ਬਾਵਾ,ਰਜਿੰਦਰ ਸਿੰਘ ਮੱਕੜ,ਜੁਗਿੰਦਰ ਸਿੰਘ, ਸਰਬਜੀਤ ਸਿੰਘ ਸਰਪੰਚ ਗੁਰਚਰਨ ਸਿੰਘ, ਏ.ਪੀ. ਸਿੰਘ ਅਰੋੜਾ, ਗੁਰਪ੍ਰੀਤ ਸਿੰਘ ਪ੍ਰਿੰਸ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹ ਦੀਪ ਸਿੰਘ,ਕਰਨਦੀਪ ਸਿੰਘ, ਮਨਜੀਤ ਸਿੰਘ ਟੋਨੀ, ਬਲ ਫਤਹਿ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img